< ਸੁਲੇਮਾਨ ਦਾ ਗੀਤ 2 >
1 ੧ ਮੈਂ ਸ਼ਾਰੋਨ ਦਾ ਗੁਲਾਬ ਅਤੇ ਵਾਦੀਆਂ ਦਾ ਸੋਸਨ ਹਾਂ।
Аз цвет польный и крин удольный.
2 ੨ ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
Якоже крин в тернии, тако искренняя моя посреде дщерей.
3 ੩ ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
Яко яблонь посреде древес лесных, тако брат мой посреде сынов: под сень его восхотех и седох, и плод его сладок в гортани моем.
4 ੪ ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
Введите мя в дом вина, вчините ко мне любовь:
5 ੫ ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
утвердите мя в мирех, положите мя во яблоцех: яко уязвлена (есмь) любовию аз.
6 ੬ ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
Шуйца его под главою моею, и десница его оымет мя.
7 ੭ ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
Заклях вас, дщери Иерусалимли, в силах и крепостех села: аще возставите и возбудите любовь, дондеже восхощет.
8 ੮ ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
Глас брата моего: се, той идет, скача на горы и прескача на холмы.
9 ੯ ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
Подобен есть брат мой серне или младу еленю на горах вефильских. Се, сей стоит за стеною нашею, проглядаяй оконцами, приницаяй сквозе мрежи.
10 ੧੦ ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
Отвещает брат мой и глаголет мне: востани, прииди, ближняя моя, добрая моя, голубице моя.
11 ੧੧ ਕਿਉਂ ਜੋ ਵੇਖ, ਸਰਦੀਆਂ ਲੰਘ ਗਈਆਂ ਹਨ, ਮੀਂਹ ਵੀ ਪੈ ਕੇ ਚਲਾ ਗਿਆ ਹੈ,
Яко се, зима прейде, дождь отиде, отиде себе:
12 ੧੨ ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
цвети явишася на земли, время обрезания приспе, глас горлицы слышан в земли нашей:
13 ੧੩ ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
смоквь изнесе цвет свой, виногради зреюще даша воню. Востани, прииди, ближняя моя, добрая моя, голубице моя, и прииди.
14 ੧੪ ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
Ты, голубице моя, в покрове каменне, близ предстения: яви ми зрак твой, и услышан сотвори ми глас твой: яко глас твой сладок, и образ твой красен.
15 ੧੫ ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
Имите нам лисы малыя, губящыя винограды: и виногради наши созревают.
16 ੧੬ ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
Брат мой мне, и аз ему, пасый в кринах,
17 ੧੭ ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
дондеже дхнет день, и двигнутся сени. Обратися, уподобися ты, брате мой, серне или младу еленю на горах юдолий.