< ਰੂਥ 3 >

1 ਇੱਕ ਦਿਨ ਉਸ ਦੀ ਸੱਸ ਨਾਓਮੀ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਕੀ ਮੈਂ ਤੇਰੇ ਲਈ ਕੋਈ ਘਰ ਨਾ ਲੱਭਾਂ, ਜੋ ਤੇਰਾ ਭਲਾ ਹੋਵੇ?
Потом рече јој Нојемина свекрва њена: Кћери моја, не треба ли да ти потражим починак, да би ти добро било?
2 ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
Ево, није ли нам род Воз, код кога си била са девојкама његовим? Ево, он ће ову ноћ вејати јечам на гумну.
3 ਸੋ ਤੂੰ ਇਸ਼ਨਾਨ ਕਰ ਅਤੇ ਤੇਲ ਲਾ ਅਤੇ ਆਪਣੇ ਚੰਗੇ ਬਸਤਰ ਪਾ ਕੇ ਪਿੜ ਵੱਲ ਜਾ ਅਤੇ ਜਦ ਤੱਕ ਉਹ ਖਾ ਪੀ ਨਾ ਚੁੱਕੇ ਤਦ ਤੱਕ ਆਪਣੇ ਆਪ ਨੂੰ ਉਸ ਮਨੁੱਖ ਅੱਗੇ ਪ੍ਰਗਟ ਨਾ ਕਰੀਂ।
Умиј се дакле, и намажи се, и обуци хаљине своје на се, па иди на гумно; али да не дозна за те човек докле не једе и не напије се.
4 ਅਤੇ ਜਦ ਬੋਅਜ਼ ਲੇਟ ਜਾਵੇ ਤਾਂ ਉਸ ਸਥਾਨ ਦਾ ਜਿੱਥੇ ਉਹ ਲੇਟੇਗਾ ਤੂੰ ਧਿਆਨ ਰੱਖੀਂ। ਫੇਰ ਤੂੰ ਅੰਦਰ ਜਾ ਕੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਹੀ ਲੇਟ ਜਾਵੀਂ ਅਤੇ ਫਿਰ ਉਹ ਸਭ ਕੁਝ ਜੋ ਤੂੰ ਕਰਨਾ ਹੈ, ਤੈਨੂੰ ਆਪ ਹੀ ਦੱਸੇਗਾ।”
Па кад легне, запамти место где легне, па онда отиди и дигни покривач с ногу његових, те лези онде; а он ће ти казати шта ћеш радити.
5 ਰੂਥ ਨੇ ਆਪਣੀ ਸੱਸ ਨੂੰ ਕਿਹਾ, “ਜੋ ਕੁਝ ਤੂੰ ਮੈਨੂੰ ਕਿਹਾ ਹੈ, ਮੈਂ ਸਭ ਕਰਾਂਗੀ।”
А Рута јој рече: Шта ми год кажеш, учинићу.
6 ਇਸ ਤੋਂ ਬਾਦ, ਉਹ ਪਿੜ ਵੱਲ ਚਲੀ ਗਈ ਅਤੇ ਜੋ ਕੁਝ ਉਹ ਦੀ ਸੱਸ ਨੇ ਆਗਿਆ ਦਿੱਤੀ ਸੀ, ਉਹ ਸਭ ਕੁਝ ਉਸ ਨੇ ਕੀਤਾ।
И отиде на гумно и учини све што јој заповеди свекрва.
7 ਜਦ ਬੋਅਜ਼ ਖਾ ਪੀ ਚੁੱਕਿਆ ਅਤੇ ਉਸ ਦਾ ਮਨ ਅਨੰਦ ਹੋਇਆ ਤਾਂ ਉਹ ਅਨਾਜ ਦੇ ਢੇਰ ਦੇ ਇੱਕ ਪਾਸੇ ਵੱਲ ਜਾ ਕੇ ਲੰਮਾ ਪੈ ਗਿਆ, ਤਦ ਰੂਥ ਚੁੱਪ-ਚੁਪੀਤੇ ਆਈ ਅਤੇ ਉਸ ਦੇ ਪੈਰਾਂ ਵੱਲੋਂ ਕੱਪੜਾ ਚੁੱਕ ਕੇ ਉੱਥੇ ਲੇਟ ਗਈ।
А Воз једавши и пивши и провеселивши се отиде те леже код стога; а она дође полако, подиже покривач с ногу његових и леже.
8 ਫਿਰ ਅਜਿਹਾ ਹੋਇਆ ਕਿ ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਇਸਤਰੀ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।
А кад би око поноћи трже се човек и обрну се, а гле, жена лежаше код ногу његових.
9 ਬੋਅਜ਼ ਨੇ ਪੁੱਛਿਆ, “ਤੂੰ ਕੌਣ ਹੈਂ?” ਉਹ ਬੋਲੀ, “ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
И он јој рече: Ко си? Одговори: Ја сам Рута слушкиња твоја; рашири крило своје на слушкињу своју, јер си ми осветник.
10 ੧੦ ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
А он рече: Господ да те благослови, кћери моја; ова потоња милост коју ми показујеш већа је од прве, што ниси тражила младића, ни сиромашног ни богатог.
11 ੧੧ ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
Зато сада, кћери моја, не бој се; шта год кажеш учинићу ти; јер зна цело место народа мог да си поштена жена.
12 ੧੨ ਇਹ ਗੱਲ ਤਾਂ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਦਾ ਹੈ।
Јесте истина, ја сам ти осветник; али има још те ближи од мене.
13 ੧੩ ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
Преноћи овде; па сутра ако те хтедбуде узети, добро, нека узме; ако ли не хтедбуде узети, ја ћу те узети, тако жив био Господ! Спавај до јутра.
14 ੧੪ ਤਦ ਉਹ ਸਵੇਰ ਤੱਕ ਉਹ ਦੇ ਪੈਰਾਂ ਕੋਲ ਲੇਟੀ ਰਹੀ ਅਤੇ ਸਾਜਰੇ ਹੀ, ਜਿਸ ਵੇਲੇ ਕੋਈ ਇੱਕ ਦੂਜੇ ਨੂੰ ਪਛਾਣ ਨਾ ਸਕੇ ਉਹ ਉੱਠ ਖਲੋਤੀ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਇਸਤਰੀ ਆਈ ਸੀ।”
И она спава код ногу његових до јутра; потом уста док још не могаше човек човека распознати, јер Воз рече: Да се не дозна да је жена долазила на гумно.
15 ੧੫ ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।
И рече: Дај огртач који имаш на себи; и држи га. И она га подржа, а он јој измери шест мерица јечма, и напрти јој и она отиде у град.
16 ੧੬ ਜਦ ਰੂਥ ਆਪਣੀ ਸੱਸ ਕੋਲ ਆਈ ਤਾਂ ਉਸ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸ ਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਦੇ ਲਈ ਕੀਤਾ ਸੀ।
И дође свекрви својој, која јој рече: Шта би кћери моја? А она јој каза све што јој учини онај човек.
17 ੧੭ ਫਿਰ ਉਸ ਨੇ ਕਿਹਾ, “ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।”
И рече: Ових шест мерица јечма даде ми, јер ми рече: Немој се вратити празна к свекрви својој.
18 ੧੮ ਤਦ ਨਾਓਮੀ ਨੇ ਕਿਹਾ, “ਮੇਰੀਏ ਧੀਏ, ਜਦ ਤੱਕ ਤੂੰ ਜਾਣ ਨਾ ਲਵੇਂ ਕਿ ਇਹ ਗੱਲ ਕਿਵੇਂ ਚੱਲਦੀ ਹੈ; ਤੂੰ ਚੁੱਪ-ਚਾਪ ਬੈਠੀ ਰਹਿ, ਕਿਉਂਕਿ ਅੱਜ ਜਦ ਤੱਕ ਉਹ ਇਸ ਕੰਮ ਨੂੰ ਪੂਰਾ ਨਾ ਕਰ ਲਵੇ, ਤਦ ਤੱਕ ਉਸ ਮਨੁੱਖ ਨੇ ਅਰਾਮ ਨਹੀਂ ਕਰਨਾ।”
А она јој рече: Почекај, кћери моја, док дознаш како ће изаћи; јер онај човек неће се смирити док не сврши ствар данас.

< ਰੂਥ 3 >