< ਸੁਲੇਮਾਨ ਦਾ ਗੀਤ 1 >

1 ਸੁਲੇਮਾਨ ਦਾ ਸਰੇਸ਼ਟ ਗੀਤ।
שיר השירים אשר לשלמה
2 ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
ישקני מנשיקות פיהו כי טובים דדיך מיין
3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
לריח שמניך טובים שמן תורק שמך על כן עלמות אהבוך
4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
משכני אחריך נרוצה הביאני המלך חדריו נגילה ונשמחה בך--נזכירה דדיך מיין מישרים אהבוך
5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
שחורה אני ונאוה בנות ירושלם כאהלי קדר כיריעות שלמה
6 ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
אל תראוני שאני שחרחרת ששזפתני השמש בני אמי נחרו בי שמני נטרה את הכרמים--כרמי שלי לא נטרתי
7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
הגידה לי שאהבה נפשי איכה תרעה איכה תרביץ בצהרים שלמה אהיה כעטיה על עדרי חבריך
8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
אם לא תדעי לך היפה בנשים צאי לך בעקבי הצאן ורעי את גדיתיך על משכנות הרעים
9 ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ ।
לססתי ברכבי פרעה דמיתיך רעיתי
10 ੧੦ ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
נאוו לחייך בתרים צוארך בחרוזים
11 ੧੧ ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
תורי זהב נעשה לך עם נקדות הכסף
12 ੧੨ ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
עד שהמלך במסבו נרדי נתן ריחו
13 ੧੩ ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
צרור המר דודי לי בין שדי ילין
14 ੧੪ ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
אשכל הכפר דודי לי בכרמי עין גדי
15 ੧੫ ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
הנך יפה רעיתי הנך יפה עיניך יונים
16 ੧੬ ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
הנך יפה דודי אף נעים אף ערשנו רעננה
17 ੧੭ ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।
קרות בתינו ארזים רחיטנו (רהיטנו) ברותים

< ਸੁਲੇਮਾਨ ਦਾ ਗੀਤ 1 >