< ਰੋਮੀਆਂ ਨੂੰ 4 >

1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ?
ועתה מה נאמר על אברהם אבינו מה זה השיג לפי הבשר׃
2 ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ।
כי אם נצדק אברהם מתוך המעשים לו התהלה אך לא לפני האלהים׃
3 ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
כי הכתוב מה הוא אמר והאמן אברהם ביהוה ויחשבה לו צדקה׃
4 ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।
הנה הפעל לא יחשב לו שכרו על פי החסד כי אם על פי החוב׃
5 ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
אבל לאשר איננו פעל כי אם מאמין במצדיק את הרשע אמונתו תחשב לו לצדקה׃
6 ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।
כאשר גם דוד מאשר את האדם אשר האלהים יחשב לו צדקה בלא מעשים באמרו׃
7 ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
אשרי נשוי פשע כסוי חטאה׃
8 ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
אשרי אדם לא יחשב יהוה לו עון׃
9 ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ।
ועתה האשור הזה העל המילה הוא אם גם על הערלה הלא אמרנו כי לאברהם נחשבה אמונתו לצדקה׃
10 ੧੦ ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।
ואין נחשבה לו אם בהיותו מהול או בעודנו ערל הן לא בהיותו מהול כי אם בערלתו׃
11 ੧੧ ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ।
ואות המילה קבל לחותם צדקת האמונה אשר היתה לו בערלתו להיות לאב לכל המאמינים והם ערלים למען אף להם תחשב הצדקה׃
12 ੧੨ ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
ולהיות לאב גם למולים אך לא לאשר הם נמולים לבד כי אם גם הלכים בעקבות האמונה שהיתה לו לאברהם בעודנו בערלתו׃
13 ੧੩ ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
כי לא על ידי תורה באה ההבטחה לאברהם ולזרעו להיותו ירש העולם כי אם על ידי צדקת האמונה׃
14 ੧੪ ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।
כי אלו לבני התורה הירשה האמונה לריק תהיה וההבטחה בטלה׃
15 ੧੫ ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ।
כי התורה מביאה קצף כי באשר אין תורה גם אין שם עברה׃
16 ੧੬ ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
על כן מתוך אמונה למען לפי חסד למען תחיה ההבטחה קימת לכל זרעו לא לבני התורה לבדם כי גם לבני אמונת אברהם אשר הוא אב לכלנו׃
17 ੧੭ ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
ככתוב כי אב המון גוים נתתיך והוא האמין בהביט אל אל המחיה את המתים והקורא את אשר לא היה כמו הוה׃
18 ੧੮ ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
באשר אין תקוה קוה ויאמן למען אשר יהיה לאב המון גוים כמו שנאמר כה יהיה זרעך׃
19 ੧੯ ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
ולא רפתה אמונתו ולא התבונן אל גופו שכבר נפוג בהיותו כבן מאת שנה ואל בלות רחם שרה׃
20 ੨੦ ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ।
ולא חלק לבו בהבטחת האלהים כחסר האמונה כי אם התחזק באמונתו ויתן כבוד לאלהים׃
21 ੨੧ ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।
וידע בלבב שלם כי את אשר הבטיח גם יכל לעשותו׃
22 ੨੨ ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
על כן גם נחשבה לו לצדקה׃
23 ੨੩ ਇਹ ਗੱਲ ਜੋ ਉਹ ਦੇ ਲਈ ਗਿਣੀ ਗਈ, ਸਿਰਫ਼ ਉਸੇ ਦੇ ਲਈ ਨਹੀਂ ਲਿਖੀ ਗਈ।
ולא לבד למענו כתובה זאת שנחשבה לו׃
24 ੨੪ ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
כי אם גם למעננו אשר עתידה להחשב לנו המאמינים במי שהעיר את ישוע אדנינו מן המתים׃
25 ੨੫ ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।
אשר נמסר בעבור פשעינו ונעור לבעבור צדקנו׃

< ਰੋਮੀਆਂ ਨੂੰ 4 >