< ਤੀਤੁਸ ਨੂੰ 1 >

1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।
神の僕、イエス・キリストの使徒パウロからわたしが使徒とされたのは、神に選ばれた者たちの信仰を強め、また、信心にかなう真理の知識を彼らに得させるためであり、
2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। (aiōnios g166)
偽りのない神が永遠の昔に約束された永遠のいのちの望みに基くのである。 (aiōnios g166)
3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।
神は、定められた時に及んで、御言を宣教によって明らかにされたが、わたしは、わたしたちの救主なる神の任命によって、この宣教をゆだねられたのである
4 ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
信仰を同じうするわたしの真実の子テトスへ。父なる神とわたしたちの救主キリスト・イエスから、恵みと平安とが、あなたにあるように。
5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।
あなたをクレテにおいてきたのは、わたしがあなたに命じておいたように、そこにし残してあることを整理してもらい、また、町々に長老を立ててもらうためにほかならない。
6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।
長老は、責められる点がなく、ひとりの妻の夫であって、その子たちも不品行のうわさをたてられず、親不孝をしない信者でなくてはならない。
7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।
監督たる者は、神に仕える者として、責められる点がなく、わがままでなく、軽々しく怒らず、酒を好まず、乱暴でなく、利をむさぼらず、
8 ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
かえって、旅人をもてなし、善を愛し、慎み深く、正しく、信仰深く、自制する者であり、
9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
教にかなった信頼すべき言葉を守る人でなければならない。それは、彼が健全な教によって人をさとし、また、反対者の誤りを指摘することができるためである。
10 ੧੦ ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।
実は、法に服さない者、空論に走る者、人の心を惑わす者が多くおり、とくに、割礼のある者の中に多い。
11 ੧੧ ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।
彼らの口を封ずべきである。彼らは恥ずべき利のために、教えてはならないことを教えて、数々の家庭を破壊してしまっている。
12 ੧੨ ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ।
クレテ人のうちのある預言者が「クレテ人は、いつもうそつき、たちの悪いけもの、なまけ者の食いしんぼう」と言っているが、
13 ੧੩ ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
この非難はあたっている。だから、彼らをきびしく責めて、その信仰を健全なものにし、
14 ੧੪ ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।
ユダヤ人の作り話や、真理からそれていった人々の定めなどに、気をとられることがないようにさせなさい。
15 ੧੫ ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।
きよい人には、すべてのものがきよい。しかし、汚れている不信仰な人には、きよいものは一つもなく、その知性も良心も汚れてしまっている。
16 ੧੬ ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।
彼らは神を知っていると、口では言うが、行いではそれを否定している。彼らは忌まわしい者、また不従順な者であって、いっさいの良いわざに関しては、失格者である。

< ਤੀਤੁਸ ਨੂੰ 1 >