< ਰੂਥ 2 >

1 ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।
ולנעמי מידע לאישה איש גבור חיל ממשפחת אלימלך ושמו בעז׃
2 ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
ותאמר רות המואביה אל נעמי אלכה נא השדה ואלקטה בשבלים אחר אשר אמצא חן בעיניו ותאמר לה לכי בתי׃
3 ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
ותלך ותבוא ותלקט בשדה אחרי הקצרים ויקר מקרה חלקת השדה לבעז אשר ממשפחת אלימלך׃
4 ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”
והנה בעז בא מבית לחם ויאמר לקוצרים יהוה עמכם ויאמרו לו יברכך יהוה׃
5 ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”
ויאמר בעז לנערו הנצב על הקוצרים למי הנערה הזאת׃
6 ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”
ויען הנער הנצב על הקוצרים ויאמר נערה מואביה היא השבה עם נעמי משדה מואב׃
7 ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।
ותאמר אלקטה נא ואספתי בעמרים אחרי הקוצרים ותבוא ותעמוד מאז הבקר ועד עתה זה שבתה הבית מעט׃
8 ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।
ויאמר בעז אל רות הלוא שמעת בתי אל תלכי ללקט בשדה אחר וגם לא תעבורי מזה וכה תדבקין עם נערתי׃
9 ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
עיניך בשדה אשר יקצרון והלכת אחריהן הלוא צויתי את הנערים לבלתי נגעך וצמת והלכת אל הכלים ושתית מאשר ישאבון הנערים׃
10 ੧੦ ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”
ותפל על פניה ותשתחו ארצה ותאמר אליו מדוע מצאתי חן בעיניך להכירני ואנכי נכריה׃
11 ੧੧ ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।
ויען בעז ויאמר לה הגד הגד לי כל אשר עשית את חמותך אחרי מות אישך ותעזבי אביך ואמך וארץ מולדתך ותלכי אל עם אשר לא ידעת תמול שלשום׃
12 ੧੨ ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”
ישלם יהוה פעלך ותהי משכרתך שלמה מעם יהוה אלהי ישראל אשר באת לחסות תחת כנפיו׃
13 ੧੩ ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”
ותאמר אמצא חן בעיניך אדני כי נחמתני וכי דברת על לב שפחתך ואנכי לא אהיה כאחת שפחתיך׃
14 ੧੪ ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
ויאמר לה בעז לעת האכל גשי הלם ואכלת מן הלחם וטבלת פתך בחמץ ותשב מצד הקוצרים ויצבט לה קלי ותאכל ותשבע ותתר׃
15 ੧੫ ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ
ותקם ללקט ויצו בעז את נעריו לאמר גם בין העמרים תלקט ולא תכלימוה׃
16 ੧੬ ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।
וגם של תשלו לה מן הצבתים ועזבתם ולקטה ולא תגערו בה׃
17 ੧੭ ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
ותלקט בשדה עד הערב ותחבט את אשר לקטה ויהי כאיפה שערים׃
18 ੧੮ ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।
ותשא ותבוא העיר ותרא חמותה את אשר לקטה ותוצא ותתן לה את אשר הותרה משבעה׃
19 ੧੯ ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।
ותאמר לה חמותה איפה לקטת היום ואנה עשית יהי מכירך ברוך ותגד לחמותה את אשר עשתה עמו ותאמר שם האיש אשר עשיתי עמו היום בעז׃
20 ੨੦ ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।
ותאמר נעמי לכלתה ברוך הוא ליהוה אשר לא עזב חסדו את החיים ואת המתים ותאמר לה נעמי קרוב לנו האיש מגאלנו הוא׃
21 ੨੧ ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”
ותאמר רות המואביה גם כי אמר אלי עם הנערים אשר לי תדבקין עד אם כלו את כל הקציר אשר לי׃
22 ੨੨ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”
ותאמר נעמי אל רות כלתה טוב בתי כי תצאי עם נערותיו ולא יפגעו בך בשדה אחר׃
23 ੨੩ ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।
ותדבק בנערות בעז ללקט עד כלות קציר השערים וקציר החטים ותשב את חמותה׃

< ਰੂਥ 2 >