< ਜ਼ਕਰਯਾਹ 13 >
1 ੧ ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।
U taj æe dan biti otvoren izvor domu Davidovu i stanovnicima Jerusalimskim za grijeh i za neèistotu.
2 ੨ ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।
I u taj æu dan, govori Gospod nad vojskama, istrijebiti iz zemlje imena idolima da se više ne spominju, i proroke i neèisti duh ukloniæu iz zemlje.
3 ੩ ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।
I ako ko još usprorokuje, reæi æe mu otac njegov i mati njegova, koji ga rodiše: neæeš biti živ, jer si govorio laž u ime Gospodnje. I otac æe ga njegov i mati njegova, koji ga rodiše, probosti, što prorokova.
4 ੪ ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।
I u taj æe se dan stidjeti proroci svaki svoje utvare, kad bi prorokovao, i neæe se ogrtati plaštem od kostrijeti da bi lagali.
5 ੫ ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।
Nego æe svaki reæi: nijesam prorok, ratar sam, jer me èovjek najmi od mladosti moje.
6 ੬ ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ।
I ako mu ko reèe: kake su ti to rane na ruku? on æe odgovoriti: dopadoh ih u kuæi prijatelja svojih.
7 ੭ ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
Maèu, ustani na pastira mojega i na èovjeka druga mojega, govori Gospod nad vojskama, udari pastira, i ovce æe se razbjeæi, ali æu okrenuti ruku svoju k malima.
8 ੮ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
I u svoj zemlji, govori Gospod, dva æe se dijela istrijebiti u njoj i poginuti, a treæi æe ostati u njoj;
9 ੯ ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।
I tu æu treæinu metnuti u oganj, i pretopiæu ih kako se pretapa srebro, i okušaæu ih kako se kuša zlato; oni æe prizvati ime moje, i ja æu im se odazvati i reæi æu: to je moj narod; a oni æe reæi: Gospod je Bog naš.