< ਰੋਮੀਆਂ ਨੂੰ 9 >
1 ੧ ਮੈਂ ਮਸੀਹ ਵਿੱਚ ਸੱਚ ਕਹਿੰਦਾ ਹਾਂ, ਝੂਠ ਨਹੀਂ ਬੋਲਦਾ ਅਤੇ ਮੇਰਾ ਵਿਵੇਕ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ।
१मैं मसीह में सच कहता हूँ, झूठ नहीं बोलता और मेरा विवेक भी पवित्र आत्मा में गवाही देता है।
2 ੨ ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ।
२कि मुझे बड़ा शोक है, और मेरा मन सदा दुखता रहता है।
3 ੩ ਮੈਂ ਚਾਹੁੰਦਾ ਸੀ ਕਿ ਆਪਣੇ ਭੈਣ ਭਰਾਵਾਂ ਦੇ ਲਈ ਜਿਹੜੇ ਸਰੀਰ ਦੇ ਅਨੁਸਾਰ ਮੇਰੇ ਸਕੇ-ਸਬੰਧੀ ਹਨ, ਮੈਂ ਆਪ ਮਸੀਹ ਵੱਲੋਂ ਸਰਾਪੀ ਹੁੰਦਾ।
३क्योंकि मैं यहाँ तक चाहता था, कि अपने भाइयों, के लिये जो शरीर के भाव से मेरे कुटुम्बी हैं, आप ही मसीह से श्रापित और अलग हो जाता।
4 ੪ ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
४वे इस्राएली हैं, लेपालकपन का हक़, महिमा, वाचाएँ, व्यवस्था का उपहार, परमेश्वर की उपासना, और प्रतिज्ञाएँ उन्हीं की हैं।
5 ੫ ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ! (aiōn )
५पूर्वज भी उन्हीं के हैं, और मसीह भी शरीर के भाव से उन्हीं में से हुआ, जो सब के ऊपर परम परमेश्वर युगानुयुग धन्य है। आमीन। (aiōn )
6 ੬ ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
६परन्तु यह नहीं, कि परमेश्वर का वचन टल गया, इसलिए कि जो इस्राएल के वंश हैं, वे सब इस्राएली नहीं;
7 ੭ ਅਤੇ ਅਬਰਾਹਾਮ ਦੀ ਅੰਸ ਹੋਣ ਕਰਕੇ ਉਹ ਸਾਰੇ ਉਹ ਦੀ ਸੰਤਾਨ ਨਹੀਂ ਹਨ, ਸਗੋਂ ਇਸਹਾਕ ਤੋਂ ਹੀ ਤੇਰੀ ਅੰਸ ਪੁਕਾਰੀ ਜਾਵੇਗੀ।
७और न अब्राहम के वंश होने के कारण सब उसकी सन्तान ठहरे, परन्तु (लिखा है) “इसहाक ही से तेरा वंश कहलाएगा।”
8 ੮ ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।
८अर्थात् शरीर की सन्तान परमेश्वर की सन्तान नहीं, परन्तु प्रतिज्ञा के सन्तान वंश गिने जाते हैं।
9 ੯ ਵਾਇਦੇ ਦਾ ਬਚਨ ਤਾਂ ਇਹ ਹੈ, ਕਿ ਇਸੇ ਸਮੇਂ ਦੇ ਅਨੁਸਾਰ ਮੈਂ ਆਵਾਂਗਾ ਅਤੇ ਸਾਰਾਹ ਇੱਕ ਪੁੱਤਰ ਜਣੇਗੀ।
९क्योंकि प्रतिज्ञा का वचन यह है, “मैं इस समय के अनुसार आऊँगा, और सारा का एक पुत्र होगा।”
10 ੧੦ ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।
१०और केवल यही नहीं, परन्तु जब रिबका भी एक से अर्थात् हमारे पिता इसहाक से गर्भवती थी।
11 ੧੧ ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,
११और अभी तक न तो बालक जन्मे थे, और न उन्होंने कुछ भला या बुरा किया था, इसलिए कि परमेश्वर की मनसा जो उसके चुन लेने के अनुसार है, कर्मों के कारण नहीं, परन्तु बुलानेवाले पर बनी रहे।
12 ੧੨ ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ ।
१२उसने कहा, “जेठा छोटे का दास होगा।”
13 ੧੩ ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।
१३जैसा लिखा है, “मैंने याकूब से प्रेम किया, परन्तु एसाव को अप्रिय जाना।”
14 ੧੪ ਫੇਰ ਅਸੀਂ ਕੀ ਆਖੀਏ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ? ਕਦੇ ਨਹੀਂ!
१४तो हम क्या कहें? क्या परमेश्वर के यहाँ अन्याय है? कदापि नहीं!
15 ੧੫ ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।
१५क्योंकि वह मूसा से कहता है, “मैं जिस किसी पर दया करना चाहूँ, उस पर दया करूँगा, और जिस किसी पर कृपा करना चाहूँ उसी पर कृपा करूँगा।”
16 ੧੬ ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
१६इसलिए यह न तो चाहनेवाले की, न दौड़नेवाले की परन्तु दया करनेवाले परमेश्वर की बात है।
17 ੧੭ ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।
१७क्योंकि पवित्रशास्त्र में फ़िरौन से कहा गया, “मैंने तुझे इसलिए खड़ा किया है, कि तुझ में अपनी सामर्थ्य दिखाऊँ, और मेरे नाम का प्रचार सारी पृथ्वी पर हो।”
18 ੧੮ ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ।
१८तो फिर, वह जिस पर चाहता है, उस पर दया करता है; और जिसे चाहता है, उसे कठोर कर देता है।
19 ੧੯ ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
१९फिर तू मुझसे कहेगा, “वह फिर क्यों दोष लगाता है? कौन उसकी इच्छा का सामना करता है?”
20 ੨੦ ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
२०हे मनुष्य, भला तू कौन है, जो परमेश्वर का सामना करता है? क्या गढ़ी हुई वस्तु गढ़नेवाले से कह सकती है, “तूने मुझे ऐसा क्यों बनाया है?”
21 ੨੧ ਕੀ ਘੁਮਿਆਰ ਨੂੰ ਮਿੱਟੀ ਦੇ ਉੱਪਰ ਅਧਿਕਾਰ ਨਹੀਂ, ਜੋ ਇੱਕੋ ਪੇੜੇ ਵਿੱਚੋਂ ਇੱਕ ਭਾਂਡਾ ਆਦਰ ਅਤੇ ਦੂਜਾ ਨਿਰਾਦਰ ਦੇ ਕੰਮ ਲਈ ਬਣਾਵੇ?
२१क्या कुम्हार को मिट्टी पर अधिकार नहीं, कि एक ही लोंदे में से, एक बर्तन आदर के लिये, और दूसरे को अनादर के लिये बनाए?
22 ੨੨ ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
२२कि परमेश्वर ने अपना क्रोध दिखाने और अपनी सामर्थ्य प्रगट करने की इच्छा से क्रोध के बरतनों की, जो विनाश के लिये तैयार किए गए थे बड़े धीरज से सही।
23 ੨੩ ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ।
२३और दया के बरतनों पर जिन्हें उसने महिमा के लिये पहले से तैयार किया, अपने महिमा के धन को प्रगट करने की इच्छा की?
24 ੨੪ ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ।
२४अर्थात् हम पर जिन्हें उसने न केवल यहूदियों में से वरन् अन्यजातियों में से भी बुलाया।
25 ੨੫ ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ।
२५जैसा वह होशे की पुस्तक में भी कहता है, “जो मेरी प्रजा न थी, उन्हें मैं अपनी प्रजा कहूँगा, और जो प्रिया न थी, उसे प्रिया कहूँगा;
26 ੨੬ ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
२६और ऐसा होगा कि जिस जगह में उनसे यह कहा गया था, कि तुम मेरी प्रजा नहीं हो, उसी जगह वे जीविते परमेश्वर की सन्तान कहलाएँगे।”
27 ੨੭ ਯਸਾਯਾਹ ਇਸਰਾਏਲ ਦੇ ਵਿਖੇ ਪੁਕਾਰ ਕੇ ਕਹਿੰਦਾ ਹੈ, ਜੋ ਇਸਰਾਏਲ ਦਾ ਵੰਸ਼ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਤੁੱਲ ਹੋਵੇ ਪਰ ਉਹ ਦਾ ਕੁਝ ਹੀ ਹਿੱਸਾ ਬਚਾਇਆ ਜਾਵੇਗਾ।
२७और यशायाह इस्राएल के विषय में पुकारकर कहता है, “चाहे इस्राएल की सन्तानों की गिनती समुद्र के रेत के बराबर हो, तो भी उनमें से थोड़े ही बचेंगे।
28 ੨੮ ਕਿਉਂ ਜੋ ਪ੍ਰਭੂ ਆਪਣੇ ਬਚਨ ਨੂੰ ਆਪਣੀ ਧਾਰਮਿਕਤਾ ਦੇ ਅਨੁਸਾਰ ਛੇਤੀ ਕਰ ਕੇ ਧਰਤੀ ਉੱਤੇ ਪੂਰਾ ਕਰੇਗਾ।
२८क्योंकि प्रभु अपना वचन पृथ्वी पर पूरा करके, धार्मिकता से शीघ्र उसे सिद्ध करेगा।”
29 ੨੯ ਜਿਵੇਂ ਯਸਾਯਾਹ ਨੇ ਪਹਿਲਾਂ ਵੀ ਕਿਹਾ ਸੀ, ਕੀ ਜੇ ਸੈਨਾਂ ਦੇ ਪ੍ਰਭੂ ਨੇ ਸਾਡੇ ਲਈ ਅੰਸ ਨਾ ਛੱਡੀ ਹੁੰਦੀ ਤਾਂ ਅਸੀਂ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।
२९जैसा यशायाह ने पहले भी कहा था, “यदि सेनाओं का प्रभु हमारे लिये कुछ वंश न छोड़ता, तो हम सदोम के समान हो जाते, और गमोरा के सरीखे ठहरते।”
30 ੩੦ ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
३०तो हम क्या कहें? यह कि अन्यजातियों ने जो धार्मिकता की खोज नहीं करते थे, धार्मिकता प्राप्त की अर्थात् उस धार्मिकता को जो विश्वास से है;
31 ੩੧ ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ।
३१परन्तु इस्राएली; जो धार्मिकता की व्यवस्था की खोज करते हुए उस व्यवस्था तक नहीं पहुँचे।
32 ੩੨ ਕਿਉਂ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
३२किस लिये? इसलिए कि वे विश्वास से नहीं, परन्तु मानो कर्मों से उसकी खोज करते थे: उन्होंने उस ठोकर के पत्थर पर ठोकर खाई।
33 ੩੩ ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ।
३३जैसा लिखा है, “देखो मैं सिय्योन में एक ठेस लगने का पत्थर, और ठोकर खाने की चट्टान रखता हूँ, और जो उस पर विश्वास करेगा, वह लज्जित न होगा।”