< ਰੋਮੀਆਂ ਨੂੰ 7 >

1 ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
Eller veit de ikkje, brør - for eg talar til slike som kjenner lovi - at lovi råder yver menneskjet so lenge det liver?
2 ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
For den gifte kvinna er med lovi bundi til mannen sin so lenge han liver; men døyr mannen, er ho løyst frå lovi um mannen.
3 ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।
Difor skal ho kallast horkona, um ho gifter seg med ein annan mann medan mannen hennar liver; men døyr mannen, so er ho fri frå lovi, so ho ikkje vert horkona um ho vert gift med ein annan mann.
4 ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ।
Soleis, mine brør, døydde de og frå lovi ved Kristi likam, av di de skulde høyra til ein annan, det er han som er uppstaden frå dei daude, so me kann bera frukt for Gud.
5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
For då me var i kjøtet, verka dei syndige lysterne, som vart vekte ved lovi, soleis i lemerne våre, at me bar frukt for dauden;
6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ।
men no er me løyste frå lovi, med di me hev døytt frå det som me var fangar under, so me tener i Andens nye art og ikkje i bokstavens gamle art.
7 ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
Kva skal me då segja? Er lovi synd? Nei, langt ifrå! men eg kjende ikkje syndi utan gjenom lovi; for eg kjende ikkje lysti, um ikkje lovi hadde sagt: «Du skal ikkje lysta!»
8 ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ।
Men syndi tok tilføre av bodet og verka allslags lyst i meg; for utan lov er syndi daud.
9 ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।
Eg livde ei tid utan lov; men då bodet kom, livna syndi upp,
10 ੧੦ ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।
men eg døydde; og bodet som var til liv, vart funne å vera meg til daude,
11 ੧੧ ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।
for syndi tok tilføre av bodet og dåra og drap meg ved det.
12 ੧੨ ਸੋ ਬਿਵਸਥਾ ਪਵਿੱਤਰ ਹੈ, ਹੁਕਮਨਾਮਾ ਪਵਿੱਤਰ ਅਤੇ ਠੀਕ ਅਤੇ ਚੰਗਾ ਹੈ।
So er då lovi heilag, og bodet heilagt og rettferdigt og godt.
13 ੧੩ ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ? ਕਦੇ ਨਹੀਂ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ।
Hev då det som er godt vorte meg til daude? Nei, langt ifrå! men det var syndi, at ho skulde visa seg å vera synd, med di ho volde meg dauden med det som er godt - so syndi skulde verta storleg syndig ved bodet.
14 ੧੪ ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ।
For me veit at lovi er åndeleg, men eg er kjøtleg, seld under syndi.
15 ੧੫ ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ।
Det eg gjer, det skynar eg ikkje; for eg gjer ikkje det som eg vil, men det som eg hatar, det gjer eg.
16 ੧੬ ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ।
Men gjer eg det som eg ikkje vil, so vitnar eg med lovi at ho er god.
17 ੧੭ ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
Men no er det ikkje lenger eg som gjer det, men syndi som bur i meg.
18 ੧੮ ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
For eg veit, at i meg, det vil segja i kjøtet mitt, bur inkje godt; for viljen hev eg, men gjera det gode vinn eg ikkje.
19 ੧੯ ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ।
For eg gjer ikkje det gode som eg vil, men det vonde som eg ikkje vil, det gjer eg.
20 ੨੦ ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ।
Men gjer eg det som eg ikkje vil, so er det ikkje lenger eg som gjer det, men syndi som bur i meg.
21 ੨੧ ਸੋ ਮੈਂ ਅੰਗਾਂ ਵਿੱਚ ਇਹ ਕਨੂੰਨ ਵੇਖਦਾ ਹਾਂ ਕਿ ਜਦੋਂ ਮੈਂ ਭਲਿਆਈ ਕਰਨਾ ਚਾਹੁੰਦਾ ਹਾਂ ਉਦੋਂ ਬੁਰਿਆਈ ਹਾਜ਼ਰ ਹੁੰਦੀ ਹੈ।
So finn eg då den lov for meg, eg som vil gjera det gode, at det vonde ligg meg for handi.
22 ੨੨ ਮੈਂ ਤਾਂ ਅੰਦਰਲੇ ਮਨੁੱਖ ਅਨੁਸਾਰ ਪਰਮੇਸ਼ੁਰ ਦੀ ਬਿਵਸਥਾ ਵਿੱਚ ਅਨੰਦ ਹੁੰਦਾ ਹਾਂ।
For eg hev hug til Guds lov etter mitt indre menneskje,
23 ੨੩ ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।
men eg ser ei onnor lov i lemerne mine, som strider imot lovi i hugen min, og fangar meg under syndelovi som er i lemerne mine.
24 ੨੪ ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ?
Eg arme menneskje! kven skal frelsa meg frå denne daudens likam?
25 ੨੫ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ।
Gud vere takk ved Jesus Kristus, vår Herre! - So tener då eg i meg sjølv Guds lov med hugen, men syndelovi med kjøtet.

< ਰੋਮੀਆਂ ਨੂੰ 7 >