< ਜ਼ਕਰਯਾਹ 14 >

1 ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ।
耶和華的日子臨近,你的財物必被搶掠,在你中間分散。
2 ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।
因為我必聚集萬國與耶路撒冷爭戰,城必被攻取,房屋被搶奪,婦女被玷污,城中的民一半被擄去;剩下的民仍在城中,不致剪除。
3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ।
那時,耶和華必出去與那些國爭戰,好像從前爭戰一樣。
4 ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।
那日,他的腳必站在耶路撒冷前面朝東的橄欖山上。這山必從中間分裂,自東至西成為極大的谷。山的一半向北挪移,一半向南挪移。
5 ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।
你們要從我山的谷中逃跑,因為山谷必延到亞薩。你們逃跑,必如猶大王烏西雅年間的人逃避大地震一樣。耶和華-我的上帝必降臨,有一切聖者同來。
6 ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਮੱਧਮ ਪੈ ਜਾਣਗੇ।
那日,必沒有光,三光必退縮。
7 ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।
那日,必是耶和華所知道的,不是白晝,也不是黑夜,到了晚上才有光明。
8 ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ।
那日,必有活水從耶路撒冷出來,一半往東海流,一半往西海流;冬夏都是如此。
9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ।
耶和華必作全地的王。那日耶和華必為獨一無二的,他的名也是獨一無二的。
10 ੧੦ ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।
全地,從迦巴直到耶路撒冷南方的臨門,要變為亞拉巴。耶路撒冷必仍居高位,就是從便雅憫門到第一門之處,又到角門,並從哈楠業樓,直到王的酒醡。
11 ੧੧ ਉਸ ਵਿੱਚ ਉਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁੱਖ ਵਿੱਚ ਵੱਸੇਗਾ।
人必住在其中,不再有咒詛。耶路撒冷人必安然居住。
12 ੧੨ ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।
耶和華用災殃攻擊那與耶路撒冷爭戰的列國人,必是這樣:他們兩腳站立的時候,肉必消沒,眼在眶中乾癟,舌在口中潰爛。
13 ੧੩ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ।
那日,耶和華必使他們大大擾亂。他們各人彼此揪住,舉手攻擊。
14 ੧੪ ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ।
猶大也必在耶路撒冷爭戰。那時四圍各國的財物,就是許多金銀衣服,必被收聚。
15 ੧੫ ਇਸ ਮਹਾਂਮਾਰੀ ਵਾਂਗੂੰ ਇੱਕ ਮਹਾਂਮਾਰੀ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਉੱਤੇ ਪਵੇਗੀ, ਜਿਹੜੇ ਡੇਰਿਆਂ ਵਿੱਚ ਹੋਣਗੇ।
那臨到馬匹、騾子、駱駝、驢,和營中一切牲畜的災殃是與那災殃一般。
16 ੧੬ ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।
所有來攻擊耶路撒冷列國中剩下的人,必年年上來敬拜大君王-萬軍之耶和華,並守住棚節。
17 ੧੭ ਅਤੇ ਇਸ ਤਰ੍ਹਾਂ ਹੋਵੇਗਾ ਜਿਹੜਾ ਧਰਤੀ ਦੇ ਪਰਿਵਾਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ।
地上萬族中,凡不上耶路撒冷敬拜大君王-萬軍之耶和華的,必無雨降在他們的地上。
18 ੧੮ ਜੇ ਮਿਸਰ ਦਾ ਪਰਿਵਾਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਮਹਾਂਮਾਰੀ ਪਵੇਗੀ, ਜਿਹ ਦੇ ਨਾਲ ਯਹੋਵਾਹ ਉਹਨਾਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਡੇਰਿਆਂ ਦੇ ਪਰਬ ਨੂੰ ਮਨਾਉਣ ਲਈ ਉਤਾਹਾਂ ਨਹੀਂ ਚੜ੍ਹਦੀਆਂ ਹਨ।
埃及族若不上來,雨也不降在他們的地上;凡不上來守住棚節的列國人,耶和華也必用這災攻擊他們。
19 ੧੯ ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਉਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ।
這就是埃及的刑罰和那不上來守住棚節之列國的刑罰。
20 ੨੦ ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
當那日,馬的鈴鐺上必有「歸耶和華為聖」的這句話。耶和華殿內的鍋必如祭壇前的碗一樣。
21 ੨੧ ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।
凡耶路撒冷和猶大的鍋都必歸萬軍之耶和華為聖。凡獻祭的都必來取這鍋,煮肉在其中。當那日,在萬軍之耶和華的殿中必不再有迦南人。

< ਜ਼ਕਰਯਾਹ 14 >