< ਜ਼ਕਰਯਾਹ 8 >

1 ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
Опет дође реч Господа над војскама говорећи:
2 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ।
Овако вели Господ над војскама: Ревнујем за Сион великом ревношћу, и великим гневом ревнујем за њ.
3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।
Овако вели Господ: Вратих се у Сион и населих се усред Јерусалима, и Јерусалим ће се звати град истинити, и гора Господа над војскама света гора.
4 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
Овако вели Господ над војскама: Опет ће седети старци и старице по улицама јерусалимским, свако са штаком у руци од велике старости.
5 ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।
И улице ће градске бити пуне детића и девојака, које ће се играти по улицама.
6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
Овако вели Господ над војскама: Ако је чудно у очима остатку тог народа у ово време, еда ли ће бити чудно и у мојим очима? Говори Господ над војскама.
7 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ।
Овако вели Господ над војскама: Ево, ја ћу избавити свој народ из земље источне и земље западне.
8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
И довешћу их, и они ће наставати усред Јерусалима, и биће ми народ и ја ћу им бити Бог, истином и правдом.
9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।
Овако вели Господ над војскама: Нека вам се укрепе руке који слушате у ово време ове речи из уста пророчких од дана кад се основа дом Господа над војскама да се сазида црква.
10 ੧੦ ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।
Јер пре тих дана не беше плате ни за човека ни за живинче, нити беше мира од непријатеља ни ономе који одлажаше ни ономе који долажаше и пустих све људе једног на другог.
11 ੧੧ ਪਰ ਮੈਂ ਹੁਣ ਇਸ ਪਰਜਾ ਦੇ ਬਚੇ ਹੋਏ ਲੋਕਾਂ ਲਈ ਪਹਿਲਿਆਂ ਦਿਨਾਂ ਵਾਂਗੂੰ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
А сада нећу бити као пре остатку тог народа, говори Господ над војскама.
12 ੧੨ ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।
Него ће усев бити миран, винова ће лоза носити плод свој, и земља ће рађати род свој, и небо ће давати росу своју; и све ћу то дати у наследство остатку тог народа.
13 ੧੩ ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
И као што бејасте уклин међу народима, доме Јудин и доме Израиљев, тако ћу вас избавити те ћете бити благослов, не бојте се, нека вам се окрепе руке.
14 ੧੪ ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,
Јер овако вели Господ над војскама: Као што вам намислих зло учинити, кад ме разгневише оци ваши, Вели Господ над војскама, и не раскајах се,
15 ੧੫ ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!
Тако опет у ове дане намислих да добро чиним Јерусалиму и дому Јудином; не бојте се.
16 ੧੬ ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।
Ово је шта треба да чините: говорите истину један другом, судите право и мирно на вратима својим;
17 ੧੭ ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।
И не мислите један другом зло у срцу свом, и не љубите криве заклетве, јер на све то мрзим, говори Господ.
18 ੧੮ ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
Потом, дође ми реч Господа над војскама говорећи;
19 ੧੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।
Овако вели Господ над војскама: Пост четвртог месеца, и пост петог и пост седмог и пост десетог обратиће се дому Јудином у радост и весеље и у празнике веселе; али љубите истину и мир.
20 ੨੦ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Овако вели Господ над војскама: Још ће долазити народи и становници многих градова;
21 ੨੧ ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।
Долазиће становници једног у други говорећи. Хајдемо да се молимо Господу и да тражимо Господа над војскама; идем и ја.
22 ੨੨ ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ।
Тако ће доћи многи народи и силни народи да траже Господа над војскама у Јерусалиму и да се моле Господу.
23 ੨੩ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।
Овако вели Господ над војскама: У то ће време десет људи од свих језика народних ухватити једног Јудејца за скут говорећи: Идемо с вама, јер чујемо да је Бог с вама.

< ਜ਼ਕਰਯਾਹ 8 >