< ਜ਼ਕਰਯਾਹ 9 >
1 ੧ ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।
Brzemię słowa PANA w ziemi Chadraku, a Damaszek będzie jego odpoczynkiem, gdyż PANU przypatrzą się oczy ludzi i wszystkich pokoleń Izraela;
2 ੨ ਅਤੇ ਹਮਾਥ ਵੱਲ ਜਿਹੜਾ ਉਸ ਦੇ ਨੇੜੇ ਹੈ ਅਤੇ ਸੂਰ ਅਤੇ ਸੀਦੋਨ ਵੱਲ ਵੀ ਕਿਉਂ ਜੋ ਉਹ ਬਹੁਤ ਬੁੱਧਵਾਨ ਹਨ।
Nawet Chamat będzie miał z nim granicę, [a także] Tyr i Sydon, choć są bardzo mądre.
3 ੩ ਸੂਰ ਨੇ ਆਪਣੇ ਲਈ ਗੜ੍ਹ ਬਣਾਇਆ, ਚਾਂਦੀ ਦੇ ਢੇਰ ਧੂੜ ਵਾਂਗੂੰ ਅਤੇ ਸੋਨੇ ਦੇ ਗਲੀਆਂ ਦੇ ਚਿੱਕੜ ਵਾਂਗੂੰ ਢੇਰਾਂ ਦੇ ਢੇਰ ਲਾ ਲਏ।
Tyr bowiem zbudował sobie twierdzę i nagromadził srebra jak prochu, a złota jak błota na ulicach.
4 ੪ ਵੇਖੋ, ਪ੍ਰਭੂ ਉਸ ਦੀ ਮਿਲਖ਼ ਨੂੰ ਖੋਹ ਲਵੇਗਾ, ਉਸ ਦੀ ਸ਼ਕਤੀ ਨੂੰ ਸਮੁੰਦਰ ਵਿੱਚ ਸੁੱਟ ਦੇਵੇਗਾ ਅਤੇ ਉਹ ਅੱਗ ਨਾਲ ਖਾਧਾ ਜਾਵੇਗਾ।
Oto PAN go wypędzi i wrzuci w morze jego siłę, on sam zostanie strawiony ogniem.
5 ੫ ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ।
Ujrzy to Aszkelon i ulęknie się, podobnie Gaza – i pogrąży się w smutku; również Ekron, bo jego nadzieja zawiedzie. I zginie król z Gazy, a Aszkelon nie będzie zamieszkany.
6 ੬ ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ।
I bękart będzie mieszkał w Aszdodzie, a tak zniszczę pychę Filistynów.
7 ੭ ਮੈਂ ਉਸ ਦਾ ਲਹੂ ਉਸ ਦੇ ਮੂੰਹ ਤੋਂ ਅਤੇ ਉਸ ਦੀਆਂ ਘਿਣਾਉਣੀਆਂ ਵਸਤਾਂ ਉਸ ਦੇ ਦੰਦਾਂ ਵਿੱਚੋਂ ਕੱਢ ਲਵਾਂਗਾ, ਇਹ ਵੀ ਸਾਡੇ ਪਰਮੇਸ਼ੁਰ ਲਈ ਇੱਕ ਬਕੀਆ ਹੋਵੇਗਾ, ਯਹੂਦਾਹ ਵਿੱਚ ਇੱਕੋ ਹਾਕਮ ਵਾਂਗੂੰ ਹੋਵੇਗਾ ਅਤੇ ਅਕਰੋਨ ਯਬੂਸੀਆਂ ਵਾਂਗੂੰ ਹੋਵੇਗਾ।
Usunę krew każdego z jego ust i obrzydliwości spomiędzy jego zębów. Kto pozostanie, będzie należał do naszego Boga, aby był jak książę w Judzie i Ekron, jak Jebusyta.
8 ੮ ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ।
I rozłożę obóz dokoła swego domu z powodu wojska i z powodu tych, którzy przechodzą i wracają. I już nie przejdzie przez nich żaden ciemięzca. Teraz bowiem widziały to moje oczy.
9 ੯ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
Raduj się wielce, córko Syjonu! Wykrzykuj, córko Jerozolimy! Oto twój Król przychodzi do ciebie; sprawiedliwy i Zbawiciel, cichy i siedzący na ośle, na oślątku, źrebięciu oślicy.
10 ੧੦ ਮੈਂ ਇਫ਼ਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁੱਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ।
Zniszczę bowiem rydwany z Efraima i konie z Jerozolimy, a łuki wojenne będą połamane. I ogłosi pokój narodom, a jego władza będzie [sięgać] od morza aż do morza i od rzeki aż po krańce ziemi.
11 ੧੧ ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ।
A co do ciebie, ze względu na krew twego przymierza wypuściłem twoich więźniów z dołu, w którym nie ma wody.
12 ੧੨ ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।
Wróćcie do twierdzy, więźniowie, którzy macie nadzieję. Dziś bowiem ogłaszam, że wynagrodzę w dwójnasób;
13 ੧੩ ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।
Gdy [jak] łuk naciągnę Judę, a na nim nałożę Efraima; wzbudzę twoich synów, Syjonie, przeciwko twoim synom, Jawanie, i zrobię z ciebie miecz mocarza.
14 ੧੪ ਯਹੋਵਾਹ ਉਹਨਾਂ ਉੱਤੇ ਵਿਖਾਈ ਦੇਵੇਗਾ, ਉਸ ਦਾ ਤੀਰ ਬਿਜਲੀ ਵਾਂਗੂੰ ਬਾਹਰ ਨਿੱਕਲੇਗਾ, ਪ੍ਰਭੂ ਯਹੋਵਾਹ ਤੁਰ੍ਹੀ ਫੂਕੇਗਾ, ਅਤੇ ਦੱਖਣੀ ਵਾਵਰੋਲੇ ਵਿੱਚ ਚੱਲੇਗਾ।
PAN bowiem ukaże się nad nimi i jak błyskawica wyleci jego strzała. Pan BÓG zadmie w trąbę i wyruszy w wichrach południa.
15 ੧੫ ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।
PAN zastępów będzie ochraniać swój lud; pochłoną i przemogą kamienie z procy, będą pić i krzyczeć jak od wina; i napełnią się jak czasza i jak rogi ołtarza.
16 ੧੬ ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।
W tym dniu PAN, ich Bóg, wybawi ich jak trzodę swego ludu. Będą bowiem jak kamienie w koronie, wystawieni jak sztandar w jego ziemi.
17 ੧੭ ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।
Jak wielkie bowiem jest jego błogosławieństwo! Jak wspaniałe jego piękno! Zboże pocieszy młodzieńców, a moszcz – panny.