< ਸੁਲੇਮਾਨ ਦਾ ਗੀਤ 7 >
1 ੧ ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।
হে রাজদুহিতা! পাদুকা পরিহিত তোমার দুটি চরণ কী মনোহর! তোমার রম্য ঊরুদ্বয় রত্ন সদৃশ, যেন এক দক্ষ কারিগরের উত্তম শিল্পসৌকর্য।
2 ੨ ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
তোমার নাভিদেশ সুডৌল পানপাত্রের মতো, যার মিশ্রিত সুরা কখনও ফুরায় না। তোমার কটিদেশ যেন লিলি ফুলে ঘেরা স্বর্ণ নির্মিত গমের স্তূপ।
3 ੩ ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
তোমার দুটি স্তন যেন দুটি হরিণশাবক, যেন গজলা হরিণীর যমজ শাবক।
4 ੪ ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
তোমার গলা হাতির দাঁতের নির্মিত মিনার। তোমার দুই নয়ন বৎ-রব্বীম দ্বারের পাশে অবস্থিত হিষ্বোনের সরোবরগুলির মতো। তোমার নাক যেন দামাস্কাসের দিকে চেয়ে থাকা লেবাননের মিনার।
5 ੫ ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
তোমার মস্তক যেন কর্মিল পাহাড়ের মুকুট। তোমার কেশরাশি যেন জমকালো নকশা খচিত রাজকীয় পর্দা, যে অসামান্য অলকগুচ্ছে রাজাও বন্দি হয়ে যান।
6 ੬ ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨਮੋਹਣੀ ਹੈਂ!
হে মোর প্রেম, তুমি কত সুন্দর এবং তোমার মাধুর্যের কারণে কী মনোহর তোমার ব্যক্তিত্ব!
7 ੭ ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
তোমার দীর্ঘাঙ্গী চেহারা খেজুর গাছের মতো আর তোমার দুটি স্তন একগুচ্ছ ফলের মতো।
8 ੮ ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
আমি বললাম, “আমি এই খেজুর গাছে আরোহণ করব; এর ফল আমি শক্ত হাতে অধিকার করব।” তোমার স্তনদ্বয় হয়ে উঠুক দ্রাক্ষাগুচ্ছস্বরূপ, তোমার নিঃশ্বাস ভরে উঠুক আপেলের গন্ধে,
9 ੯ ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
আর তোমার মুখ হয়ে উঠুক উৎকৃষ্ট সুরাসম। প্রেমিকা এই সুরা কেবলমাত্র আমার প্রেমিকের কাছে পৌঁছাক, যা তাঁর দন্তশ্রেণী ও ওষ্ঠাধর বেয়ে ধীরে প্রবাহিত হবে।
10 ੧੦ ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
আমি কেবলমাত্র আমার প্রেমিকের এবং আমার প্রতি তিনি আসক্ত।
11 ੧੧ ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
ওগো মোর প্রেমিক, এসো, আমরা পল্লীগ্রামের দিকে যাই, চলো আমরা গ্রামদেশে গিয়ে নিশিযাপন করি।
12 ੧੨ ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
ভোরবেলা চলো আমরা দ্রাক্ষাক্ষেত্রে যাই, দেখি দ্রাক্ষালতায় কুঁড়ি এল কি না, তা মঞ্জরিত হল কি না, আর ডালিম গাছে ফুল ফুটল কি না—ওখানেই আমি তোমায় আমার প্রেম নিবেদন করব।
13 ੧੩ ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।
চারপাশে এখন দূদাফলের সৌরভ, আর আমাদের দোরগোড়াতেই আছে নতুন ও পুরোনো বিভিন্ন উপাদেয় খাদ্যদ্রব্য, হে প্রিয়, যেগুলি আমি তোমার জন্য সংরক্ষণ করেছি।