< ਜ਼ਕਰਯਾਹ 2 >

1 ਫੇਰ ਮੈਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਮਨੁੱਖ ਦੇ ਹੱਥ ਵਿੱਚ ਨਾਪਣ ਵਾਲੀ ਰੱਸੀ ਸੀ।
Levantei os olhos, e vi, e eis que um homem com uma linha de medição na mão.
2 ਮੈਂ ਕਿਹਾ, ਤੂੰ ਕਿੱਥੇ ਜਾਂਦਾ ਹੈਂ? ਉਸ ਮੈਨੂੰ ਕਿਹਾ, ਯਰੂਸ਼ਲਮ ਨੂੰ ਨਾਪਣ ਲਈ ਜਾਂਦਾ ਹਾਂ, ਤਾਂ ਕਿ ਵੇਖਾਂ ਉਹ ਕਿੰਨ੍ਹਾਂ ਚੌੜਾ ਹੈ ਅਤੇ ਕਿੰਨ੍ਹਾਂ ਲੰਮਾ ਹੈ।
Então perguntei: “Para onde você vai?”. Ele me disse: “Para medir Jerusalém, para ver qual é sua largura e qual é seu comprimento”.
3 ਤਾਂ ਵੇਖੋ, ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰਦਾ ਸੀ, ਉਹ ਚੱਲਿਆ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਆਇਆ।
Eis que o anjo que falou comigo saiu, e outro anjo saiu ao seu encontro,
4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ।
e lhe disse: “Corra, fale com este jovem, dizendo: 'Jerusalém será habitada como aldeias sem muros, por causa da multidão de homens e gado que há nela.
5 ਮੈਂ ਉਸ ਦੇ ਦੁਆਲੇ ਉਸ ਦੇ ਲਈ ਅੱਗ ਦੀ ਸ਼ਹਿਰ ਪਨਾਹ ਹੋਵਾਂਗਾ ਅਤੇ ਉਸ ਦੇ ਵਿੱਚ ਪਰਤਾਪ ਲਈ ਹੋਵਾਂਗਾ, ਯਹੋਵਾਹ ਦਾ ਵਾਕ ਹੈ।
Pois eu”, diz Javé, “serei para ela um muro de fogo ao seu redor, e eu serei a glória no meio dela”.
6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।
Venha! Venha! Fuja da terra do norte', diz Yahweh; 'pois eu os espalhei no exterior como os quatro ventos do céu', diz Yahweh.
7 ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ।
'Venha, Zion! Fuja, você que mora com a filha da Babilônia'.
8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ।
Pois Javé de Exércitos diz: 'Por honra ele me enviou às nações que te saquearam; pois aquele que te toca toca na maçã de seu olho'.
9 ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।
Pois eis que eu apertarei minha mão sobre eles, e eles serão um saque para aqueles que os serviram; e sabereis que Javé dos Exércitos me enviou”.
10 ੧੦ ਹੇ ਸੀਯੋਨ ਦੀਏ ਧੀਏ, ਜੈਕਾਰਾ ਗਜਾ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ, ਯਹੋਵਾਹ ਦਾ ਵਾਕ ਹੈ।
Sing e regozije-se, filha de Sião! Pois eis que eu venho e habitarei dentro de ti”, diz Javé.
11 ੧੧ ਉਸ ਸਮੇਂ ਬਹੁਤ ਸਾਰੀਆਂ ਕੌਮਾਂ ਯਹੋਵਾਹ ਨਾਲ ਮੇਲ ਕਰ ਲੈਣਗੀਆਂ ਅਤੇ ਉਹ ਮੇਰੀ ਪਰਜਾ ਹੋਣਗੀਆਂ, ਮੈਂ ਉਹਨਾਂ ਦੇ ਵਿੱਚ ਵੱਸਾਂਗਾ, ਤਦ ਤੂੰ ਜਾਣੇਂਗੀ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ।
Many nações se unirão a Javé nesse dia, e serão meu povo; e habitarei entre vós, e sabereis que Javé dos Exércitos me enviou a vós.
12 ੧੨ ਯਹੋਵਾਹ ਯਹੂਦਾਹ ਨੂੰ ਪਵਿੱਤਰ ਭੂਮੀ ਉੱਤੇ ਆਪਣੀ ਮਿਲਖ਼ ਦਾ ਹਿੱਸਾ ਠਹਿਰਾਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।
Iavé herdará Judá como sua porção na terra santa, e escolherá novamente Jerusalém.
13 ੧੩ ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ।
Silêncio, toda carne, perante Javé; pois ele se despertou de sua santa morada”!

< ਜ਼ਕਰਯਾਹ 2 >