< ਰੂਥ 2 >

1 ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
وَكَانَ لِنُعْمِي ذُو قَرَابَةٍ لِرَجُلِهَا، جَبَّارُ بَأْسٍ مِنْ عَشِيرَةِ أَلِيمَالِكَ، ٱسْمُهُ بُوعَزُ.١
2 ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
فَقَالَتْ رَاعُوثُ ٱلْمُوآبِيَّةُ لِنُعْمِي: «دَعِينِي أَذْهَبْ إِلَى ٱلْحَقْلِ وَأَلْتَقِطْ سَنَابِلَ وَرَاءَ مَنْ أَجِدُ نِعْمَةً فِي عَيْنَيْهِ». فَقَالَتْ لَهَا: «ٱذْهَبِي يَابِنْتِي».٢
3 ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
فَذَهَبَتْ وَجَاءَتْ وَٱلْتَقَطَتْ فِي ٱلْحَقْلِ وَرَاءَ ٱلْحَصَّادِينَ. فَٱتَّفَقَ نَصِيبُهَا فِي قِطْعَةِ حَقْلٍ لِبُوعَزَ ٱلَّذِي مِنْ عَشِيرَةِ أَلِيمَالِكَ.٣
4 ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
وَإِذَا بِبُوعَزَ قَدْ جَاءَ مِنْ بَيْتِ لَحْمٍ وَقَالَ لِلْحَصَّادِينَ: «ٱلرَّبُّ مَعَكُمْ». فَقَالُوا لَهُ: «يُبَارِكُكَ ٱلرَّبُّ».٤
5 ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
فَقَالَ بُوعَزُ لِغُلَامِهِ ٱلْمُوَكَّلِ عَلَى ٱلْحَصَّادِينَ: «لِمَنْ هَذِهِ ٱلْفَتَاةُ؟»٥
6 ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
فَأَجَابَ ألْغُلَامُ المُوَكَّلُ عَلَى ٱلحَصَّادِينَ وَقَالَ: «هِيَ فَتَاةٌ مُوآبِيَّةٌ قَدْ رَجَعَتْ مَعَ نُعْمِي مِنْ بِلَادِ مُوآبَ،٦
7 ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
وَقَالَتْ: دَعُونِي أَلْتَقِطْ وَأَجْمَعْ بَيْنَ ٱلْحُزَمِ وَرَاءَ ٱلْحَصَّادِينَ. فَجَاءَتْ وَمَكَثَتْ مِنَ ٱلصَّبَاحِ إِلَى ٱلْآنَ. قَلِيلًا مَّا لَبِثَتْ فِي ٱلْبَيْتِ».٧
8 ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
فَقَالَ بُوعَزُ لِرَاعُوثَ: «أَلَا تَسْمَعِينَ يَابِنْتِي؟ لَا تَذْهَبِي لِتَلْتَقِطِي فِي حَقْلِ آخَرَ، وَأَيْضًا لَا تَبْرَحِي مِنْ هَهُنَا، بَلْ هُنَا لَازِمِي فَتَيَاتِي.٨
9 ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
عَيْنَاكِ عَلَى ٱلْحَقْلِ ٱلَّذِي يَحْصُدُونَ وَٱذْهَبِي وَرَاءَهُمْ. أَلَمْ أُوصِ ٱلْغِلْمَانَ أَنْ لَا يَمَسُّوكِ؟ وَإِذَا عَطِشْتِ فَٱذْهَبِي إِلَى ٱلْآنِيَةِ وَٱشْرَبِي مِمَّا ٱسْتَقَاهُ ٱلْغِلْمَانُ».٩
10 ੧੦ ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
فَسَقَطَتْ عَلَى وَجْهِهَا وَسَجَدَتْ إِلَى ٱلْأَرْضِ وَقَالَتْ لَهُ: «كَيْفَ وَجَدْتُ نِعْمَةً فِي عَيْنَيْكَ حَتَّى تَنْظُرَ إِلَيَّ وَأَنَا غَرِيبَةٌ؟»١٠
11 ੧੧ ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
فَأَجَابَ بُوعَزُ وَقَالَ لَهَا: «إِنَّنِي قَدْ أُخْبِرْتُ بِكُلِّ مَا فَعَلْتِ بِحَمَاتِكِ بَعْدَ مَوْتِ رَجُلِكِ، حَتَّى تَرَكْتِ أَبَاكِ وَأُمَّكِ وَأَرْضَ مَوْلِدِكِ وَسِرْتِ إِلَى شَعْبٍ لَمْ تَعْرِفِيهِ مِنْ قَبْلُ.١١
12 ੧੨ ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
لِيُكَافِئِ ٱلرَّبُّ عَمَلَكِ، وَلْيَكُنْ أَجْرُكِ كَامِلًا مِنْ عِنْدِ ٱلرَّبِّ إِلَهِ إِسْرَائِيلَ ٱلَّذِي جِئْتِ لِكَيْ تَحْتَمِيَ تَحْتَ جَنَاحَيْهِ».١٢
13 ੧੩ ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
فَقَالَتْ: «لَيْتَنِي أَجِدُ نِعْمَةً فِي عَيْنَيْكَ يَا سَيِّدِي لِأَنَّكَ قَدْ عَزَّيْتَنِي وَطَيَّبْتَ قَلْبَ جَارِيَتِكَ، وَأَنَا لَسْتُ كَوَاحِدَةٍ مِنْ جَوَارِيكَ».١٣
14 ੧੪ ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
فَقَالَ لَهَا بُوعَزُ: «عِنْدَ وَقْتِ ٱلْأَكْلِ تَقَدَّمِي إِلَى هَهُنَا وَكُلِي مِنَ ٱلْخُبْزِ، وَٱغْمِسِي لُقْمَتَكِ فِي ٱلْخَلِّ». فَجَلَسَتْ بِجَانِبِ ٱلْحَصَّادِينَ فَنَاوَلَهَا فَرِيكًا، فَأَكَلَتْ وَشَبِعَتْ وَفَضَلَ عَنْهَا.١٤
15 ੧੫ ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
ثُمَّ قَامَتْ لِتَلْتَقِطَ. فَأَمَرَ بُوعَزُ غِلْمَانَهُ قَائِلًا: «دَعُوهَا تَلْتَقِطْ بَيْنَ ٱلْحُزَمِ أَيْضًا وَلَا تُؤْذُوهَا.١٥
16 ੧੬ ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
وَأَنْسِلُوا أَيْضًا لَهَا مِنَ ٱلشَّمَائِلِ وَدَعُوهَا تَلْتَقِطْ وَلَا تَنْتَهِرُوهَا».١٦
17 ੧੭ ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
فَٱلْتَقَطَتْ فِي ٱلْحَقْلِ إِلَى ٱلْمَسَاءِ، وَخَبَطَتْ مَا ٱلْتَقَطَتْهُ فَكَانَ نَحْوَ إِيفَةِ شَعِيرٍ.١٧
18 ੧੮ ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
فَحَمَلَتْهُ وَدَخَلَتِ ٱلْمَدِينَةَ. فَرَأَتْ حَمَاتُهَا مَا ٱلْتَقَطَتْهُ. وَأَخْرَجَتْ وَأَعْطَتْهَا مَا فَضَلَ عَنْهَا بَعْدَ شِبَعِهَا.١٨
19 ੧੯ ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
فَقَالَتْ لَهَا حَمَاتُهَا: «أَيْنَ ٱلْتَقَطْتِ ٱلْيَوْمَ؟ وَأَيْنَ ٱشْتَغَلْتِ؟ لِيَكُنِ ٱلنَّاظِرُ إِلَيْكِ مُبَارَكًا». فَأَخْبَرَتْ حَمَاتَهَا بِٱلَّذِي ٱشْتَغَلَتْ مَعَهُ وَقَالَتِ: «ٱسْمُ ٱلرَّجُلِ ٱلَّذِي ٱشْتَغَلْتُ مَعَهُ ٱلْيَوْمَ بُوعَزُ».١٩
20 ੨੦ ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
فَقَالَتْ نُعْمِي لِكَنَّتِهَا: «مُبَارَكٌ هُوَ مِنَ ٱلرَّبِّ لِأَنَّهُ لَمْ يَتْرُكِ ٱلْمَعْرُوفَ مَعَ ٱلْأَحْيَاءِ وَٱلْمَوْتَى». ثُمَّ قَالَتْ لَهَا نُعْمِي: «ٱلرَّجُلُ ذُو قَرَابَةٍ لَنَا. هُوَ ثَانِي وَلِيِّنَا».٢٠
21 ੨੧ ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
فَقَالَتْ رَاعُوثُ ٱلْمُوآبِيَّةُ: «إِنَّهُ قَالَ لِي أَيْضًا: لَازِمِي فِتْيَانِي حَتَّى يُكَمِّلُوا جَمِيعَ حَصَادِي».٢١
22 ੨੨ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
فَقَالَتْ نُعْمِي لِرَاعُوثَ كَنَّتِهَا: «إِنَّهُ حَسَنٌ يَابِنْتِي أَنْ تَخْرُجِي مَعَ فَتَيَاتِهِ حَتَّى لَا يَقَعُوا بِكِ فِي حَقْلِ آخَرَ».٢٢
23 ੨੩ ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।
فَلَازَمَتْ فَتَيَاتِ بُوعَزَ فِي ٱلِٱلْتِقَاطِ حَتَّى ٱنْتَهَى حَصَادُ ٱلشَّعِيرِ وَحَصَادُ ٱلْحِنْطَةِ. وَسَكَنَتْ مَعَ حَمَاتِهَا.٢٣

< ਰੂਥ 2 >