< ਰੋਮੀਆਂ ਨੂੰ 5 >
1 ੧ ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
Böylece imanla aklandığımıza göre, Rabbimiz İsa Mesih sayesinde Tanrı'yla barışmış oluyoruz.
2 ੨ ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।
İçinde bulunduğumuz bu lütfa Mesih aracılığıyla, imanla kavuştuk ve Tanrı'nın yüceliğine erişmek umuduyla övünüyoruz.
3 ੩ ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
Yalnız bununla değil, sıkıntılarla da övünüyoruz. Çünkü biliyoruz ki, sıkıntı dayanma gücünü, dayanma gücü Tanrı'nın beğenisini, Tanrı'nın beğenisi de umudu yaratır.
4 ੪ ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।
5 ੫ ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
Umut düş kırıklığına uğratmaz. Çünkü bize verilen Kutsal Ruh aracılığıyla Tanrı'nın sevgisi yüreklerimize dökülmüştür.
6 ੬ ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
Evet, biz daha çaresizken Mesih belirlenen zamanda tanrısızlar için öldü.
7 ੭ ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
Bir kimse doğru insan için güç ölür, ama iyi insan için belki biri ölmeyi göze alabilir.
8 ੮ ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
Tanrı ise bizi sevdiğini şununla kanıtlıyor: Biz daha günahkârken, Mesih bizim için öldü.
9 ੯ ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
Böylece şimdi O'nun kanıyla aklandığımıza göre, O'nun aracılığıyla Tanrı'nın gazabından kurtulacağımız çok daha kesindir.
10 ੧੦ ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।
Çünkü biz Tanrı'nın düşmanlarıyken Oğlu'nun ölümü sayesinde O'nunla barıştıksa, barışmış olarak Oğlu'nun yaşamıyla kurtulacağımız çok daha kesindir.
11 ੧੧ ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।
Yalnız bu kadar da değil, bizi şimdi Tanrı'yla barıştırmış olan Rabbimiz İsa Mesih aracılığıyla, Tanrı'nın kendisiyle de övünüyoruz.
12 ੧੨ ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
Günah bir insan aracılığıyla, ölüm de günah aracılığıyla dünyaya girdi. Böylece ölüm bütün insanlara yayıldı. Çünkü hepsi günah işledi.
13 ੧੩ ਬਿਵਸਥਾ ਦੇ ਸਮੇਂ ਤੱਕ ਪਾਪ ਤਾਂ ਸੰਸਾਰ ਵਿੱਚ ਸੀ, ਪਰ ਜਿੱਥੇ ਬਿਵਸਥਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।
Kutsal Yasa'dan önce de dünyada günah vardı; ama yasa olmayınca günahın hesabı tutulmaz.
14 ੧੪ ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤੱਕ ਮੌਤ ਨੇ ਉਨ੍ਹਾਂ ਉੱਤੇ ਵੀ ਰਾਜ ਕੀਤਾ ਜਿਨ੍ਹਾਂ ਨੇ ਆਦਮ ਦੀ ਅਣ-ਆਗਿਆਕਾਰੀ ਵਰਗਾ ਪਾਪ ਨਹੀਂ ਸੀ ਕੀਤਾ, ਜੋ ਆਉਣ ਵਾਲੇ ਆਦਮ ਦਾ ਨਮੂਨਾ ਹੈ।
Oysa ölüm Adem'den Musa'ya dek, gelecek Kişi'nin örneği olan Adem'in suçuna benzer bir günah işlememiş olanlar üzerinde de egemendi.
15 ੧੫ ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
Ne var ki, Tanrı'nın armağanı Adem'in suçu gibi değildir. Çünkü bir kişinin suçu yüzünden birçokları öldüyse, Tanrı'nın lütfu ve bir tek adamın, yani İsa Mesih'in lütfuyla verilen bağış birçokları yararına daha da çoğaldı.
16 ੧੬ ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ ।
Tanrı'nın bağışı o tek adamın günahının sonucu gibi değildir. Tek suçtan sonra verilen yargı mahkûmiyet getirdi; oysa birçok suçtan sonra verilen armağan aklanmayı sağladı.
17 ੧੭ ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
Çünkü ölüm bir tek adamın suçu yüzünden o tek adam aracılığıyla egemenlik sürdüyse, Tanrı'nın bol lütfunu ve aklanma bağışını alanların bir tek adam, yani İsa Mesih sayesinde yaşamda egemenlik sürecekleri çok daha kesindir.
18 ੧੮ ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ।
İşte, tek bir suçun bütün insanların mahkûmiyetine yol açtığı gibi, bir doğruluk eylemi de bütün insanlara yaşam veren aklanmayı sağladı.
19 ੧੯ ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
Çünkü bir adamın sözdinlemezliği yüzünden nasıl birçoğu günahkâr kılındıysa, bir adamın söz dinlemesiyle birçoğu da doğru kılınacaktır.
20 ੨੦ ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
Kutsal Yasa suç çoğalsın diye araya girdi; ama günahın çoğaldığı yerde Tanrı'nın lütfu daha da çoğaldı.
21 ੨੧ ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ। (aiōnios )
Öyle ki, günah nasıl ölüm yoluyla egemenlik sürdüyse, Tanrı'nın lütfu da Rabbimiz İsa Mesih aracılığıyla sonsuz yaşam vermek üzere doğrulukla egemenlik sürsün. (aiōnios )