< ਰੋਮੀਆਂ ਨੂੰ 9 >

1 ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।
αληθειαν λεγω εν χριστω ου ψευδομαι συμμαρτυρουσησ μοι τησ συνειδησεωσ μου εν πνευματι αγιω
2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।
οτι λυπη μοι εστιν μεγαλη και αδιαλειπτοσ οδυνη τη καρδια μου
3 ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।
ευχομην γαρ αυτοσ εγω αναθεμα ειναι απο του χριστου υπερ των αδελφων μου των συγγενων μου κατα σαρκα
4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
οιτινεσ εισιν ισραηλιται ων η υιοθεσια και η δοξα και αι διαθηκαι και η νομοθεσια και η λατρεια και αι επαγγελιαι
5 ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ! (aiōn g165)
ων οι πατερεσ και εξ ων ο χριστοσ το κατα σαρκα ο ων επι παντων θεοσ ευλογητοσ εισ τουσ αιωνασ αμην (aiōn g165)
6 ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
ουχ οιον δε οτι εκπεπτωκεν ο λογοσ του θεου ου γαρ παντεσ οι εξ ισραηλ ουτοι ισραηλ
7 ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।
ουδ οτι εισιν σπερμα αβρααμ παντεσ τεκνα αλλ εν ισαακ κληθησεται σοι σπερμα
8 ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।
τουτ εστιν ου τα τεκνα τησ σαρκοσ ταυτα τεκνα του θεου αλλα τα τεκνα τησ επαγγελιασ λογιζεται εισ σπερμα
9 ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
επαγγελιασ γαρ ο λογοσ ουτοσ κατα τον καιρον τουτον ελευσομαι και εσται τη σαρρα υιοσ
10 ੧੦ ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।
ου μονον δε αλλα και ρεβεκκα εξ ενοσ κοιτην εχουσα ισαακ του πατροσ ημων
11 ੧੧ ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,
μηπω γαρ γεννηθεντων μηδε πραξαντων τι αγαθον η κακον ινα η κατ εκλογην προθεσισ του θεου μενη ουκ εξ εργων αλλ εκ του καλουντοσ
12 ੧੨ ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ ।
ερρηθη αυτη οτι ο μειζων δουλευσει τω ελασσονι
13 ੧੩ ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।
καθωσ γεγραπται τον ιακωβ ηγαπησα τον δε ησαυ εμισησα
14 ੧੪ ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!
τι ουν ερουμεν μη αδικια παρα τω θεω μη γενοιτο
15 ੧੫ ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
τω γαρ μωυση λεγει ελεησω ον αν ελεω και οικτειρησω ον αν οικτειρω
16 ੧੬ ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
αρα ουν ου του θελοντοσ ουδε του τρεχοντοσ αλλα του ελεουντοσ θεου
17 ੧੭ ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
λεγει γαρ η γραφη τω φαραω οτι εισ αυτο τουτο εξηγειρα σε οπωσ ενδειξωμαι εν σοι την δυναμιν μου και οπωσ διαγγελη το ονομα μου εν παση τη γη
18 ੧੮ ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।
αρα ουν ον θελει ελεει ον δε θελει σκληρυνει
19 ੧੯ ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
ερεισ ουν μοι τι ετι μεμφεται τω γαρ βουληματι αυτου τισ ανθεστηκεν
20 ੨੦ ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
μενουνγε ω ανθρωπε συ τισ ει ο ανταποκρινομενοσ τω θεω μη ερει το πλασμα τω πλασαντι τι με εποιησασ ουτωσ
21 ੨੧ ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
η ουκ εχει εξουσιαν ο κεραμευσ του πηλου εκ του αυτου φυραματοσ ποιησαι ο μεν εισ τιμην σκευοσ ο δε εισ ατιμιαν
22 ੨੨ ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
ει δε θελων ο θεοσ ενδειξασθαι την οργην και γνωρισαι το δυνατον αυτου ηνεγκεν εν πολλη μακροθυμια σκευη οργησ κατηρτισμενα εισ απωλειαν
23 ੨੩ ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।
και ινα γνωριση τον πλουτον τησ δοξησ αυτου επι σκευη ελεουσ α προητοιμασεν εισ δοξαν
24 ੨੪ ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
ουσ και εκαλεσεν ημασ ου μονον εξ ιουδαιων αλλα και εξ εθνων
25 ੨੫ ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।
ωσ και εν τω ωσηε λεγει καλεσω τον ου λαον μου λαον μου και την ουκ ηγαπημενην ηγαπημενην
26 ੨੬ ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
και εσται εν τω τοπω ου ερρηθη αυτοισ ου λαοσ μου υμεισ εκει κληθησονται υιοι θεου ζωντοσ
27 ੨੭ ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।
ησαιασ δε κραζει υπερ του ισραηλ εαν η ο αριθμοσ των υιων ισραηλ ωσ η αμμοσ τησ θαλασσησ το καταλειμμα σωθησεται
28 ੨੮ ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।
λογον γαρ συντελων και συντεμνων εν δικαιοσυνη οτι λογον συντετμημενον ποιησει κυριοσ επι τησ γησ
29 ੨੯ ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।
και καθωσ προειρηκεν ησαιασ ει μη κυριοσ σαβαωθ εγκατελιπεν ημιν σπερμα ωσ σοδομα αν εγενηθημεν και ωσ γομορρα αν ωμοιωθημεν
30 ੩੦ ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
τι ουν ερουμεν οτι εθνη τα μη διωκοντα δικαιοσυνην κατελαβεν δικαιοσυνην δικαιοσυνην δε την εκ πιστεωσ
31 ੩੧ ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।
ισραηλ δε διωκων νομον δικαιοσυνησ εισ νομον δικαιοσυνησ ουκ εφθασεν
32 ੩੨ ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
δια τι οτι ουκ εκ πιστεωσ αλλ ωσ εξ εργων νομου προσεκοψαν γαρ τω λιθω του προσκομματοσ
33 ੩੩ ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ।
καθωσ γεγραπται ιδου τιθημι εν σιων λιθον προσκομματοσ και πετραν σκανδαλου και πασ ο πιστευων επ αυτω ου καταισχυνθησεται

< ਰੋਮੀਆਂ ਨੂੰ 9 >