< ਸੁਲੇਮਾਨ ਦਾ ਗੀਤ 8 >
1 ੧ ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!
O, da si mi brat, da si sisao prsa majke moje, našla bih te vani, poljubila bih te i nitko me zato ne bi prezirao.
2 ੨ ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
Povela bih te i uvela u kuću majke svoje koja me odgojila, pojila bih te najboljim vinom i sokom od mogranja.
3 ੩ ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
Njegova mi je lijeva ruka pod glavom, a desnom me grli.
4 ੪ ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ?
Zaklinjem vas, kćeri jeruzalemske, ne budite, ne budite ljubav mojuš dok sama ne bude htjela!
5 ੫ ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
Tko je ta što dolazi iz pustinje, naslonjena na dragoga svoga? Probudio sam te pod jabukom gdje te mati rodila, gdje te na svijet dala roditeljka tvoja.
6 ੬ ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol )
Stavi me kao znak na srce, kao pečat na ruku svoju, jer ljubav je jaka kao smrt, a ljubomora tvrda kao grob. Žar je njezin žar vatre i plamena Jahvina. (Sheol )
7 ੭ ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
Mnoge vode ne mogu ugasiti ljubav niti je rijeke potopiti. Da netko daje za ljubav sve što u kući ima, taj bi navukao prezir na sebe.
8 ੮ ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
Imamo malu sestru koja još nema grudi, što ćemo činiti sa svojom sestrom kad bude riječ o njoj?
9 ੯ ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
Ako bude poput zida, sagradit ćemo na njemu krunište od srebra; ako bude poput vrata, utvrdit ćemo ih cedrovim daskama.
10 ੧੦ ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
Ja sam zid i grudi su moje kule: tako postadoh u očima njegovim kao ona što nađe smirenje.
11 ੧੧ ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
Salomon ima vinograd u Baal Hamonu, dao ga je čuvarima i svaki mora donijeti za urod tisuću srebrnjaka.
12 ੧੨ ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
Moj vinograd je preda mnom: tebi, Salomone, tisuća, a dvjesta onima što čuvaju plodove.
13 ੧੩ ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
O ti, koja boraviš u vrtovima, drugovi slušaju glas tvoj, daj da ga i ja čujem!
14 ੧੪ ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!
Pohitaj, mili moj, budi kao srna i kao jelenče na gorama mirisnim!