< ਰੋਮੀਆਂ ਨੂੰ 1 >

1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।
Pavao, sluga Krista Isusa, pozvan za apostola, odlučen za evanđelje Božje -
2 ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।
koje Bog unaprijed obećavaše po svojim prorocima u Pismima svetim
3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ।
o Sinu svome, potomku Davidovu po tijelu,
4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ।
postavljenu Sinom Božjim, u snazi, po Duhu posvetitelju uskrsnućem od mrtvih, o Isusu Kristu, Gospodinu našemu,
5 ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।
po komu primismo milost i apostolstvo da na slavu imena njegova k poslušnosti vjere privodimo sve pogane
6 ਜਿਨ੍ਹਾਂ ਵਿੱਚ ਤੁਸੀਂ ਵੀ ਰਲ ਕੇ ਯਿਸੂ ਮਸੀਹ ਦੇ ਹੋਣ ਲਈ ਬੁਲਾਏ ਗਏ ਹੋ।
među kojima ste i vi pozvanici Isusa Krista:
7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
svima u Rimu, miljenicima Božjim, pozvanicima, svetima. Milost vam i mir od Boga, Oca našega, i Gospodina Isusa Krista.
8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।
Ponajprije zahvaljujem Bogu mojemu po Isusu Kristu za sve vas: što se vaša vjera navješćuje po svem svijetu.
9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ।
Doista, svjedok mi je Bog - komu duhom svojim služim u evanđelju Sina njegova - da vas se
10 ੧੦ ਅਤੇ ਸਦਾ ਇਹ ਪ੍ਰਾਰਥਨਾ ਕਰਦਾ ਹਾਂ ਜੋ ਕਿਸੇ ਤਰ੍ਹਾਂ ਹੁਣ ਐਨੇ ਚਿਰ ਪਿੱਛੋਂ ਪਰਮੇਸ਼ੁਰ ਦੀ ਮਰਜ਼ੀ ਨਾਲ ਮੈਂ ਸਲਾਮਤੀ ਨਾਲ ਤੁਹਾਡੇ ਕੋਲ ਪਹੁੰਚਾਂ।
u svojim molitvama neprekidno spominjem i uvijek molim ne bi li mi se već jednom s voljom Božjom nekako posrećilo doći k vama.
11 ੧੧ ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ।
Jer čeznem vidjeti vas da vam predam nešto dara duhovnoga te se ojačate, zapravo -
12 ੧੨ ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
da se zajedno s vama ohrabrim zajedničkom vjerom, vašom i mojom.
13 ੧੩ ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
A ne bih htio, braćo, da ne znate: često sam bio nakanio doći k vama - i sve dosad bio spriječen - da i među vama uberem koji plod kao i među drugim narodima.
14 ੧੪ ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ।
Dužnik sam Grcima i barbarima, mudracima i neznalicama.
15 ੧੫ ਸੋ ਮੈਂ ਤੁਹਾਨੂੰ ਵੀ ਜਿਹੜੇ ਰੋਮ ਵਿੱਚ ਰਹਿੰਦੇ ਹੋ ਖੁਸ਼ਖਬਰੀ ਸੁਣਾਉਣ ਲਈ ਹਮੇਸ਼ਾਂ ਤਿਆਰ ਰਹਿੰਦਾ ਹਾਂ।
Odatle moja nakana da i vama u Rimu navijestim evanđelje.
16 ੧੬ ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
Ne stidim se, uistinu, evanđelja: ono je snaga Božja na spasenje svakomu tko vjeruje - Židovu najprije, pa Grku.
17 ੧੭ ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।
Jer pravednost se Božja od vjere k vjeri u njemu otkriva kao što je pisano: Pravednik će od vjere živjeti.
18 ੧੮ ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
Otkriva se doista s neba gnjev Božji na svaku bezbožnost i nepravednost ljudi koji istinu sputavaju nepravednošću.
19 ੧੯ ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ।
Jer što se o Bogu može spoznati, očito im je: Bog im očitova.
20 ੨੦ ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ। (aïdios g126)
Uistinu, ono nevidljivo njegovo, vječna njegova moć i božanstvo, onamo od stvaranja svijeta, umom se po djelima razabire tako da nemaju isprike. (aïdios g126)
21 ੨੧ ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
Jer premda upoznaše Boga, ne iskazaše mu kao Bogu ni slavu ni zahvalnost, nego ishlapiše u mozganjima svojim te se pomrači bezumno srce njihovo.
22 ੨੨ ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।
Gradeći se mudrima, poludješe i
23 ੨੩ ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ।
zamijeniše slavu neraspadljivog Boga likom, obličjem raspadljiva čovjeka, i ptica, i četveronožaca, i gmazova.
24 ੨੪ ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
Zato ih je Bog po pohotama srdaca njihovih predao nečistoći te sami obeščašćuju svoja tijela,
25 ੨੫ ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ। (aiōn g165)
oni što su Istinu - Boga zamijenili lažju, častili i štovali stvorenje umjesto Stvoritelja, koji je blagoslovljen u vjekove. Amen. (aiōn g165)
26 ੨੬ ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ।
Stoga ih je Bog predao sramotnim strastima: njihove žene zamijeniše naravno općenje protunaravnim,
27 ੨੭ ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।
a tako su i muškarci napustili naravno općenje sa ženom i raspalili se pohotom jedni za drugima te muškarci s muškarcima sramotno čine i sami na sebi primaju zasluženu plaću svoga zastranjenja.
28 ੨੮ ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।
I kako nisu smatrali vrijednim držati se spoznaje Boga, predade ih Bog nevaljanu umu te čine što ne dolikuje,
29 ੨੯ ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ। ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ। ਚੁਗਲੀ ਕਰਨ ਵਾਲੇ
puni svake nepravde, pakosti, lakomosti, zloće; puni zavisti, ubojstva, svađe, prijevare, zlonamjernosti; došaptavači,
30 ੩੦ ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।
klevetnici, mrzitelji Boga, drznici, oholice, preuzetnici, izmišljači zala, roditeljima neposlušni,
31 ੩੧ ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ।
nerazumni, nevjerni, bešćutni, nemilosrdni.
32 ੩੨ ਅਤੇ ਓਹ ਪਰਮੇਸ਼ੁਰ ਦੀ ਬਿਧੀ ਜਾਣਦੇ ਹਨ, ਜੋ ਏਹੋ ਜਿਹੇ ਕੰਮ ਕਰਨ ਵਾਲੇ ਮਰਨ ਦੇ ਯੋਗ ਹਨ ਉਹ ਕੇਵਲ ਆਪ ਹੀ ਨਹੀਂ ਕਰਦੇ ਸਗੋਂ ਕਰਨ ਵਾਲਿਆਂ ਤੋਂ ਵੀ ਖੁਸ਼ ਹੁੰਦੇ ਹਨ।
Znaju za odredbu Božju - da smrt zaslužuju koji takvo što čine - a oni ne samo da to čine nego i povlađuju onima koji čine.

< ਰੋਮੀਆਂ ਨੂੰ 1 >