< ਜ਼ਕਰਯਾਹ 12 >
1 ੧ ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।
Tā Kunga vārda spriedums par Israēli. Tā saka Tas Kungs, kas debesis izpletis un zemi dibinājis un radījis cilvēka garu iekš viņa:
2 ੨ ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।
Redzi, Jeruzālemi Es darīšu par straipalējamo biķeri visām tautām visapkārt, un tas nāks arī pār Jūdu, kad Jeruzālemi apsēdīs.
3 ੩ ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।
Un notiks tai dienā, Es Jeruzālemi darīšu par nastas akmeni visām tautām; visi, kas viņu grib uzcelt, tie ievainosies, un visas pasaules tautas pret viņu sapulcēsies.
4 ੪ ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।
Tai dienā, saka Tas Kungs, Es visus zirgus sitīšu ar bailību un viņu jātniekus ar bezprātību, bet pār Jūda namu Es atvēršu savas acis un tautām sitīšu visus zirgus ar aklību.
5 ੫ ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ।
Tad Jūda virsnieki savā sirdī sacīs: stiprums man ir Jeruzālemes iedzīvotāji iekš Tā Kunga Cebaot, sava Dieva.
6 ੬ ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।
Tai dienā Es Jūda virsniekus celšu kā degošu ugunskuru malkā un kā degošu lāpu kūlīšos, un pa labo un kreiso pusi tie aprīs visas tautas visapkārt, un Jeruzāleme vēl paliks savā vietā Jeruzālemē.
7 ੭ ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ।
Un Tas Kungs papriekš izpestīs Jūda dzīvokļus, lai Dāvida nama augstība un Jeruzālemes iedzīvotāju godība nelielās pret Jūdu.
8 ੮ ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।
Tai dienā Tas Kungs pasargās Jeruzālemes iedzīvotājus, un pats nespēcīgākais viņu starpā tai dienā būs kā Dāvids, un Dāvida nams būs kā Dievs, kā Tā Kunga eņģelis viņu priekšā.
9 ੯ ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ।
Un tai dienā Es meklēšu izdeldēt pagānus, kas ceļas pret Jeruzālemi.
10 ੧੦ ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।
Bet pār Dāvida namu un pār Jeruzālemes iedzīvotājiem Es izliešu žēlastības un lūgšanas garu. Un tie uz Mani raudzīsies, ko tie ir cauri dūruši. Un par Viņu tie žēlosies, kā žēlojās par vienīgo, un tie gauži par Viņu vaimanās, ka vaimanā par pirmdzimto.
11 ੧੧ ਉਸ ਦਿਨ ਯਰੂਸ਼ਲਮ ਵਿੱਚ ਹਦਦ-ਰਮੋਨ ਦੇ ਇਲਾਕੇ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ।
Tai dienā Jeruzālemē būs lielas raudas, kā raudāja pie HadadRimona Meģidus lejā.
12 ੧੨ ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,
Un zeme žēlosies, ikviena cilts par sevi, Dāvida nama cilts sevišķi un viņu sievas sevišķi, un Nātana nama cilts sevišķi un viņu sievas sevišķi, Levja nama cilts sevišķi un viņu sievas sevišķi.
13 ੧੩ ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ
Šimejus cilts sevišķi un viņu sievas sevišķi, -
14 ੧੪ ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ।
Visas citas ciltis, ikviena par sevi, un viņu sievas par sevi.