< ਸੁਲੇਮਾਨ ਦਾ ਗੀਤ 2 >

1 ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।
ഞാൻ ശാരോനിലെ പനിനീർപുഷ്പവും താഴ്‌വരകളിലെ താമരപ്പൂവും ആകുന്നു.
2 ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
മുള്ളുകളുടെ ഇടയിൽ താമരപോലെ കന്യകമാരുടെ ഇടയിൽ എന്റെ പ്രിയ ഇരിക്കുന്നു.
3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
കാട്ടുമരങ്ങളുടെ ഇടയിൽ ഒരു നാരകംപോലെ യൗവനക്കാരുടെ ഇടയിൽ എന്റെ പ്രിയൻ ഇരിക്കുന്നു; അതിന്റെ നിഴലിൽ ഞാൻ അതിമോദത്തോടെ ഇരുന്നു; അതിന്റെ പഴം എന്റെ രുചിക്കു മധുരമായിരുന്നു.
4 ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
അവൻ എന്നെ വീഞ്ഞുവീട്ടിലേക്കു കൂട്ടിക്കൊണ്ടുചെന്നു; എന്റെ മീതെ അവൻ പിടിച്ചിരുന്ന കൊടി സ്നേഹമായിരുന്നു.
5 ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
ഞാൻ പ്രേമപരവശയായിരിക്കയാൽ മുന്തിരിയട തന്നു എന്നെ ശക്തീകരിപ്പിൻ; നാരങ്ങാ തന്നു എന്നെ തണുപ്പിപ്പിൻ.
6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
അവന്റെ ഇടങ്കൈ എന്റെ തലയിൻ കീഴെ ഇരിക്കട്ടെ; അവന്റെ വലങ്കൈ എന്നെ ആശ്ലേഷിക്കട്ടെ.
7 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
യെരൂശലേംപുത്രിമാരേ, വയലിലെ ചെറുമാനുകളാണ, പേടമാനുകളാണ, പ്രേമത്തിന്നു ഇഷ്ടമാകുവോളം അതിനെ ഇളക്കരുതു, ഉണർത്തുകയുമരുതു.
8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
അതാ, എന്റെ പ്രിയന്റെ സ്വരം! അവൻ മലകളിന്മേൽ ചാടിയും കുന്നുകളിന്മേൽ കുതിച്ചുംകൊണ്ടു വരുന്നു.
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
എന്റെ പ്രിയൻ ചെറുമാനിന്നും കലക്കുട്ടിക്കും തുല്യൻ; ഇതാ, അവൻ നമ്മുടെ മതില്ക്കു പുറമേ നില്ക്കുന്നു; അവൻ കിളിവാതിലൂടെ നോക്കുന്നു; അഴിക്കിടയിൽകൂടി ഉളിഞ്ഞുനോക്കുന്നു.
10 ੧੦ ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
എന്റെ പ്രിയൻ എന്നോടു പറഞ്ഞതു: എന്റെ പ്രിയേ, എഴുന്നേല്ക്ക; എന്റെ സുന്ദരീ, വരിക.
11 ੧੧ ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
ശീതകാലം കഴിഞ്ഞു; മഴയും മാറിപ്പോയല്ലോ.
12 ੧੨ ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
പുഷ്പങ്ങൾ ഭൂമിയിൽ കാണായ്‌വരുന്നു; വള്ളിത്തല മുറിക്കുംകാലം വന്നിരിക്കുന്നു; കുറുപ്രാവിന്റെ ശബ്ദവും നമ്മുടെ നാട്ടിൽ കേൾക്കുന്നു.
13 ੧੩ ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
അത്തിക്കായ്കൾ പഴുക്കുന്നു; മുന്തിരിവള്ളി പൂത്തു സുഗന്ധം വീശുന്നു; എന്റെ പ്രിയേ, എഴുന്നേല്ക്ക; എന്റെ സുന്ദരീ, വരിക.
14 ੧੪ ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
പാറയുടെ പിളർപ്പിലും കടുന്തൂക്കിന്റെ മറവിലും ഇരിക്കുന്ന എന്റെ പ്രാവേ, ഞാൻ നിന്റെ മുഖം ഒന്നു കാണട്ടെ; നിന്റെ സ്വരം ഒന്നു കേൾക്കട്ടെ; നിന്റെ സ്വരം ഇമ്പമുള്ളതും മുഖം സൗന്ദര്യമുള്ളതും ആകുന്നു.
15 ੧੫ ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
ഞങ്ങളുടെ മുന്തിരത്തോട്ടങ്ങൾ പൂത്തിരിക്കയാൽ മുന്തിരിവള്ളി നശിപ്പിക്കുന്ന കുറുക്കന്മാരെ, ചെറുകുറുക്കന്മാരെ തന്നേ പിടിച്ചുതരുവിൻ.
16 ੧੬ ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
എന്റെ പ്രിയൻ എനിക്കുള്ളവൻ; ഞാൻ അവന്നുള്ളവൾ; അവൻ താമരകളുടെ ഇടയിൽ ആടുമേയ്ക്കുന്നു.
17 ੧੭ ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
വെയിലാറി, നിഴൽ കാണാതെയാകുവോളം, എന്റെ പ്രിയനേ, നീ മടങ്ങി ദുർഘടപർവ്വതങ്ങളിലെ ചെറുമാനിന്നും കലക്കുട്ടിക്കും തുല്യനായിരിക്ക.

< ਸੁਲੇਮਾਨ ਦਾ ਗੀਤ 2 >