< ਰੋਮੀਆਂ ਨੂੰ 5 >

1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
לכן אחרי נצדקנו באמונה שלום לנו עם האלהים באדנינו ישוע המשיח׃
2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
אשר בידו מצאנו באמונה מבוא אל החסד הזה אשר אנחנו עמדים בו ונתהלל בתקות כבוד האלהים׃
3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
ולא זאת בלבד כי אף נתהלל בצרות יען אשר ידענו כי הצרה מביאה לידי סבלנות׃
4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
והסבלנות לידי עמידה בנסיון והעמידה בנסיון לידי תקוה׃
5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
והתקוה היא לא תביש כי הוצק בלבבנו אהבת אל על ידי רוח הקדש הנתן לנו׃
6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
כי המשיח בעודנו חלשים מת בעתו בעד הרעשים׃
7 ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
הן בעד הצדיק יקשה לאיש למות אכן למות בעד הטוב אולי ישאהו לבו׃
8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
אבל בזאת הודיע האלהים את אהבתו אלינו כי המשיח מת בעדנו בהיותנו עוד חטאים׃
9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
ועתה אשר נצדקנו בדמו מה מאד נושע בו מן הקצף׃
10 ੧੦ ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
כי אם נרצינו לאלהים במות בנו בהיותנו איבים אף כי נושע עתה בחייו אחרי אשר נרצינו׃
11 ੧੧ ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
ולא זאת בלבד כי גם מתהללים אנחנו באלהים על יד אדנינו ישוע המשיח אשר בו עתה קבלנו את הרצוי׃
12 ੧੨ ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
לכן כאשר על ידי אדם אחד בא החטא לעולם והמות בעקב החטא וכן עבר המות על כל בני אדם מפני אשר כלם חטאו׃
13 ੧੩ ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
כי עד זמן התורה היה החטא בעולם אך לא יחשב חטא באין תורה׃
14 ੧੪ ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
אולם המות מלך מאדם עד משה גם על אלה אשר לא חטאו בדמיון עברת אדם הראשון אשר הוא דמות העתיד לבוא׃
15 ੧੫ ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
אך לא כדבר הפשע דבר המתנה כי אם בפשע האחד מתו הרבים אף כי חסד אלהים ומתנתו עדפו ערוף לרבים בחסד האדם האחד ישוע המשיח׃
16 ੧੬ ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ ।
ולא כמו על ידי חטא אחד כן המתנה כי המשפט יצא מאחד לחיב אבל מתנת החסד היא לזכות מפשעים רבים׃
17 ੧੭ ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
כי אם בפשע האחד מלך המות על ידי האחד אף כי מקבלי עדף החסד ומתנת הצדקה ימלכו בחיים על ידי האחד ישוע המשיח׃
18 ੧੮ ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
לכן כאשר בפשע אחד נאשמו כל בני אדם ככה גם על ידי זכות אחת יזכו כל בני אדם לחיים׃
19 ੧੯ ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
כי כאשר במרי האדם האחד היו הרבים לחטאים ככה גם על ידי משמעת האחד יהיו הרבים לצדיקים׃
20 ੨੦ ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
אבל התורה נכנסה למען ירבה הפשע ובאשר רבה החטא עדף ממנו החסד׃
21 ੨੧ ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। (aiōnios g166)
למען כאשר מלך החטא במות ככה ימלך גם החסד על ידי הצדקה לחיי עולם בישוע המשיח אדנינו׃ (aiōnios g166)

< ਰੋਮੀਆਂ ਨੂੰ 5 >