< ਤੀਤੁਸ ਨੂੰ 2 >
1 ੧ ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।
συ δε λαλει α πρεπει τη υγιαινουση διδασκαλια
2 ੨ ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।
πρεσβυτας νηφαλεους ειναι σεμνους σωφρονας υγιαινοντας τη πιστει τη αγαπη τη υπομονη
3 ੩ ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।
πρεσβυτιδας ωσαυτως εν καταστηματι ιεροπρεπεις μη διαβολους μη οινω πολλω δεδουλωμενας καλοδιδασκαλους
4 ੪ ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ।
ινα σωφρονιζωσιν τας νεας φιλανδρους ειναι φιλοτεκνους
5 ੫ ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।
σωφρονας αγνας οικουρους αγαθας υποτασσομενας τοις ιδιοις ανδρασιν ινα μη ο λογος του θεου βλασφημηται
6 ੬ ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
τους νεωτερους ωσαυτως παρακαλει σωφρονειν
7 ੭ ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
περι παντα σεαυτον παρεχομενος τυπον καλων εργων εν τη διδασκαλια αδιαφθοριαν σεμνοτητα αφθαρσιαν
8 ੮ ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।
λογον υγιη ακαταγνωστον ινα ο εξ εναντιας εντραπη μηδεν εχων περι ημων λεγειν φαυλον
9 ੯ ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ।
δουλους ιδιοις δεσποταις υποτασσεσθαι εν πασιν ευαρεστους ειναι μη αντιλεγοντας
10 ੧੦ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
μη νοσφιζομενους αλλα πιστιν πασαν ενδεικνυμενους αγαθην ινα την διδασκαλιαν του σωτηρος ημων θεου κοσμωσιν εν πασιν
11 ੧੧ ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ।
επεφανη γαρ η χαρις του θεου η σωτηριος πασιν ανθρωποις
12 ੧੨ ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। (aiōn )
παιδευουσα ημας ινα αρνησαμενοι την ασεβειαν και τας κοσμικας επιθυμιας σωφρονως και δικαιως και ευσεβως ζησωμεν εν τω νυν αιωνι (aiōn )
13 ੧੩ ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
προσδεχομενοι την μακαριαν ελπιδα και επιφανειαν της δοξης του μεγαλου θεου και σωτηρος ημων ιησου χριστου
14 ੧੪ ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
ος εδωκεν εαυτον υπερ ημων ινα λυτρωσηται ημας απο πασης ανομιας και καθαριση εαυτω λαον περιουσιον ζηλωτην καλων εργων
15 ੧੫ ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ । ਕੋਈ ਤੈਨੂੰ ਤੁਛ ਨਾ ਜਾਣੇ।
ταυτα λαλει και παρακαλει και ελεγχε μετα πασης επιταγης μηδεις σου περιφρονειτω