< ਰੋਮੀਆਂ ਨੂੰ 8 >
1 ੧ ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।
ARI, jolar me mau on pakadeikada, me mi ren Krijtuj Iejuj.
2 ੨ ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
Pwe kapun en Nen en maur ren Krijtuj Iejuj kamaio ia da jan ni kapun en dip o mela.
3 ੩ ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
Pwe me kapun jota kak on, aki a luete kila pali uduk, iei me Kot kotin wiada ni a kotin poronedo japwilim a Ol ni mom en uduk en dip, pweki dip, pwen kadeikada dip ni pali uduk.
4 ੪ ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।
Pwen kapwaiada pun en kapun re atail, me jota weideki pali uduk a pali Nen.
5 ੫ ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
Pwe me kijan pali uduk, kin lamelame duen inon en uduk, a me kijan pali Nen, kin lamelame duen inon en Nen.
6 ੬ ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
Pwe tiak en uduk iei mela, a tiak en Nen maur o popol.
7 ੭ ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
Pweki tiak en uduk kin palian Kot, pwe a jota kin duki on kapun en Kot, pwe a pil jota kak on.
8 ੮ ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
A me kijan pali uduk, jota kak konekon ren Kot.
9 ੯ ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
A komail kaidin kijan pali uduk, pwe kijan pali Nen, ma Nen en Kot kotikot lol omail. A me jota aneki Nen en Krijtuj, i kaidin japwilim a.
10 ੧੦ ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
A ma Krijtuj kotikot lol omail, war mekilar dip, a wen memaureki pun.
11 ੧੧ ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
A ma Nen o, me kaiajadar Iejuj jan ren me melar akan, kotikot lol omail, nan i me kaiajadar Krijtuj jan ren me melar akan, pil pan kamaureda war omail mela ki Nen e, me kotikot lol omail.
12 ੧੨ ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।
Ari ri ai kan, kitail jolar pwaipwand on pali uduk, pwen kapwaiada inon en uduk,
13 ੧੩ ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
Pwe ma komail memaureki uduk, komail pan mela, a ma komail pan kamela wiawia en pali war ki Nen, komail pan memaureta.
14 ੧੪ ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
Pwe karoj me weweideki Nen en Kot, nan irail jeri en Kot akan.
15 ੧੫ ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
Pwe kaidin nen en ladu, me komail aleer, pwen pur on majak, a Nen en jeri, me komail aleer, me kitail kin eker kida:
16 ੧੬ ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
Pein nen o kotin ian nen atail kadedeki, me kitail jeri en Kot akan.
17 ੧੭ ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
A ma kitail jeri kan, nan kitail pil jeri en jojo, jeri en jojo en Kot o kijan toun jojo en Krijtuj, ma kitail ian kamekam, kitail pil pan ian linanla.
18 ੧੮ ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
Pwe i ajaer, me kamekam en anjau et jota mau on en kaparoki on linan kokodo, me pan kajanjaledan kitail,
19 ੧੯ ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
Pwe audepan jappa poden anane kaualap papajan en jeri en Kot ar pan maioda.
20 ੨੦ ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
Pwe audepan jappa o panalan mela, kaidin pweki pein injen arail, a pweki i, me pan ir alan kaporopor.
21 ੨੧ ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
Pwe audepan o pil pan maioda jan ni a lidulidui on tiak en joredi, on maio en linan on jeri en Kot akan.
22 ੨੨ ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
Pwe kitail ajaer, me audepan jappa karoj kin janejanlol o mimi pan wairok en naitik lao lel met.
23 ੨੩ ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
A kaidin irail eta, pwe kitail pil ian, me mejenin Nen, pil pein kitail kin janejan, auiaui lao anjau en pali war atail ar kawili kapada.
24 ੨੪ ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?
Pwe kitail kamaurelaner kaporopor. A kaporopor me janjal, i kaidin kaporopor; pwe me amen kin ududial, menda en kaporoporeki?
25 ੨੫ ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
A ma kitail kaporoporeki, me kitail jota udial, kitail kin kanonama auiauieta.
26 ੨੬ ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
Pil Nen o kotin jauaja kitail ni atail luet akan, pwe kitail jaja, da me kitail en poeki, o da me kon on, pwe pein Nen o janejanelol o laolao kin kitail.
27 ੨੭ ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
A me kin kotin kajauiada monion akan, mani duen kupur en Nen, pwe a kin kotin laolaoki jaraui kan duen tiak en kupur en Kot.
28 ੨੮ ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
A kitail aja, me karoj kin kamauiala me pok on Kot akan, irail me paeker duen ar kileledier.
29 ੨੯ ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
Pwe me a kotin piladar maj o, iei me a pil kotin kileledier, en tialan mom en japwilim a Ol, pwe a en mejeni nan pun en ri a kan.
30 ੩੦ ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
A me a kotin kileledier maj o, a pil kotin warone irail edo, a me a kotin waronedor, a pil kapun irail alar, a me a kapunalar, a pil kotin kalinan irail adar.
31 ੩੧ ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
Ari, da me kitail en japenki mepukat? Ma Kot ian kitail, ij me pan kak palian kitail?
32 ੩੨ ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
I me jota kotin kajampwaleki japwilim a Ol, pwe a kotiki wei en wiliandi kitail, dadue, a jo pan kotin japan ianaki don kitail meakaroj?
33 ੩੩ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।
lj me pan kapun on en Kot a piladar akan? Pwe Kot eta, me kotin kapunada;
34 ੩੪ ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
Ij me pan kadeikada? Pwe Krijtuj me matalar, me pil koiajada o me pil kaipokedi ni pali maun en Kot, o me pil kin laolao kin kitail.
35 ੩੫ ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
lj me pan irawei jan kitail ni limpok en Krijtuj? Anjau apwal, de majak, de kamekam, do ijejol, de kilijo, de kamajak, do kodlaj?
36 ੩੬ ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
Duen a intinidier: Pweki komui kit kamekame kilar kaukaule, kit me wadok on jip akan, me kileledier on kamela.
37 ੩੭ ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
A ni mepukat karoj kitail me poedier kaualap pweki i, me pok on kitail er.
38 ੩੮ ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।
Pwe i aja, me kaidin mela, de maur, pil kaidin tounlan kan, de jaupeidi, pil kaidin men met, de men mur, de me manaman akan,
39 ੩੯ ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
Pil kaidin men poe, de men pa, de okotme pan kak irawei jan kitail ni limpok en Kot, me mi ren Krijtuj Iejuj atail Kaun.