< ਰੂਥ 1 >
1 ੧ ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
In the days of one of the judges, when the judges ruled, there came a famine in the land. And a certain man of Bethlehem Juda, went to sojourn in the land of Moab with his wife and his two sons.
2 ੨ ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।
He was named Elimelech, and his wife, Noemi: and his two sons, the one Mahalon, and the other Chelion, Ephrathites of Bethlehem Juda. And entering into the country of Moab, they abode there.
3 ੩ ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ ।
And Elimelech the husband of Noemi died: and she remained with her sons.
4 ੪ ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ।
And they took wives of the women of Moab, of which one was called Orpha, and the other Ruth. And they dwelt there ten years.
5 ੫ ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
And they both died, to wit, Mahalon and Chelion: and the woman was left alone, having lost both her sons and her husband.
6 ੬ ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
And she arose to go from the land of Moab to her own country with both her daughters in law: for she had heard that the Lord had looked upon his people, and had given them food.
7 ੭ ਇਸ ਲਈ ਉਹ ਉਸ ਸਥਾਨ ਤੋਂ ਜਿੱਥੇ ਉਹ ਰਹਿੰਦੀ ਸੀ, ਆਪਣੀ ਦੋਵੇਂ ਨੂੰਹਾਂ ਦੇ ਨਾਲ ਤੁਰ ਪਈ ਅਤੇ ਯਹੂਦਾਹ ਦੇ ਦੇਸ ਨੂੰ ਮੁੜ ਜਾਣ ਲਈ ਸਫ਼ਰ ਸ਼ੁਰੂ ਕੀਤਾ।
Wherefore she went forth out of the place of her sojournment, with both her daughters in law: and being now in the way to return into the land of Juda,
8 ੮ ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, “ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।
She said to them: Go ye home to your mothers: the Lord deal mercifully with you, as you have dealt with the dead and with me.
9 ੯ ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।
May he grant you to find rest in the houses of the husbands which you shall take. And she kissed them. And they lifted up their voice and began to weep,
10 ੧੦ ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।”
And to say: We will go on with thee to thy people.
11 ੧੧ ਅੱਗੋਂ ਨਾਓਮੀ ਨੇ ਕਿਹਾ, “ਹੇ ਮੇਰੀ ਧੀਓ, ਵਾਪਸ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਭਲਾ, ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
But she answered them: Return, my daughters: why come ye with me? have I any more sons in my womb, that you may hope for husbands of me?
12 ੧੨ ਹੇ ਮੇਰੀਓ ਧੀਓ, ਵਾਪਸ ਚਲੀਆਂ ਜਾਓ, ਕਿਉਂਕਿ ਮੈਂ ਬਹੁਤ ਬੁੱਢੀ ਹਾਂ ਅਤੇ ਪਤੀ ਕਰਨ ਦੇ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ
Return again, my daughters, and go your ways: for I am now spent with age, and not fit for wedlock. Although I might conceive this night, and bear children,
13 ੧੩ ਤਾਂ ਵੀ ਜਦ ਤੱਕ ਉਹ ਵੱਡੇ ਹੁੰਦੇ ਭਲਾ, ਤਦ ਤੱਕ ਤੁਸੀਂ ਉਡੀਕਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀ ਧੀਓ, ਅਜਿਹਾ ਨਾ ਹੋਵੇ, ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ।”
If you would wait till they were grown up, and come to man’s estate, you would be old women before you marry. Do not so, my daughters, I beseech you: for I am grieved the more for your distress, and the hand of the Lord is gone out against me.
14 ੧੪ ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।
And they lifted up their voice, and began to weep again: Orpha kissed her mother in law and returned: Ruth stuck close to her mother in law.
15 ੧੫ ਤਦ ਨਾਓਮੀ ਨੇ ਰੂਥ ਨੂੰ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।”
And Noemi said to her: Behold thy kinswoman is returned to her people, and to her gods, go thou with her.
16 ੧੬ ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
She answered: Be not against me, to desire that I should leave thee and depart: for whithersoever thou shalt go, I will go: and where thou shalt dwell, I also will dwell. Thy people shall be my people, and thy God my God.
17 ੧੭ ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ । ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
The land that shall receive thee dying, in the same will I die: and there will I be buried. The Lord do so and so to me, and add more also, if aught but death part me and thee.
18 ੧੮ ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ।
Then Noemi, seeing that Ruth was steadfastly determined to go with her, would not be against it, nor persuade her any more to return to her friends:
19 ੧੯ ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”
So they went together and came to Bethlehem. And when they were come into the city, the report was quickly spread among all: and the women said: This is that Noemi.
20 ੨੦ ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।
But she said to them: Call me not Noemi, (that is, beautiful, ) but call me Mara, (that is, bitter, ) for the Almighty hath quite filled me with bitterness.
21 ੨੧ ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”
I went out full, and the Lord hath brought me back empty. Why then do you call me Noemi, whom the Lord hath humbled and the Almighty hath afflicted?
22 ੨੨ ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।
So Noemi came with Ruth the Moabitess her daughter in law, from the land of her sojournment: and returned into Bethlehem, in the beginning of the barley harvest.