< ਸੁਲੇਮਾਨ ਦਾ ਗੀਤ 5 >
1 ੧ ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਹੇਲੀਆਂ ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!
Eljöttem kertembe, én nővérem, én arám, leszedtem myrrhámat fűszeremmel együtt, ettem lépemet a mézemmel együtt, ittam boromat a tejemmel együtt; egyetek, társaim, igyatok és részegedjetek, barátaim!
2 ੨ ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
Alszom én, de szívem ébren van. Hallga, barátom kopog: nyiss ki, nővérem, kedvesem, galambom, jámborom, mert fejem harmattal van tele, fürteim az éjnek csepjeivel.
3 ੩ ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
Levetettem köntösömet, hogyan ölteném föl, megmostam lábaimat, hogyan szennyezném be?
4 ੪ ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
Barátom benyújtotta kezét a nyíláson, és beleim zúgtak miatta.
5 ੫ ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
Fölkeltem én kinyitni barátomnak, s kezeim cseppegtek myrrhától és ujjaim myrrhától, mely folyt a závár ágaira.
6 ੬ ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
Kinyitottam én barátomnak, de barátom elfordult, eltűnt – lelkem elszállt beszéde alatt- kerestem őt, de nem találtam; szólítottam, de nem felelt nekem.
7 ੭ ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
Találtak engem az őrök, kik körüljárnak a városban, vertek engem, megsebesítettek, levették fátyolomat rólam a falak őrei.
8 ੮ ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
Megesketlek titeket, Jeruzsálem leányai: ha találjátok barátomat, mit mondjatok neki? Hogy betegje vagyok a szerelemnek.
9 ੯ ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
Miben különb a barátod más barátnál, te legszebbike az asszonyoknak, miben különb a barátod más barátnál, hogy úgy megesketsz minket?
10 ੧੦ ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
Barátom fehér és piros, kiemelkedő tízezer közül;
11 ੧੧ ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
feje finom arany, fürtjei bodrosak, feketék mint a holló;
12 ੧੨ ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
szemei mint galambok a víz medreinél, tejben fürödnek, foglalatban ülnek;
13 ੧੩ ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
orczái mint fűszeres virágágyak, illatszereket termők; ajkai liliomok, cseppegve folyó myrrhától;
14 ੧੪ ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
kezei aranyhengerek tarsiskövekkel foglalva, teste remekmű elefántcsontból, borítva zafírkövekkel;
15 ੧੫ ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
lábszárai márványoszlopok, ráillesztve arany talpakra; ábrázata olyan, mint a Libánon, válogatott, mint a czedrusok;
16 ੧੬ ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।
ínye édesség és mindenestől gyönyörűség. Ez az én barátom s ez az én társam, Jeruzsálem leányai!