< ਰੋਮੀਆਂ ਨੂੰ 2 >
1 ੧ ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।
Отже, людино, яка засуджуєш інших, ти не маєш виправдання, бо, судячи іншого, ти засуджуєш саму себе, адже робиш саме те, що засуджуєш.
2 ੨ ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।
А ми знаємо, що Бог справедливо судить тих, хто так робить.
3 ੩ ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ?
Людино, невже ти вважаєш, що, засуджуючи інших за вчинки, які ти сама робиш, уникнеш Божого суду?
4 ੪ ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।
Чи, може, ти зневажаєш багатство Його доброти, поблажливості та довготерпіння й не усвідомлюєш, що доброта Бога веде тебе до покаяння?
5 ੫ ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
Власною впертістю й нерозкаяним серцем ти накликаєш на себе гнів на день гніву й виявлення справедливого Божого суду.
6 ੬ ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
«Він відплатить кожному за його вчинками»:
7 ੭ ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। (aiōnios )
тим, хто з наполегливістю в добрих ділах шукає слави, честі й безсмертя, Він подарує життя вічне, (aiōnios )
8 ੮ ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
а для тих, хто через самолюбство відкидає істину та слідує за неправдою, буде гнів та лють.
9 ੯ ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
Страждання й лихо буде для кожної людської душі, яка чинить зло, – спочатку для юдеїв, а потім для язичників.
10 ੧੦ ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
А кожному, хто чинить добро, буде слава, честь і мир – спочатку юдеям, а потім язичникам.
11 ੧੧ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਕਿਸੇ ਦਾ ਪੱਖਪਾਤ ਨਹੀਂ ਹੁੰਦਾ।
Адже Бог неупереджений.
12 ੧੨ ਕਿਉਂਕਿ ਜਿੰਨਿਆਂ ਨੇ ਬਿਨ੍ਹਾਂ ਬਿਵਸਥਾ ਦੇ ਪਾਪ ਕੀਤੇ ਸੋ ਬਿਨ੍ਹਾਂ ਬਿਵਸਥਾ ਦੇ ਨਾਸ ਵੀ ਹੋਣਗੇ ਅਤੇ ਜਿੰਨੀਆਂ ਨੇ ਬਿਵਸਥਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਸੋ ਬਿਵਸਥਾ ਦੇ ਅਨੁਸਾਰ ਹੀ ਉਨ੍ਹਾਂ ਦਾ ਨਿਆਂ ਹੋਵੇਗਾ।
Усі, хто згрішив без Закону, без Закону й загинуть, і всі, хто згрішив у Законі, за Законом будуть засуджені.
13 ੧੩ ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
Бо не ті, хто слухає Закон, праведні перед Богом, а ті, хто виконує Закон, будуть виправдані.
14 ੧੪ ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
Коли язичники, які не мають Закону, діють за своєю природою згідно з Законом, вони є законом для себе, хоча не мають Закону.
15 ੧੫ ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
Вони показують, що діло Закону написане в їхніх серцях, про що свідчить їхнє сумління й думки, які то звинувачують, то виправдовують одна одну.
16 ੧੬ ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।
[Це виявиться] того дня, коли Бог, згідно з моєю Доброю Звісткою, судитиме таємні [думки та вчинки] людей через Ісуса Христа.
17 ੧੭ ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Тож, якщо ти називаєш себе юдеєм, покладаєшся на Закон і хвалишся Богом;
18 ੧੮ ਅਤੇ ਉਹ ਦੀ ਇੱਛਾ ਨੂੰ ਜਾਣਦਾ ਹੈਂ, ਅਤੇ ਬਿਵਸਥਾ ਦੀ ਸਿੱਖਿਆ ਲੈ ਕੇ ਚੰਗੀਆਂ-ਚੰਗੀਆਂ ਗੱਲਾਂ ਨੂੰ ਪਸੰਦ ਕਰਦਾ ਹੈਂ।
якщо ти знаєш [Його] волю і, навчений Законом, розумієш, що краще;
19 ੧੯ ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ
якщо ти переконаний, що ти – поводир для сліпих, світло для тих, хто в темряві,
20 ੨੦ ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।
наставник для нерозумних, учитель для немовлят, бо в Законі маєш втілення знання та істини,
21 ੨੧ ਤਾਂ ਫੇਰ ਤੂੰ ਜੋ ਦੂਜੇ ਨੂੰ ਸਿਖਾਉਂਦਾ ਹੈਂ, ਕੀ ਉਹ ਆਪਣੇ ਆਪ ਨੂੰ ਨਹੀਂ ਸਿਖਾਉਂਦਾ? ਤੂੰ ਜੋ ਉਪਦੇਸ਼ ਕਰਦਾ ਹੈਂ ਕਿ ਚੋਰੀ ਨਾ ਕਰ, ਫਿਰ ਤੂੰ ਆਪ ਕਿਉਂ ਚੋਰੀ ਕਰਦਾ ਹੈਂ?
тоді чому ж ти, навчаючи інших, не навчаєш себе? Чому, проповідуючи проти крадіжок, сам крадеш?
22 ੨੨ ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?
Чому, говорячи не чинити перелюбу, сам чиниш перелюб? Чому, відчуваючи огиду до ідолів, ти грабуєш [їхні] храми?
23 ੨੩ ਤੂੰ ਜੋ ਬਿਵਸਥਾ ਉੱਤੇ ਘਮੰਡ ਕਰਦਾ ਹੈਂ, ਫਿਰ ਤੂੰ ਕਿਉਂ ਬਿਵਸਥਾ ਦੀ ਉਲੰਘਣਾ ਕਰ ਕੇ ਪਰਮੇਸ਼ੁਰ ਦਾ ਅਪਮਾਨ ਕਰਦਾ ਹੈਂ?
Ти хвалишся Законом, а зневажаєш Бога, порушуючи Закон.
24 ੨੪ ਜਿਵੇਂ ਲਿਖਿਆ ਹੋਇਆ ਹੈ ਕਿ ਪਰਾਈਆਂ ਕੌਮਾਂ ਦੇ ਵਿੱਚ ਤੁਹਾਡੇ ਕਾਰਨ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਹੁੰਦੀ ਹੈ।
Як написано: «Через вас ім’я Бога зневажається серед язичників».
25 ੨੫ ਸੁੰਨਤ ਤੋਂ ਤਾਂ ਲਾਭ ਹੈ, ਜੇ ਤੂੰ ਬਿਵਸਥਾ ਦੀ ਪਾਲਨਾ ਕਰੇਂ ਜੇ ਤੂੰ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੋਵੇਂ ਤਾਂ ਤੇਰੀ ਸੁੰਨਤ ਤੋਂ ਕੀ ਲਾਭ।
Обрізання має користь, якщо ти дотримуєшся Закону, але якщо ти порушник Закону, твоє обрізання стало необрізанням.
26 ੨੬ ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।
Тож, якщо необрізаний дотримується заповідей Закону, чи не буде його необрізання вважатися обрізанням?
27 ੨੭ ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?
Тому необрізаний від народження, виконуючи Закон, судитиме тебе – того, хто, маючи написаний [Закон] та обрізання, порушує Закон.
28 ੨੮ ਕਿਉਂ ਜੋ ਉਹ ਯਹੂਦੀ ਨਹੀਂ ਜਿਹੜਾ ਲੋਕ ਦਿਖਾਵੇ ਲਈ ਹੈ, ਅਤੇ ਨਾ ਉਹ ਸੁੰਨਤ ਹੈ, ਜਿਹੜੀ ਮਾਸ ਦੀ ਵਿਖਾਵੇ ਲਈ ਹੈ।
Бо юдей не той, хто показує це зовні, і обрізання не те, що зовні, на тілі.
29 ੨੯ ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
А юдей це той, хто є ним усередині, і обрізання – це обрізання серця за Духом, а не за буквою [Закону]. [Такій людині] хвала не від людей, а від Бога.