< ਰੋਮੀਆਂ ਨੂੰ 15 >
1 ੧ ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।
Прочее, ние силните сме длъжни да носим немощите на слабите и да не угаждаме на себе си.
2 ੨ ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।
Всеки от нас да угождава на ближния си, с цел към това, което е добро за назиданието му.
3 ੩ ਕਿਉਂ ਜੋ ਮਸੀਹ ਨੇ ਵੀ ਆਪਣੇ ਆਪ ਨੂੰ ਖੁਸ਼ ਨਹੀਂ ਕੀਤਾ ਪਰ ਜਿਵੇਂ ਲਿਖਿਆ ਹੋਇਆ ਹੈ ਕਿ ਤੇਰੇ ਨਿੰਦਕਾਂ ਦੀਆਂ ਨਿੰਦਿਆ ਮੈਨੂੰ ਸਹਿਣੀ ਪਈ।
Понеже и Христос не угоди на Себе Си, но, както е писано:
4 ੪ ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
Защото всичко, що е било от по-напред писано, писано е било за наша поука, та чрез твърдостта и утехата от писанията да имаме надежда.
5 ੫ ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
А Бог на твърдостта и на утехата да ви даде единомислие помежду ви по примера на Христа Исуса.
6 ੬ ਤਾਂ ਜੋ ਤੁਸੀਂ ਇੱਕ ਮਨ ਹੋ ਕੇ ਇੱਕ ਜ਼ੁਬਾਨ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਕਰੋ।
щото единодушно и с едни уста да славите Бога и Отца на нашия Господ Исус Христос.
7 ੭ ਇਸੇ ਕਾਰਨ ਤੁਸੀਂ ਇੱਕ ਦੂਏ ਨੂੰ ਕਬੂਲ ਕਰੋ ਜਿਵੇਂ ਮਸੀਹ ਨੇ ਵੀ ਤੁਹਾਨੂੰ ਕਬੂਲ ਕੀਤਾ ਤਾਂ ਜੋ ਪਰਮੇਸ਼ੁਰ ਦੀ ਵਡਿਆਈ ਹੋਵੇ।
Затова приемайте се един друг, както и Христос ви прие, за Божията слава.
8 ੮ ਮੈਂ ਆਖਦਾ ਹਾਂ ਕਿ ਮਸੀਹ ਪਰਮੇਸ਼ੁਰ ਦੀ ਸਚਿਆਈ ਦੇ ਅਨੁਸਾਰ ਸੁੰਨਤੀਆਂ ਦਾ ਸੇਵਕ ਬਣਿਆ ਤਾਂ ਜੋ ਉਹ ਉਨ੍ਹਾਂ ਵਾਇਦਿਆਂ ਨੂੰ ਜਿਹੜੇ ਸਾਡੇ ਪਿਉ-ਦਾਦਿਆਂ ਨੂੰ ਦਿੱਤੇ ਹੋਏ ਸਨ ਪੂਰਾ ਕਰੇ।
Защото казвам, че Христос, заради Божията вярност, стана служител на обрязаните, за да утвърди обещанията дадени на бащите,
9 ੯ ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ।
и за да прославят езичниците Бога за Неговата милост, както е писано:
10 ੧੦ ਫੇਰ ਕਹਿੰਦਾ ਹੈ, ਹੇ ਪਰਾਈ ਕੌਮੋ, ਉਹ ਦੀ ਪਰਜਾ ਦੇ ਨਾਲ ਖੁਸ਼ੀ ਮਨਾਓ।
И пак казва:
11 ੧੧ ਅਤੇ ਫੇਰ, ਹੇ ਸਾਰੀਓ ਕੌਮੋ, ਪ੍ਰਭੂ ਦੀ ਉਸਤਤ ਕਰੋ, ਅਤੇ ਸਾਰੇ ਲੋਕ ਉਹ ਦੇ ਗੁਣ ਗਾਉਣ।
И пак:
12 ੧੨ ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
И пак Исаия казва: "Ще се яви Иесаевият корен", и, "Който ще се надигне да владее над народите; На Него ще се надяват народите".
13 ੧੩ ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
А Бог на надеждата да ви изпълни с пълна радост и мир във вярването, тъй щото чрез силата на Светия Дух да се преумножава надеждата ви.
14 ੧੪ ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ।
И сам аз съм уверен за вас, братя мои, че сами вие сте пълни с благост, изпълнени от всяко знание, и че можете да се наставлявате един друг.
15 ੧੫ ਪਰ ਮੈਂ ਤੁਹਾਨੂੰ ਫੇਰ ਯਾਦ ਕਰਾਉਣ ਲਈ ਕਿਤੇ-ਕਿਤੇ ਹੋਰ ਵੀ ਦਲੇਰੀ ਨਾਲ ਤੁਹਾਨੂੰ ਉਸ ਕਿਰਪਾ ਦੇ ਕਾਰਨ ਲਿਖਦਾ ਹਾਂ ਜਿਹੜੀ ਮੈਨੂੰ ਪਰਮੇਸ਼ੁਰ ਦੀ ਵੱਲੋਂ ਬਖ਼ਸ਼ੀ ਗਈ।
Но, за да ви напомня, пиша ви донякъде по-дързостно поради дадената ми от Бога благодат,
16 ੧੬ ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ।
да бъда служител Исус Христов между езичниците, и да свещенослужа в Божието благовестие, за да бъдат езичниците благоприятен принос, осветен от Светия Дух.
17 ੧੭ ਸੋ ਪਰਮੇਸ਼ੁਰ ਦੀਆਂ ਗੱਲਾਂ ਦੇ ਬਾਰੇ ਮੈਨੂੰ ਮਸੀਹ ਯਿਸੂ ਵਿੱਚ ਅਭਮਾਨ ਕਰਨ ਦਾ ਸਮਾਂ ਹੈ।
И тъй, колкото за това, което се отнася до Бога, аз имам за какво да се похваля в Христа Исуса.
18 ੧੮ ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Защото не бих се осмелил да говоря за нещо освен онова, което Христос е извършил чрез мене за привеждане езичниците в покорност на вярата чрез моето слово и дело,
19 ੧੯ ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।
със силата на знамения и чудеса, със силата на Светия Дух [Божий], така щото от Ерусалим и околностите му дори до Илирик напълно съм проповядвал Христовото благовестие.
20 ੨੦ ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
Обаче имах за цел да проповядвам благовестието така,
21 ੨੧ ਸਗੋਂ ਜਿਵੇਂ ਲਿਖਿਆ ਹੋਇਆ ਹੈ, ਜਿਨ੍ਹਾਂ ਨੂੰ ਉਹ ਦੀ ਖ਼ਬਰ ਨਹੀਂ ਮਿਲੀ, ਉਹ ਵੇਖਣਗੇ, ਅਤੇ ਜਿਨ੍ਹਾਂ ਨਹੀਂ ਸੁਣਿਆ, ਉਹ ਸਮਝਣਗੇ।
но, както е писано:
22 ੨੨ ਇਸੇ ਕਰਕੇ ਮੈਂ ਤੁਹਾਡੇ ਕੋਲ ਆਉਣ ਤੋਂ ਕਈ ਵਾਰ ਰੁਕ ਗਿਆ।
Това ме е възпирало много пъти, та не съм дохождал при вас.
23 ੨੩ ਪਰ ਹੁਣ ਜਦੋਂ ਇੰਨ੍ਹਾਂ ਦੇਸਾਂ ਵਿੱਚ ਮੇਰੇ ਲਈ ਹੋਰ ਥਾਂ ਨਾ ਰਿਹਾ, ਅਤੇ ਬਹੁਤ ਸਾਲਾਂ ਤੋਂ ਤੁਹਾਡੇ ਕੋਲ ਆਉਣ ਦੀ ਇੱਛਾ ਰੱਖਦਾ ਹਾਂ।
Но сега, като няма вече място за моето работене по тия страни, и понеже от много години съм желал да дойда при вас,
24 ੨੪ ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
на отиването си в Испания ще дойда, защото се надявам да ви видя като минавам, и вие да ме изпратите до там, след като се наситя донякъде чрез общение с вас.
25 ੨੫ ਪਰ ਹੁਣ ਮੈਂ ਸੰਤਾਂ ਦੀ ਸੇਵਾ ਕਰਨ ਲਈ ਯਰੂਸ਼ਲਮ ਨੂੰ ਜਾਂਦਾ ਹਾਂ।
А сега отивам в Ерусалим да послужа на светиите.
26 ੨੬ ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
Защото Македония и Ахаия благоволиха да дадат известна помощ за бедните между светиите в Ерусалим.
27 ੨੭ ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।
Благоволиха наистина, но и длъжни им са, защото, ако езичниците участвуват с тях и в духовните неща, длъжни са да им послужат и в телесните.
28 ੨੮ ਸੋ ਜਦ ਇਸ ਕੰਮ ਨੂੰ ਮੈਂ ਪੂਰਾ ਕਰ ਲਵਾਂ ਅਤੇ ਉਹ ਫਲ ਜੋ ਮੈਨੂੰ ਪ੍ਰਾਪਤ ਹੋਇਆਂ ਉਹਨਾਂ ਨੂੰ ਸੌਂਪ ਕੇ ਮੈਂ ਤੁਹਾਡੇ ਕੋਲੋਂ ਹੋ ਕੇ, ਹਿਸਪਾਨਿਯਾ ਨੂੰ ਜਾਂਵਾਂਗਾ।
Прочее, когато свърша това, като им осигуря тоя плод, ще мина през вас в Испания.
29 ੨੯ ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ।
И зная, че когато дойда при вас, ще дойда с изобилно благословение от [благовествуването на ] Христа.
30 ੩੦ ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
А моля ви се, братя, заради нашия Господ Исус Хртистос, и заради любовта, която е плод на Духа, да ме придружават усърдна молитва към Бога за мене,
31 ੩੧ ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।
та да се избави от противниците на вярата в Юдея, и моята услуга за Ерусалим да бъде благоприятна на светиите;
32 ੩੨ ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।
и с Божията воля да дойда радостен при Вас, и да си почина между вас.
33 ੩੩ ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।
А Бог на мира да бъде с всички Вас. Амин.