< ਰੂਥ 3 >
1 ੧ ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?
And Naomi her mother-in-law said unto her, My daughter, shall I not seek rest for thee, that it may be well with thee?
2 ੨ ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
And now is not Boaz our kinsman, with whose maidens thou wast? Behold, he winnoweth barley to-night in the threshing-floor.
3 ੩ ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
Wash thyself therefore, and anoint thee, and put thy raiment upon thee, and get thee down to the threshing-floor, but make not thyself known unto the man, until he shall have done eating and drinking.
4 ੪ ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”
And it shall be, when he lieth down, that thou shalt mark the place where he shall lie, and thou shalt go in, and uncover his feet, and lay thee down; and he will tell thee what thou shalt do.
5 ੫ ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”
And she said unto her, All that thou sayest I will do.
6 ੬ ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
And she went down unto the threshing-floor, and did according to all that her mother-in-law bade her.
7 ੭ ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।
And when Boaz had eaten and drunk, and his heart was merry, he went to lie down at the end of the heap of grain: and she came softly, and uncovered his feet, and laid her down.
8 ੮ ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
And it came to pass at midnight, that the man was afraid, and turned himself; and, behold, a woman lay at his feet.
9 ੯ ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
And he said, Who art thou? And she answered, I am Ruth thy handmaid: spread therefore thy skirt over thy handmaid; for thou art a near kinsman.
10 ੧੦ ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
And he said, Blessed be thou of Jehovah, my daughter: thou hast showed more kindness in the latter end than at the beginning, inasmuch as thou followedst not young men, whether poor or rich.
11 ੧੧ ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
And now, my daughter, fear not; I will do to thee all that thou sayest; for all the city of my people doth know that thou art a worthy woman.
12 ੧੨ ਇਹ ਗੱਲ ਤਾਂ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਦਾ ਹੈ।
And now it is true that I am a near kinsman; howbeit there is a kinsman nearer than I.
13 ੧੩ ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
Tarry this night, and it shall be in the morning, that if he will perform unto thee the part of a kinsman, well; let him do the kinsman’s part: but if he will not do the part of a kinsman to thee, then will I do the part of a kinsman to thee, as Jehovah liveth: lie down until the morning.
14 ੧੪ ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”
And she lay at his feet until the morning: and she rose up before one could discern another. For he said, Let it not be known that the woman came to the threshing-floor.
15 ੧੫ ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
And he said, Bring the mantle that is upon thee, and hold it; and she held it; and he measured six [measures] of barley, and laid it on her: and he went into the city.
16 ੧੬ ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
And when she came to her mother-in-law, she said, Who art thou, my daughter? And she told her all that the man had done to her.
17 ੧੭ ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”
And she said, These six [measures] of barley gave he me; for he said, Go not empty unto thy mother-in-law.
18 ੧੮ ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”
Then said she, Sit still, my daughter, until thou know how the matter will fall; for the man will not rest, until he have finished the thing this day.