< ਰੂਥ 4 >

1 ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ।
Boaz went to the town gate, and sat down there. The family redeemer that Boaz had mentioned happened to pass by, so Boaz said to him, “Come over here, friend, and sit down.” The man came over and sat down.
2 ਤਦ ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, ਇੱਥੇ ਬੈਠੋ, ਤਾਂ ਉਹ ਬੈਠ ਗਏ।
Then Boaz selected ten of the town elders and asked them to sit there with them.
3 ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।
Boaz said to the family redeemer, “Naomi who has returned from the country of Moab is selling the piece of land that belonged to Elimelech, our relative.
4 ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”
I decided I should tell you in case you want to buy it here in the presence of these elders of the people. If you want to redeem it, then go ahead. But it you don't, then tell me so I'll know, because you are first in line to redeem it, and I'm next.” “I want to redeem it,” said the family redeemer.
5 ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
“When you buy the land from Naomi you also acquire Ruth the Moabite, Mahlon's widow, so you can marry her and have children with her to ensure the man's line continues,” Boaz explained.
6 ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
“Well, I can't do it then,” the family redeemer replied. “If I were to redeem it, that could jeopardize what I already own. You redeem it for yourself, because I can't.”
7 ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।
(Now during those times it was the custom in Israel to confirm the action of family redeemer, property transfer, or any similar legal matter by removing a sandal and handing it over. This was the way of validating a transaction in Israel.)
8 ਤਦ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਤੂੰ ਹੀ ਉਹ ਨੂੰ ਖਰੀਦ ਲੈ ਅਤੇ ਉਸ ਨੇ ਆਪਣੀ ਜੁੱਤੀ ਲਾਹ ਦਿੱਤੀ।”
So the family redeemer took off his sandal and told Boaz, “You buy it.”
9 ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।
Then Boaz said to the elders and all the people present, “You are witnesses that today I have bought from Naomi all that belonged to Elimelech, Mahlon, and Chilion.
10 ੧੦ ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
I have also acquired Ruth the Moabite, Mahlon's widow, as my wife. By having children who may inherit his property his name will be kept alive in his family and in his home town. You are witnesses of this today.”
11 ੧੧ ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।
The elders and all the people present at the town gate said, “Yes, we are witnesses. May the Lord make the woman who is coming to your house like Rachel and Leah who between them gave birth to the people of Israel. May you become prosperous in Ephrathah, and famous in Bethlehem.
12 ੧੨ ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।”
May your descendants the Lord gives you through this young woman become like the descendants of Perez, the son Tamar bore to Judah.”
13 ੧੩ ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।
Boaz took Ruth home, and she became his wife. He slept with her, and the Lord arranged for her to become pregnant, and she gave birth to a son.
14 ੧੪ ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ,
The women of the town came to Naomi and said, “Praise the Lord, for today he didn't leave you without a family redeemer by giving you this grandson—may he become famous throughout Israel.
15 ੧੫ ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”
He will give you a new lease of life and provide for you in your old age, for your daughter-in-law, who loves you and who is better than seven sons to you, has given birth to him.”
16 ੧੬ ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।
Naomi picked up the child and hugged him. She looked after him like her own son.
17 ੧੭ ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।
The neighbor women named him Obed, saying “Naomi now has a son!” He was the father of Jesse who was the father of David.
18 ੧੮ ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ,
This is the family line of Perez: Perez was the father of Hezron.
19 ੧੯ ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ
Hezron was the father of Ram. Ram was the father of Amminadab.
20 ੨੦ ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ
Amminadab was the father of Nahshon. Nahshon was the father of Salmon.
21 ੨੧ ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ
Salmon was the father of Boaz. Boaz was the father of Obed.
22 ੨੨ ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।
Obed was the father of Jesse. Jesse was the father of David.

< ਰੂਥ 4 >