< ਜ਼ਕਰਯਾਹ 11 >

1 ਹੇ ਲਬਾਨੋਨ, ਆਪਣੇ ਦਰਵਾਜ਼ੇ ਖੋਲ੍ਹ ਕਿ ਅੱਗ ਤੇਰੇ ਦਿਆਰਾਂ ਨੂੰ ਖਾ ਜਾਵੇ!
Отворяй, Ливан, ворота твои, и да пожрет огонь кедры твои.
2 ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਸ਼ਾਨਦਾਰ ਵਾਲਾ ਜੰਗਲ ਢਹਿ ਪਿਆ ਹੈ।
Рыдай, кипарис, ибо упал кедр, ибо и величавые опустошены; рыдайте, дубы Васанские, ибо повалился непроходимый лес.
3 ਅਯਾਲੀਆਂ ਦੇ ਸਿਆਪੇ ਦੀ ਆਵਾਜ਼, ਕਿਉਂ ਜੋ ਉਹਨਾਂ ਦੀ ਸ਼ਾਨ ਨਾਸ ਹੋ ਗਈ, ਜੁਆਨ ਬੱਬਰ ਸ਼ੇਰਾਂ ਦੇ ਗੱਜਣ ਦੀ ਅਵਾਜ਼ ਅਤੇ ਯਰਦਨ ਦਾ ਜੰਗਲ ਨਾਸ ਹੋ ਗਿਆ।
Слышен голос рыдания пастухов, потому что опустошено приволье их; слышно рыкание молодых львов, потому что опустошена краса Иордана.
4 ਯਹੋਵਾਹ ਮੇਰੇ ਪਰਮੇਸ਼ੁਰ ਨੇ ਇਸ ਤਰ੍ਹਾਂ ਕਿਹਾ, ਉਹਨਾਂ ਭੇਡਾਂ ਨੂੰ ਚਾਰ ਜੋ ਵੱਢੀਆਂ ਜਾਣ ਵਾਲੀਆਂ ਹਨ।
Так говорит Господь Бог мой: паси овец, обреченных на заклание,
5 ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।
которых купившие убивают ненаказанно, а продавшие говорят: “благословен Господь; я разбогател!” - и пастухи их не жалеют о них.
6 ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।
Ибо Я не буду более миловать жителей земли сей, говорит Господь; и вот, Я предам людей, каждого в руки ближнего его и в руки царя его, и они будут поражать землю, и Я не избавлю от рук их.
7 ਮੈਂ ਵੱਢੀਆਂ ਜਾਣ ਵਾਲੀਆਂ ਅਤੇ ਕਮਜ਼ੋਰ ਭੇਡਾਂ ਦਾ ਅਯਾਲੀ ਬਣਿਆ। ਮੈਂ ਆਪਣੇ ਲਈ ਦੋ ਲਾਠੀਆਂ ਲਈਆਂ, ਇੱਕ ਨੂੰ “ਮਨੋਹਰਤਾ” ਅਤੇ ਦੂਜੀ ਨੂੰ “ਮਿਲਾਪ” ਕਿਹਾ ਅਤੇ ਮੈਂ ਭੇਡਾਂ ਨੂੰ ਚਰਾਇਆ।
И буду пасти овец, обреченных на заклание, овец поистине бедных. И возьму Себе два жезла, и назову один - благоволением, другой - узами, и ими буду пасти овец.
8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ।
И истреблю трех из пастырей в один месяц; и отвратится душа Моя от них, как и их душа отвращается от Меня.
9 ਤਦ ਮੈਂ ਕਿਹਾ, ਮੈਂ ਤੁਹਾਨੂੰ ਨਹੀਂ ਚਰਾਵਾਂਗਾ, ਮਰਨ ਵਾਲਾ ਮਰ ਜਾਵੇ ਅਤੇ ਨਾਸ ਹੋ ਜਾਣ ਵਾਲਾ ਨਾਸ ਹੋ ਜਾਵੇ ਅਤੇ ਜਿਹੜੇ ਬਾਕੀ ਰਹਿਣ ਉਹ ਇੱਕ ਦੂਜਾ ਆਪਣੇ ਗੁਆਂਢੀ ਦਾ ਮਾਸ ਖਾਵੇ।
Тогда скажу: не буду пасти вас; умирающая - пусть умирает, и гибнущая - пусть гибнет, а остающиеся пусть едят плоть одна другой.
10 ੧੦ ਤਾਂ ਮੈਂ ਆਪਣੀ “ਮਨੋਹਰਤਾ” ਲਾਠੀ ਲਈ ਅਤੇ ਉਹ ਦੇ ਟੁੱਕੜੇ ਕਰ ਦਿੱਤੇ, ਤਾਂ ਕਿ ਮੈਂ ਆਪਣੇ ਨੇਮ ਨੂੰ ਜਿਹੜਾ ਮੈਂ ਸਾਰੀਆਂ ਕੌਮਾਂ ਨਾਲ ਬੰਨ੍ਹਿਆ ਹੋਇਆ ਸੀ, ਤੋੜ ਲਵਾਂ।
И возьму жезл Мой - благоволения - и переломлю его, чтобы уничтожить завет, который заключил Я со всеми народами.
11 ੧੧ ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ।
И он уничтожен будет в тот день, и тогда узнают бедные из овец, ожидающие Меня, что это слово Господа.
12 ੧੨ ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ। ਉਹਨਾਂ ਨੇ ਤੋਲ ਕੇ ਤੀਹ ਦਿਨਾਂ ਦੀ ਮਜ਼ਦੂਰੀ ਮੈਨੂੰ ਦਿੱਤੀ।
И скажу им: если угодно вам, то дайте Мне плату Мою; если же нет - не давайте; и они отвесят в уплату Мне тридцать сребренников.
13 ੧੩ ਯਹੋਵਾਹ ਨੇ ਮੈਨੂੰ ਕਿਹਾ ਕਿ ਇਨ੍ਹਾਂ ਨੂੰ ਘੁਮਿਆਰ ਦੇ ਅੱਗੇ ਸੁੱਟ ਦੇ, ਉਸ ਵੱਡੇ ਮੁੱਲ ਨੂੰ ਜਿਹੜਾ ਉਹਨਾਂ ਨੇ ਮੇਰਾ ਪਾਇਆ ਸੀ। ਮੈਂ ਉਹ ਤੀਹ ਸ਼ਕੇਲ ਅਰਥਾਤ ਤੀਹ ਦਿਨਾਂ ਦੀ ਮਜ਼ਦੂਰੀ ਲੈ ਕੇ ਯਹੋਵਾਹ ਦੇ ਭਵਨ ਵਿੱਚ ਘੁਮਿਆਰ ਦੇ ਅੱਗੇ ਸੁੱਟ ਦਿੱਤੇ।
И сказал мне Господь: брось их в церковное хранилище, - высокая цена, в какую они оценили Меня! И взял Я тридцать сребренников и бросил их в дом Господень для горшечника.
14 ੧੪ ਤਾਂ ਮੈਂ ਆਪਣੀ ਦੂਜੀ ਲਾਠੀ ਜਿਸ ਦਾ ਮਿਲਾਪ ਹੈ, ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਤਾਂ ਜੋ ਮੈਂ ਉਸ ਭਾਈਚਾਰੇ ਦੇ ਰਿਸ਼ਤੇ ਨੂੰ ਤੋੜ ਦੇਵਾਂ ਜੋ ਯਹੂਦਾਹ ਅਤੇ ਇਸਰਾਏਲ ਦੇ ਵਿੱਚ ਹੈ।
И переломил Я другой жезл Мой “узы”, чтобы расторгнуть братство между Иудою и Израилем.
15 ੧੫ ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
И Господь сказал мне: еще возьми себе снаряд одного из глупых пастухов.
16 ੧੬ ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜਿਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖ਼ਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਜ਼ਖਮੀ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਉਹਨਾਂ ਦੇ ਖੁਰ ਚੀਰ ਸੁੱਟੇਗਾ।
Ибо вот, Я поставлю на этой земле пастуха, который о погибающих не позаботится, потерявшихся не будет искать и больных не будет лечить, здоровых не будет кормить, а мясо тучных будет есть и копыта их оторвет.
17 ੧੭ ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!
Горе негодному пастуху, оставляющему стадо! Меч на руку его и на правый глаз его! Рука его совершенно иссохнет, и правый глаз его совершенно потускнет.

< ਜ਼ਕਰਯਾਹ 11 >