< ਜ਼ਕਰਯਾਹ 5 >

1 ਮੈਂ ਮੁੜ ਕੇ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ।
Potom opet podigoh oèi svoje i vidjeh, a to knjiga leæaše.
2 ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ।
I on mi reèe: šta vidiš? A ja rekoh: vidim knjigu gdje leti, dužina joj dvadeset lakata a širina deset lakata.
3 ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।
Tada mi reèe: to je prokletstvo koje izaðe na svu zemlju, jer svaki koji krade istrijebiæe se po njoj s jedne strane, i koji se god kune krivo istrijebiæe se po njoj s druge strane.
4 ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।
Ja æu je pustiti, govori Gospod nad vojskama, te æe doæi na kuæu lupežu i na kuæu onome koji se kune mojim imenom krivo, i stajaæe mu usred kuæe i satræe je, i drvlje joj i kamenje.
5 ਤਦ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਬਾਹਰ ਆਇਆ ਅਤੇ ਉਸ ਨੇ ਮੈਨੂੰ ਕਿਹਾ, ਤੂੰ ਆਪਣੀਆਂ ਅੱਖਾਂ ਚੁੱਕ ਕੇ ਦੇਖ! ਉਹ ਕੀ ਹੈ ਜੋ ਬਾਹਰ ਨੂੰ ਨਿੱਕਲਦਾ ਹੈ?
Potom izide anðeo koji govoraše sa mnom, i reèe mi: podigni oèi svoje i vidi šta je ovo što izlazi.
6 ਮੈਂ ਕਿਹਾ, ਇਹ ਕੀ ਹੈ? ਉਸ ਨੇ ਕਿਹਾ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ। ਉਸ ਨੇ ਕਿਹਾ, ਸਾਰੇ ਦੇਸ ਵਿੱਚ ਉਹਨਾਂ ਦੀ ਇਹ ਬਦੀ ਹੈ।
A ja rekoh: šta je? A on reèe: to je efa što izlazi. I reèe: to im je oko po svoj zemlji.
7 ਤਾਂ ਵੇਖੋ, ਸਿੱਕੇ ਦਾ ਇੱਕ ਢੱਕਣ ਉੱਪਰ ਚੁੱਕਿਆ ਗਿਆ ਅਤੇ ਇੱਕ ਔਰਤ ਏਫਾਹ ਦੇ ਵਿੱਚ ਬੈਠੀ ਹੋਈ ਸੀ।
I gle, podizaše se talanat olova, i jedna žena sjeðaše usred efe.
8 ਉਸ ਕਿਹਾ ਕਿ ਇਹ ਦੁਸ਼ਟਪੁਣਾ ਹੈ। ਉਸ ਨੇ ਔਰਤ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ।
I on reèe: to je bezbožnost. I vrže je usred efe, i vrže onaj komad olova ozgo na ždrijelo joj.
9 ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਇਸਤਰੀਆਂ ਬਾਹਰ ਨਿੱਕਲੀਆਂ ਅਤੇ ਹਵਾ ਉਹਨਾਂ ਦੇ ਖੰਭਾਂ ਦੇ ਵਿੱਚ ਸੀ, ਕਿਉਂ ਜੋ ਉਹਨਾਂ ਦੇ ਖੰਭ ਲਮਢੀਂਗ ਦੇ ਖੰਭਾਂ ਵਰਗੇ ਸਨ। ਉਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੱਕ ਚੁੱਕਿਆ
I podigoh oèi svoje i vidjeh, a to dvije žene izlažahu, i vjetar im bijaše pod krilima, a krila im bijahu kao u rode, i digoše efu meðu zemlju i nebo.
10 ੧੦ ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਏਫਾਹ ਨੂੰ ਕਿੱਥੇ ਲੈ ਚੱਲੀਆਂ ਹਨ?
I rekoh anðelu koji govoraše sa mnom: kuda one nose efu?
11 ੧੧ ਉਸ ਮੈਨੂੰ ਕਿਹਾ ਕਿ ਸ਼ਿਨਾਰ ਬੇਬੀਲੋਨ ਦਾ ਦੂਸਰਾ ਨਾਮ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।
A on mi reèe: da joj naèine kuæu u zemlji Senaru; i ondje æe se namjestiti i postaviti na svoje podnožje.

< ਜ਼ਕਰਯਾਹ 5 >