< ਸਫ਼ਨਯਾਹ 2 >
1 ੧ ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠੇ ਕਰੋ, ਹਾਂ, ਇਕੱਠੇ ਹੋ ਜਾਓ,
Rally yourselves together and gather, unashamed nation—
2 ੨ ਇਸ ਤੋਂ ਪਹਿਲਾਂ ਕਿ ਦੰਡ ਦਾ ਹੁਕਮ ਕਾਇਮ ਹੋਵੇ ਅਤੇ ਦਿਨ ਤੂੜੀ ਵਾਂਗੂੰ ਲੰਘ ਜਾਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਭੜਕਿਆ ਹੋਇਆ ਕ੍ਰੋਧ ਤੁਹਾਡੇ ਉੱਤੇ ਆਵੇ, ਇਸ ਤੋਂ ਪਹਿਲਾਂ ਕਿ ਯਹੋਵਾਹ ਦੇ ਕ੍ਰੋਧ ਦਾ ਦਿਨ ਤੁਹਾਡੇ ਉੱਤੇ ਆ ਪਵੇ!
before the decree takes effect and that day passes like the chaff, before the fierce anger of Yahweh's wrath comes upon you, before the day of the wrath of Yahweh comes upon you.
3 ੩ ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ!
Seek Yahweh, all you humble people on earth who obey his decrees! Seek righteousness. Seek humility, and perhaps you will be protected in the day of Yahweh's wrath.
4 ੪ ਅੱਜ਼ਾਹ ਸ਼ਹਿਰ ਤਾਂ ਤਿਆਗਿਆ ਜਾਵੇਗਾ, ਅਤੇ ਸ਼ਹਿਰ ਅਸ਼ਕਲੋਨ ਵਿਰਾਨ ਹੋ ਜਾਵੇਗਾ, ਉਹ ਦਿਨ-ਦੁਪਹਿਰੇ ਅਸ਼ਦੋਦ ਦੇ ਸ਼ਹਿਰ ਨੂੰ ਧੱਕ ਦੇਣਗੇ ਅਤੇ ਅਕਰੋਨ ਸ਼ਹਿਰ ਪੁੱਟਿਆ ਜਾਵੇਗਾ।
For Gaza will be abandoned, and Ashkelon will turn into a devastation. They will drive out Ashdod at noon, and they will uproot Ekron!
5 ੫ ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ ਹਾਏ, ਕਰੇਤੀਆਂ ਦੀ ਕੌਮ ਉੱਤੇ ਹਾਏ! ਹੇ ਕਨਾਨ, ਫ਼ਲਿਸਤੀਆਂ ਦੇ ਦੇਸ਼, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਅਜਿਹਾ ਨਾਸ ਕਰਾਂਗਾ ਕਿ ਤੇਰਾ ਕੋਈ ਵਾਸੀ ਨਾ ਬਚੇਗਾ!
Woe to the inhabitants of the seacoast, the nation of the Kerethites! Yahweh has spoken against you, Canaan, land of the Philistines. I will destroy you until no inhabitant remains.
6 ੬ ਸਮੁੰਦਰੀ ਕੰਢਾ ਚਾਰਗਾਹ ਹੋਵੇਗਾ, ਜਿੱਥੇ ਅਯਾਲੀਆਂ ਦੇ ਨਿਵਾਸ ਅਤੇ ਇੱਜੜਾਂ ਦੇ ਵਾੜੇ ਹੋਣਗੇ।
So the seacoast will become pastures for shepherds and for sheep pens.
7 ੭ ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ।
The coastal region will belong to the remnant of the house of Judah, who will shepherd their flocks there. Their people will lie down in the evening in the houses of Ashkelon, for Yahweh their God will care for them and restore their fortunes.
8 ੮ ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ।
“I have heard the taunts of Moab and the reviling of the people of Ammon when they taunted my people and violated their borders.
9 ੯ ਮੇਰੇ ਜੀਵਨ ਦੀ ਸਹੁੰ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੂਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ।
Therefore, as I live—this is the declaration of Yahweh of hosts, God of Israel— Moab will become like Sodom, and the people of Ammon like Gomorrah; a place of nettles and a salt pit, deserted forever. But the remnant of my people will plunder them, and the remainder of my nation will take possession of them.”
10 ੧੦ ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ।
This will happen to Moab and Ammon because of their pride, since they taunted and mocked the people of Yahweh of hosts.
11 ੧੧ ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।
Then they will fear Yahweh, for he will taunt all the gods of the earth. Everyone will worship him, everyone from his own place, from every seashore.
12 ੧੨ ਹੇ ਕੂਸ਼ੀਓ, ਤੁਸੀਂ ਵੀ ਮੇਰੀ ਤਲਵਾਰ ਨਾਲ ਵੱਢੇ ਜਾਓਗੇ,
You Cushites also will be pierced by my sword,
13 ੧੩ ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ।
and God's hand will attack the north and destroy Assyria, so that Nineveh will become an abandoned devastation, as dry as the desert.
14 ੧੪ ਵੱਗ ਉਸ ਦੇ ਵਿੱਚ ਲੇਟਣਗੇ, ਸਾਰੀਆਂ ਪ੍ਰਜਾਤੀਆਂ ਦੇ ਜੰਗਲੀ ਜਾਨਵਰ ਉੱਥੇ ਝੁੰਡ ਬਣਾ ਕੇ ਬੈਠਣਗੇ, ਲੰਮਢੀਂਗ ਅਤੇ ਕੰਡੈਲਾ ਉਸ ਦੇ ਥੰਮ੍ਹਾਂ ਦੀਆਂ ਦਰਾਰਾਂ ਵਿੱਚ ਟਿਕਣਗੇ, ਉਹ ਦੀਆਂ ਖਿੜਕੀਆਂ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜੇਗੀ, ਉਹ ਦੀਆਂ ਚੌਖਟਾਂ ਤਬਾਹ ਹੋ ਜਾਣਗੀਆਂ, ਕਿਉਂਕਿ ਦਿਆਰ ਦੀ ਲੱਕੜੀ ਨੰਗੀ ਹੋ ਜਾਵੇਗੀ।
Then herds will lie down there, every animal of the nations, both the desert owl and the screech owl will rest in the top of her columns. A call will sing out from the windows; rubble will be in the doorways; her carved cedar beams will be exposed.
15 ੧੫ ਇਹ ਉਹੋ ਮਗਨ ਰਹਿਣ ਵਾਲਾ ਸ਼ਹਿਰ ਹੈ, ਜਿਹੜਾ ਨਿਸ਼ਚਿੰਤ ਰਿਹਾ, ਜਿਸ ਨੇ ਆਪਣੇ ਮਨ ਵਿੱਚ ਆਖਿਆ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਹੈ ਹੀ ਨਹੀਂ, - ਉਹ ਕਿਵੇਂ ਵਿਰਾਨ ਹੋ ਗਿਆ, ਉਹ ਜੰਗਲੀ ਜਾਨਵਰਾਂ ਦੇ ਬੈਠਣ ਦਾ ਸਥਾਨ ਬਣ ਗਿਆ! ਜੋ ਕੋਈ ਉਸ ਦੇ ਕੋਲੋਂ ਲੰਘੇਗਾ, ਉਹ ਉਸ ਦਾ ਮਖ਼ੌਲ ਉਡਾਵੇਗਾ ਅਤੇ ਉਸ ਵੱਲ ਉਂਗਲ ਕਰੇਗਾ।
This is the exultant city that lived without fear, that said in her heart, “I am, and nothing is my equal.” How she has become a horror, a place for beasts to lie down in. Everyone that passes by her will hiss and shake his fist at her.