< ਰੋਮੀਆਂ ਨੂੰ 6 >
1 ੧ ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?
τι ουν ερουμεν επιμενομεν τη αμαρτια ινα η χαρις πλεοναση
2 ੨ ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
μη γενοιτο οιτινες απεθανομεν τη αμαρτια πως ετι ζησομεν εν αυτη
3 ੩ ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
η αγνοειτε οτι οσοι εβαπτισθημεν εις χριστον ιησουν εις τον θανατον αυτου εβαπτισθημεν
4 ੪ ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
συνεταφημεν ουν αυτω δια του βαπτισματος εις τον θανατον ινα ωσπερ ηγερθη χριστος εκ νεκρων δια της δοξης του πατρος ουτως και ημεις εν καινοτητι ζωης περιπατησωμεν
5 ੫ ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।
ει γαρ συμφυτοι γεγοναμεν τω ομοιωματι του θανατου αυτου αλλα και της αναστασεως εσομεθα
6 ੬ ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
τουτο γινωσκοντες οτι ο παλαιος ημων ανθρωπος συνεσταυρωθη ινα καταργηθη το σωμα της αμαρτιας του μηκετι δουλευειν ημας τη αμαρτια
7 ੭ ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
ο γαρ αποθανων δεδικαιωται απο της αμαρτιας
8 ੮ ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।
ει δε απεθανομεν συν χριστω πιστευομεν οτι και συζησομεν αυτω
9 ੯ ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।
ειδοτες οτι χριστος εγερθεις εκ νεκρων ουκετι αποθνησκει θανατος αυτου ουκετι κυριευει
10 ੧੦ ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ।
ο γαρ απεθανεν τη αμαρτια απεθανεν εφαπαξ ο δε ζη ζη τω θεω
11 ੧੧ ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
ουτως και υμεις λογιζεσθε εαυτους νεκρους μεν ειναι τη αμαρτια ζωντας δε τω θεω εν χριστω ιησου τω κυριω ημων
12 ੧੨ ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
μη ουν βασιλευετω η αμαρτια εν τω θνητω υμων σωματι εις το υπακουειν αυτη εν ταις επιθυμιαις αυτου
13 ੧੩ ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
μηδε παριστανετε τα μελη υμων οπλα αδικιας τη αμαρτια αλλα παραστησατε εαυτους τω θεω ως εκ νεκρων ζωντας και τα μελη υμων οπλα δικαιοσυνης τω θεω
14 ੧੪ ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
αμαρτια γαρ υμων ου κυριευσει ου γαρ εστε υπο νομον αλλ υπο χαριν
15 ੧੫ ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
τι ουν αμαρτησομεν οτι ουκ εσμεν υπο νομον αλλ υπο χαριν μη γενοιτο
16 ੧੬ ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
ουκ οιδατε οτι ω παριστανετε εαυτους δουλους εις υπακοην δουλοι εστε ω υπακουετε ητοι αμαρτιας εις θανατον η υπακοης εις δικαιοσυνην
17 ੧੭ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।
χαρις δε τω θεω οτι ητε δουλοι της αμαρτιας υπηκουσατε δε εκ καρδιας εις ον παρεδοθητε τυπον διδαχης
18 ੧੮ ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
ελευθερωθεντες δε απο της αμαρτιας εδουλωθητε τη δικαιοσυνη
19 ੧੯ ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
ανθρωπινον λεγω δια την ασθενειαν της σαρκος υμων ωσπερ γαρ παρεστησατε τα μελη υμων δουλα τη ακαθαρσια και τη ανομια εις την ανομιαν ουτως νυν παραστησατε τα μελη υμων δουλα τη δικαιοσυνη εις αγιασμον
20 ੨੦ ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।
οτε γαρ δουλοι ητε της αμαρτιας ελευθεροι ητε τη δικαιοσυνη
21 ੨੧ ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
τινα ουν καρπον ειχετε τοτε εφ οις νυν επαισχυνεσθε το γαρ τελος εκεινων θανατος
22 ੨੨ ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। (aiōnios )
νυνι δε ελευθερωθεντες απο της αμαρτιας δουλωθεντες δε τω θεω εχετε τον καρπον υμων εις αγιασμον το δε τελος ζωην αιωνιον (aiōnios )
23 ੨੩ ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ। (aiōnios )
τα γαρ οψωνια της αμαρτιας θανατος το δε χαρισμα του θεου ζωη αιωνιος εν χριστω ιησου τω κυριω ημων (aiōnios )