< ਜ਼ਕਰਯਾਹ 3 >

1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ।
फिर यहोवा ने यहोशू महायाजक को यहोवा के दूत के सामने खड़ा हुआ मुझे दिखाया, और शैतान उसकी दाहिनी ओर उसका विरोध करने को खड़ा था।
2 ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ?
तब यहोवा ने शैतान से कहा, “हे शैतान यहोवा तुझको घुड़के! यहोवा जो यरूशलेम को अपना लेता है, वही तुझे घुड़के! क्या यह आग से निकाली हुई लुकटी सी नहीं है?”
3 ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ।
उस समय यहोशू तो दूत के सामने मैला वस्त्र पहने हुए खड़ा था।
4 ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ।
तब दूत ने उनसे जो सामने खड़े थे कहा, “इसके ये मैले वस्त्र उतारो।” फिर उसने उससे कहा, “देख, मैंने तेरा अधर्म दूर किया है, और मैं तुझे सुन्दर वस्त्र पहना देता हूँ।”
5 ਉਸ ਨੇ ਆਖਿਆ, ਇਸ ਦੇ ਸਿਰ ਉੱਤੇ ਉਹ ਸਾਫ਼ ਪੱਗੜੀ ਰੱਖਣ! ਤਾਂ ਉਹਨਾਂ ਨੇ ਉਸ ਦੇ ਸਿਰ ਉੱਤੇ ਸਾਫ਼ ਪੱਗੜੀ ਰੱਖੀ ਅਤੇ ਕੱਪੜੇ ਪੁਆਏ, ਯਹੋਵਾਹ ਦਾ ਦੂਤ ਕੋਲ ਖੜ੍ਹਾ ਰਿਹਾ।
तब मैंने कहा, “इसके सिर पर एक शुद्ध पगड़ी रखी जाए।” और उन्होंने उसके सिर पर याजक के योग्य शुद्ध पगड़ी रखी, और उसको वस्त्र पहनाए; उस समय यहोवा का दूत पास खड़ा रहा।
6 ਯਹੋਵਾਹ ਦੇ ਦੂਤ ਨੇ ਯਹੋਸ਼ੁਆ ਨੂੰ ਹੁਕਮ ਦਿੱਤਾ ਕਿ
तब यहोवा के दूत ने यहोशू को चिताकर कहा,
7 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਜੇ ਤੂੰ ਮੇਰਿਆਂ ਮਾਰਗਾਂ ਵਿੱਚ ਚੱਲੇਂਗਾ, ਜੇ ਤੂੰ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਤਾਂ ਤੂੰ ਮੇਰੇ ਭਵਨ ਉੱਤੇ ਹਕੂਮਤ ਕਰੇਂਗਾ, ਮੇਰੇ ਵਿਹੜਿਆਂ ਦੀ ਰਾਖੀ ਕਰੇਂਗਾ ਅਤੇ ਮੈਂ ਤੈਨੂੰ ਜਿਹੜੇ ਖੜੇ ਹਨ ਉਹਨਾਂ ਵਿੱਚ ਆਉਣ ਜਾਣ ਦਾ ਹੱਕ ਦਿਆਂਗਾ।
“सेनाओं का यहोवा तुझ से यह कहता है: यदि तू मेरे मार्गों पर चले, और जो कुछ मैंने तुझे सौंप दिया है उसकी रक्षा करे, तो तू मेरे भवन का न्यायी, और मेरे आँगनों का रक्षक होगा; और मैं तुझको इनके बीच में आने-जाने दूँगा जो पास खड़े हैं।
8 ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।
हे यहोशू महायाजक, तू सुन ले, और तेरे भाई-बन्धु जो तेरे सामने खड़े हैं वे भी सुनें, क्योंकि वे मनुष्य शुभ शकुन हैं सुनो, मैं अपने दास शाख को प्रगट करूँगा।
9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ। ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ। ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ।
उस पत्थर को देख जिसे मैंने यहोशू के आगे रखा है, उस एक ही पत्थर के ऊपर सात आँखें बनी हैं, सेनाओं के यहोवा की यह वाणी है, देख मैं उस पत्थर पर खोद देता हूँ, और इस देश के अधर्म को एक ही दिन में दूर कर दूँगा।
10 ੧੦ ਉਸ ਦਿਨ ਤੁਹਾਡੇ ਵਿੱਚੋਂ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਪਣੀ ਹੰਜ਼ੀਰ ਦੇ ਦਰੱਖਤ ਹੇਠ ਅਤੇ ਆਪਣੀ ਅੰਗੂਰੀ ਬੇਲ ਦੇ ਹੇਠ ਬੁਲਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
१०उसी दिन तुम अपने-अपने भाई-बन्धुओं को दाखलता और अंजीर के वृक्ष के नीचे आने के लिये बुलाओगे, सेनाओं के यहोवा की यही वाणी है।”

< ਜ਼ਕਰਯਾਹ 3 >