< ਸੁਲੇਮਾਨ ਦਾ ਗੀਤ 6 >
1 ੧ ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
你这女子中极美丽的, 你的良人往何处去了? 你的良人转向何处去了, 我们好与你同去寻找他。
2 ੨ ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
我的良人下入自己园中, 到香花畦, 在园内牧放群羊, 采百合花。
3 ੩ ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
我属我的良人, 我的良人也属我; 他在百合花中牧放群羊。
4 ੪ ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
我的佳偶啊,你美丽如得撒, 秀美如耶路撒冷, 威武如展开旌旗的军队。
5 ੫ ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
求你掉转眼目不看我, 因你的眼目使我惊乱。 你的头发如同山羊群卧在基列山旁。
6 ੬ ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
你的牙齿如一群母羊 洗净上来,个个都有双生, 没有一只丧掉子的。
7 ੭ ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
你的两太阳在帕子内, 如同一块石榴。
8 ੮ ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
有六十王后八十妃嫔, 并有无数的童女。
9 ੯ ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
我的鸽子,我的完全人, 只有这一个是她母亲独生的, 是生养她者所宝爱的。 众女子见了就称她有福; 王后妃嫔见了也赞美她。
10 ੧੦ ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
那向外观看、如晨光发现、 美丽如月亮、皎洁如日头、 威武如展开旌旗军队的是谁呢?
11 ੧੧ ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
我下入核桃园, 要看谷中青绿的植物, 要看葡萄发芽没有, 石榴开花没有。
12 ੧੨ ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
不知不觉, 我的心将我安置在我尊长的车中。
13 ੧੩ ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?
回来,回来,书拉密女; 你回来,你回来,使我们得观看你。 〔新娘〕 你们为何要观看书拉密女, 像观看玛哈念跳舞的呢?