< ਤੀਤੁਸ ਨੂੰ 3 >

1 ਉਨ੍ਹਾਂ ਨੂੰ ਯਾਦ ਕਰਾ ਕਿ ਹਾਕਮਾਂ ਅਤੇ ਅਧਿਕਾਰੀਆਂ ਦੇ ਅਧੀਨ ਹੋਣ ਅਤੇ ਆਗਿਆਕਾਰੀ ਬਣੇ ਰਹਿਣ ਅਤੇ ਹਰੇਕ ਭਲੇ ਕੰਮ ਲਈ ਤਿਆਰ ਰਹਿਣ।
Опомињи их да буду покорни и послушни господарима и заповедницима, и готови на свако добро дело;
2 ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
Ни на кога да не хуле, да се не свађају, него да буду мирни, сваку кротост да показују свим људима,
3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।
Јер и ми бејасмо некада луди, и непокорни, и преварени, служећи различним жељама и сластима, у пакости и зависти живећи, мрски будући и мрзећи један на другог.
4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ।
А кад се показа благодат и човекољубље Спаса нашег Бога,
5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
Не за дела праведна која ми учинисмо, него по својој милости спасе нас бањом прерођења и обновљењем Духа Светог,
6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ।
Ког изли на нас обилно кроз Исуса Христа Спаситеља нашег,
7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ। (aiōnios g166)
Да се оправдамо благодаћу Његовом, и да будемо наследници живота вечног по нади. (aiōnios g166)
8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।
Сине Тите! Истинита је реч, и у овоме хоћу да утврђујеш, да се они који вероваше Богу труде и старају за добро дело: ово је корисно људима и добро.
9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।
А лудих запиткивања и тефтера од племена, и свађа и препирања о закону клони се; јер је то некорисно и празно.
10 ੧੦ ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।
Човека јеретика по првом и другом саветовању клони се,
11 ੧੧ ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।
Знајући да се такав изопачио, и греши, и сам је себе осудио.
12 ੧੨ ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।
Кад пошаљем к теби Артему или Тихика, постарај се да дођеш к мени у Никопољ, јер сам намислио да онде зимујем.
13 ੧੩ ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।
Зину законика и Апола лепо опреми да имају све што им треба.
14 ੧੪ ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫਲ ਨਾ ਰਹਿਣ।
Али и наши нека се уче напредовати у добрим делима, ако где буде од потребе да не буду без рода.
15 ੧੫ ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।
Поздрављају те сви који су са мном. Поздрави све који нас љубе у вери. Благодат са свима вама. Амин.

< ਤੀਤੁਸ ਨੂੰ 3 >