< ਸੁਲੇਮਾਨ ਦਾ ਗੀਤ 2 >

1 ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।
من نرگسِ شارون و سوسن وادیها هستم.
2 ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
آری، محبوبهٔ من در میان زنان همچون سوسنی است در میان خارها.
3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
محبوب من در میان مردان مانند درخت سیبی است در میان درختان جنگلی. در زیر سایه‌اش می‌نشینم، و میوه‌اش کامم را شیرین می‌سازد.
4 ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
او مرا به تالار ضیافتش آورد و به همه نشان داد که چقدر مرا دوست دارد.
5 ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
مرا با کشمش تقویت دهید، و جانم را با سیب تازه کنید، زیرا من از عشق او بیمارم.
6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
دست چپ او زیر سر من است و دست راستش مرا در آغوش می‌کشد.
7 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
ای دختران اورشلیم، شما را به غزالها و آهوان صحرا قسم می‌دهم که مزاحم عشق ما نشوید.
8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
گوش کنید! این محبوب من است که دوان‌دوان از کوهها و تپه‌ها می‌آید.
9 ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
محبوب من همچون غزال و بچه آهو است. او پشت دیوار ما از پنجره نگاه می‌کند.
10 ੧੦ ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
محبوبم به من گفت: «ای محبوبهٔ من، ای زیبای من، برخیز و بیا.
11 ੧੧ ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
زمستان گذشته است. فصل باران تمام شده و رفته است.
12 ੧੨ ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
گلها شکفته و زمان نغمه سرایی فرا رسیده است. صدای پرندگان در ولایت ما به گوش می‌رسد.
13 ੧੩ ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
درخت انجیر نوبر خود را داده و هوا از رایحهٔ تاکهای نوشکفته، عطرآگین گشته است. ای محبوبهٔ من، ای زیبای من، برخیز و بیا.»
14 ੧੪ ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
ای کبوتر من که در شکاف صخره‌ها و پشت سنگها پنهان هستی، بگذار صدای شیرین تو را بشنوم و صورت زیبایت را ببینم.
15 ੧੫ ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
روباهان کوچک را که تاکستانها را خراب می‌کنند بگیرید، چون تاکستان ما شکوفه کرده است.
16 ੧੬ ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
محبوبم از آن من است و من از آن محبوبم. او گلهٔ خود را در میان سوسنها می‌چراند.
17 ੧੭ ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
ای محبوب من، پیش از آنکه روز تمام شود و سایه‌ها بگریزند، نزد من بیا؛ همچون غزال و بچه آهو بر کوههای پرصخره، به سوی من بشتاب.

< ਸੁਲੇਮਾਨ ਦਾ ਗੀਤ 2 >