< ਜ਼ਕਰਯਾਹ 8 >
1 ੧ ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
2 ੨ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ।
3 ੩ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।
4 ੪ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
5 ੫ ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।
6 ੬ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
7 ੭ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ।
8 ੮ ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
9 ੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।
10 ੧੦ ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।
11 ੧੧ ਪਰ ਮੈਂ ਹੁਣ ਇਸ ਪਰਜਾ ਦੇ ਬਚੇ ਹੋਏ ਲੋਕਾਂ ਲਈ ਪਹਿਲਿਆਂ ਦਿਨਾਂ ਵਾਂਗੂੰ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
12 ੧੨ ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।
13 ੧੩ ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
14 ੧੪ ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,
15 ੧੫ ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!
16 ੧੬ ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।
17 ੧੭ ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।
18 ੧੮ ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
19 ੧੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।
20 ੨੦ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
21 ੨੧ ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।
22 ੨੨ ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ।
23 ੨੩ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।