< ਜ਼ਕਰਯਾਹ 6 >
1 ੧ ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।
И пак подигнах очите си та погледнах, и, ето четири колесници излизаха изсред две планини; и планините бяха медни,
2 ੨ ਪਹਿਲੇ ਰਥ ਦੇ ਘੋੜੇ ਲਾਲ, ਦੂਜੇ ਰਥ ਦੇ ਘੋੜੇ ਕਾਲੇ,
В първата колесница имаше червени коне, във втората колесница черни коне,
3 ੩ ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ।
в третата колесница бели коне, а в четвъртата колесница пъстри пепеляви коне.
4 ੪ ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਸੁਆਮੀ, ਇਹ ਕੀ ਹਨ?
Тогава проговаряйки рекох на ангела, който говореше с мене: Какви са тия, господарю мой?
5 ੫ ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।
И отговор ангелът ми рече: Тия са четирите небесни духове, които излизат отпред Господаря на целия свят, пред Когото са стояли.
6 ੬ ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।
Черните коне, които са в едната колесница, излизат към северната страна, и белите излизат след тях; а пъстрите излизат към южната страна.
7 ੭ ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।
Но пепелявите като излязоха поискаха да отидат и обходят света; и той им рече: Идете, обходете. И тъй обходиха света.
8 ੮ ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।
Тогава извика към мене та ми говори казвайки: Виж, ония, които излизат към северната страна, успокоиха духа Ми в северната страна.
9 ੯ ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
И Господното слово дойде към мене и рече:
10 ੧੦ ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ
От върналите се от плен, сиреч, от Хелдая, от Товия и от Иедаия, вземи та дойди в същия ден, и влез в къщата на Иосия Софониевия син, гдето дойдоха от Вавилон,
11 ੧੧ ਅਤੇ ਚਾਂਦੀ ਸੋਨਾ ਦੇ ਨਜ਼ਰਾਨੇ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ
да! Вземи от тях сребро и злато, направи корони и положи ги на главата на великия свещеник Исус Иосиевият син;
12 ੧੨ ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।
и говори му казвайки: Така говори Господ на Силите, Който казва: Ето мъжът, чието име е Отрасъл; Той ще израсте от мястото си, И ще построи храма Господен.
13 ੧੩ ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
Да! Той ще построи храма Господен; И като приеме славата, Ще седне на престола си като управител; Ще бъде и свещеник на престола си; И съвещание за установление на мир има между двамата.
14 ੧੪ ਉਹ ਤਾਜ ਹੇਲਮ ਲਈ, ਤੋਬਿਆਹ ਲਈ, ਯਦਾਯਾਹ ਲਈ ਅਤੇ ਸਫ਼ਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ।
И короните ще се дават на Елема, на Товия, на Иедаия и на Хена Софониевия син за спомен в Господния храм.
15 ੧੫ ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।
И далечните люде ще дойдат и ще градят в Господния храм; и ще познаете, че Господ на Силите ме е пратил при вас. А това ще се сбъдне ако послушате внимателно гласа на Господа вашия Бог.