< ਸੁਲੇਮਾਨ ਦਾ ਗੀਤ 3 >
1 ੧ ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।
わたしは夜、床の上で、わが魂の愛する者をたずねた。わたしは彼をたずねたが、見つからなかった。わたしは彼を呼んだが、答がなかった。
2 ੨ ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।
「わたしは今起きて、町をまわり歩き、街路や広場で、わが魂の愛する者をたずねよう」と、彼をたずねたが、見つからなかった。
3 ੩ ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?”
町をまわり歩く夜回りたちに出会ったので、「あなたがたは、わが魂の愛する者を見ましたか」と尋ねた。
4 ੪ ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।
わたしが彼らと別れて行くとすぐ、わが魂の愛する者に出会った。わたしは彼を引き留めて行かせず、ついにわが母の家につれて行き、わたしを産んだ者のへやにはいった。
5 ੫ ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
エルサレムの娘たちよ、わたしは、かもしかと野の雌じかをさして、あなたがたに誓い、お願いする、愛のおのずから起るときまでは、ことさらに呼び起すことも、さますこともしないように。
6 ੬ ਇਹ ਕੌਣ ਹੈ ਜਿਹੜਾ ਧੂੰਏਂ ਦੇ ਥੰਮ੍ਹਾਂ ਵਾਂਗੂੰ, ਗੰਧਰਸ ਅਤੇ ਲੁਬਾਨ ਦੀ ਸੁਗੰਧੀ ਨਾਲ ਅਤੇ ਵਪਾਰੀਆਂ ਦੇ ਸਾਰੇ ਮਸਾਲਿਆਂ ਨਾਲ ਉਜਾੜ ਵੱਲੋਂ ਆਉਂਦਾ ਹੈ?
没薬、乳香など、商人のもろもろの香料をもって、かおりを放ち、煙の柱のように、荒野から上って来るものは何か。
7 ੭ ਵੇਖੋ, ਇਹ ਸੁਲੇਮਾਨ ਦੀ ਪਾਲਕੀ ਹੈ, ਉਸ ਦੇ ਆਲੇ-ਦੁਆਲੇ ਸੱਠ ਸੂਰਮੇ ਹਨ, ਜਿਹੜੇ ਇਸਰਾਏਲ ਦੇ ਸੂਰਮਿਆਂ ਵਿੱਚੋਂ ਹਨ।
見よ、あれはソロモンの乗物で、六十人の勇士がそのまわりにいる。イスラエルの勇士で、
8 ੮ ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
皆、つるぎをとり、戦いをよくし、おのおの腰に剣を帯びて、夜の危険に備えている。
9 ੯ ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।
ソロモン王はレバノンの木をもって、自分のために輿をつくった。
10 ੧੦ ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।
その柱は銀、そのうしろは金、その座は紫の布でつくった。その内部にはエルサレムの娘たちが、愛情をこめてつくった物を張りつけた。
11 ੧੧ ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।
シオンの娘たちよ、出てきてソロモン王を見よ。彼は婚姻の日、心の喜びの日に、その母の彼にかぶらせた冠をいただいている。