< ਜ਼ਕਰਯਾਹ 7 >

1 ਸਮਰਾਟ ਦਾਰਾ ਦੇ ਰਾਜ ਦੇ ਚੌਥੇ ਸਾਲ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਨੌਵੇਂ ਮਹੀਨੇ ਦੀ ਚੌਥੀ ਤਾਰੀਖ਼ ਨੂੰ ਅਰਥਾਤ ਕਿਸਲੇਵ ਮਹੀਨੇ ਵਿੱਚ ਜ਼ਕਰਯਾਹ ਨੂੰ ਆਇਆ।
大流士王第四年九月,就是基斯流月初四日,耶和华的话临到撒迦利亚。
2 ਤਾਂ ਬੈਤਏਲ ਵਾਲਿਆਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਹੋਵਾਹ ਦੇ ਅੱਗੇ ਬੇਨਤੀ ਕਰਨ
那时伯特利人已经打发沙利色和利坚米勒,并跟从他们的人,去恳求耶和华的恩,
3 ਅਤੇ ਜਾਜਕਾਂ ਨੂੰ ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਲਈ ਸਨ ਅਤੇ ਨਬੀਆਂ ਨੂੰ ਆਖਣ, ਕਿ ਮੈਂ ਪੰਜਵੇਂ ਮਹੀਨੇ ਵਿੱਚ ਵਰਤ ਰੱਖਾਂ ਅਤੇ ਸੋਗ ਕਰਨ, ਜਿਵੇਂ ਮੈਂ ਕਈ ਸਾਲਾਂ ਤੋਂ ਕਰਦਾ ਰਿਹਾ ਹਾਂ?
并问万军之耶和华殿中的祭司和先知说:“我历年以来,在五月间哭泣斋戒,现在还当这样行吗?”
4 ਫੇਰ ਸੈਨਾਂ ਦੇ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
万军之耶和华的话就临到我说:
5 ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?
“你要宣告国内的众民和祭司,说:‘你们这七十年,在五月、七月禁食悲哀,岂是丝毫向我禁食吗?
6 ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?
你们吃喝,不是为自己吃,为自己喝吗?
7 ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?
当耶路撒冷和四围的城邑有居民,正兴盛,南地高原有人居住的时候,耶和华借从前的先知所宣告的话,你们不当听吗?’”
8 ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ
耶和华的话又临到撒迦利亚说:
9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ।
“万军之耶和华曾对你们的列祖如此说:‘要按至理判断,各人以慈爱怜悯弟兄。
10 ੧੦ ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
不可欺压寡妇、孤儿、寄居的,和贫穷人。谁都不可心里谋害弟兄。’”
11 ੧੧ ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
他们却不肯听从,扭转肩头,塞耳不听,
12 ੧੨ ਅਤੇ ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗੂੰ ਕਠੋਰ ਕਰ ਲਿਆ, ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸੈਨਾਂ ਦੇ ਯਹੋਵਾਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਤਾਂ ਸੈਨਾਂ ਦੇ ਯਹੋਵਾਹ ਵੱਲੋਂ ਵੱਡਾ ਕੋਪ ਹੋਇਆ।
使心硬如金钢石,不听律法和万军之耶和华用灵借从前的先知所说的话。故此,万军之耶和华大发烈怒。
13 ੧੩ ਤਦ ਜਿਵੇਂ ਉਹ ਨੇ ਪੁਕਾਰਿਆ ਅਤੇ ਉਹਨਾਂ ਨੇ ਨਾ ਸੁਣਿਆ, ਉਸੇ ਤਰ੍ਹਾਂ ਹੀ ਉਹ ਪੁਕਾਰਨਗੇ ਅਤੇ ਮੈਂ ਨਾ ਸੁਣਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
万军之耶和华说:“我曾呼唤他们,他们不听;将来他们呼求我,我也不听!
14 ੧੪ ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।
我必以旋风吹散他们到素不认识的万国中。这样,他们的地就荒凉,甚至无人来往经过,因为他们使美好之地荒凉了。”

< ਜ਼ਕਰਯਾਹ 7 >