< ਸੁਲੇਮਾਨ ਦਾ ਗੀਤ 4 >

1 ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।
הִנָּךְ יָפָה רַעְיָתִי הִנָּךְ יָפָה עֵינַיִךְ יוֹנִים מִבַּעַד לְצַמָּתֵךְ שַׂעְרֵךְ כְּעֵדֶר הָֽעִזִּים שֶׁגָּלְשׁוּ מֵהַר גִּלְעָֽד׃
2 ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
שִׁנַּיִךְ כְּעֵדֶר הַקְּצוּבוֹת שֶׁעָלוּ מִן־הָרַחְצָה שֶׁכֻּלָּם מַתְאִימוֹת וְשַׁכֻּלָה אֵין בָּהֶֽם׃
3 ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
כְּחוּט הַשָּׁנִי שִׂפְתוֹתַיִךְ וּמִדְבָּרֵךְ נָאוֶה כְּפֶלַח הָֽרִמּוֹן רַקָּתֵךְ מִבַּעַד לְצַמָּתֵֽךְ׃
4 ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
כְּמִגְדַּל דָּוִיד צַוָּארֵךְ בָּנוּי לְתַלְפִּיּוֹת אֶלֶף הַמָּגֵן תָּלוּי עָלָיו כֹּל שִׁלְטֵי הַגִּבֹּרִֽים׃
5 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
שְׁנֵי שָׁדַיִךְ כִּשְׁנֵי עֳפָרִים תְּאוֹמֵי צְבִיָּה הָרוֹעִים בַּשּׁוֹשַׁנִּֽים׃
6 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।
עַד שֶׁיָּפוּחַ הַיּוֹם וְנָסוּ הַצְּלָלִים אֵלֶךְ לִי אֶל־הַר הַמּוֹר וְאֶל־גִּבְעַת הַלְּבוֹנָֽה׃
7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
כֻּלָּךְ יָפָה רַעְיָתִי וּמוּם אֵין בָּֽךְ׃
8 ਹੇ ਮੇਰੀ ਵਹੁਟੀਏ, ਤੂੰ ਲਬਾਨੋਨ ਤੋਂ ਮੇਰੇ ਸੰਗ ਆ, ਲਬਾਨੋਨ ਤੋਂ ਮੇਰੇ ਸੰਗ ਆ, ਤੂੰ ਅਮਾਨਾਹ ਦੀ ਚੋਟੀ ਤੋਂ, ਸਨੀਰ ਤੇ ਹਰਮੋਨ ਦੀ ਚੋਟੀ ਤੋਂ, ਸ਼ੇਰਾਂ ਦੇ ਘੁਰਨਿਆਂ ਤੋਂ, ਚੀਤਿਆਂ ਦੇ ਪਹਾੜਾਂ ਤੋਂ ਚੱਲੀ ਆ।
אִתִּי מִלְּבָנוֹן כַּלָּה אִתִּי מִלְּבָנוֹן תָּבוֹאִי תָּשׁוּרִי ׀ מֵרֹאשׁ אֲמָנָה מֵרֹאשׁ שְׂנִיר וְחֶרְמוֹן מִמְּעֹנוֹת אֲרָיוֹת מֵֽהַרְרֵי נְמֵרִֽים׃
9 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੂੰ ਮੇਰਾ ਮਨ ਲੁੱਟ ਲਿਆ ਹੈ, ਤੂੰ ਆਪਣੀ ਇੱਕ ਨਜ਼ਰ ਨਾਲ ਮੇਰਾ ਮਨ ਲੁੱਟ ਲਿਆ ਹੈ, ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ!
לִבַּבְתִּנִי אֲחֹתִי כַלָּה לִבַּבְתִּנִי (באחד) [בְּאַחַת] מֵעֵינַיִךְ בְּאַחַד עֲנָק מִצַּוְּרֹנָֽיִךְ׃
10 ੧੦ ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
מַה־יָּפוּ דֹדַיִךְ אֲחֹתִי כַלָּה מַה־טֹּבוּ דֹדַיִךְ מִיַּיִן וְרֵיחַ שְׁמָנַיִךְ מִכׇּל־בְּשָׂמִֽים׃
11 ੧੧ ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
נֹפֶת תִּטֹּפְנָה שִׂפְתוֹתַיִךְ כַּלָּה דְּבַשׁ וְחָלָב תַּחַת לְשׁוֹנֵךְ וְרֵיחַ שַׂלְמֹתַיִךְ כְּרֵיחַ לְבָנֽוֹן׃
12 ੧੨ ਮੇਰੀ ਪਿਆਰੀ, ਮੇਰੀ ਵਹੁਟੀ ਇੱਕ ਬੰਦ ਕੀਤੇ ਹੋਏ ਬਗੀਚੇ ਵਰਗੀ ਹੈ, ਇੱਕ ਬੰਦ ਕੀਤਾ ਹੋਇਆ ਸੋਤਾ ਅਤੇ ਮੋਹਰ ਲਾਇਆ ਹੋਇਆ ਚਸ਼ਮਾ ਹੈ।
גַּן ׀ נָעוּל אֲחֹתִי כַלָּה גַּל נָעוּל מַעְיָן חָתֽוּם׃
13 ੧੩ ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ,
שְׁלָחַיִךְ פַּרְדֵּס רִמּוֹנִים עִם פְּרִי מְגָדִים כְּפָרִים עִם־נְרָדִֽים׃
14 ੧੪ ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
נֵרְדְּ ׀ וְכַרְכֹּם קָנֶה וְקִנָּמוֹן עִם כׇּל־עֲצֵי לְבוֹנָה מֹר וַאֲהָלוֹת עִם כׇּל־רָאשֵׁי בְשָׂמִֽים׃
15 ੧੫ ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।
מַעְיַן גַּנִּים בְּאֵר מַיִם חַיִּים וְנֹזְלִים מִן־לְבָנֽוֹן׃
16 ੧੬ ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।
עוּרִי צָפוֹן וּבוֹאִי תֵימָן הָפִיחִי גַנִּי יִזְּלוּ בְשָׂמָיו יָבֹא דוֹדִי לְגַנּוֹ וְיֹאכַל פְּרִי מְגָדָֽיו׃

< ਸੁਲੇਮਾਨ ਦਾ ਗੀਤ 4 >