< ਸਫ਼ਨਯਾਹ 3 >
1 ੧ ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!
Ve den genstridige, urene, grumme By!
2 ੨ ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ।
Den hører ej HERRENS Røst, tager ikke mod Tugt. Paa HERREN stoler den ej, holder sig ej til Gud.
3 ੩ ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!
Fyrsterne i dens Midte er brølende Løver, dens Dommere som Ulve ved Kvæld, der ej levner til Morgen;
4 ੪ ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,
Skrydere er dens Profeter, troløse Mænd, dens Præster vanærer det hellige, øver Vold mod Loven.
5 ੫ ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ।
HERREN er retfærdig i dens Midte, gør ikke Uret; hver Morgen gør han Ret, ej svigte Lyset, til Uret kender han ikke.
6 ੬ ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ।
I Stridslarm udrydded jeg Folk, deres Tinder er øde, deres Gader lagde jeg øde, saa ingen gaar der, deres Byer er hærget, mennesketomme, ingen bor der.
7 ੭ ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।”
Jeg tænkte: »Den maa dog frygte mig, tage mod Tugt; intet af alt, hvad jeg bød, vil gaa den ad Glemme.« Men des tidligere var de i Gang med al deres Ondskab.
8 ੮ ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”
Bi derfor paa mig, saa lyder det fra HERREN, paa Dagen, jeg fremstaar som Vidne! Thi min Ret er at sanke Folkene, samle Rigerne og udøse over dem min Vrede, al min Harmglød; thi af min Nidkærheds Ild skal al Jorden fortæres.
9 ੯ ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।
Thi da vil jeg give Folkene rene Læber, saa de alle paakalder HERREN og tjener ham endrægtigt.
10 ੧੦ ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।
Fra Landet hinsides Floden bringer de mig Bukke, fra Patros kommer de med Afgrødeoffer til mig.
11 ੧੧ ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।
Hin Dag skal du ikke beskæmmes i al din Tid, med hvilken du synded mod mig; thi da vil jeg fjerne fra dig de jublende stolte, du skal ikke hovmode dig mer paa mit hellige Bjerg.
12 ੧੨ ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।
Jeg levner i din Midte et Folk, som er ydmygt og ringe, og Israels Rest skal lide paa HERRENS Navn.
13 ੧੩ ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।
Uret øver de ikke og taler ej Løgn, der findes ej i deres Mund en svigefuld Tunge; thi de skal græsse og raste uden at skræmmes.
14 ੧੪ ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ!
Jubl, du Zions Datter, Israel, raab højt, glæd dig og fryd dig af hele dit Hjerte, Jerusalems Datter!
15 ੧੫ ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।
HERREN har slettet din Dom, bortdrevet dine Fjender. I din Midte er Israels Konge, HERREN, ej mere skuer du ondt.
16 ੧੬ ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!”
Paa hin Dag skal der siges til Jerusalem: Frygt ikke, Zion, lad ikke Hænderne synke!
17 ੧੭ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
I dig er HERREN din Gud, en Helt, som frelser. Han glæder sig over dig med Fryd, han tier i sin Kærlighed, han fryder sig over dig med Jubel som paa Festens Dag;
18 ੧੮ ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।
den Tid er omme, da du bærer paa Skam over ham.
19 ੧੯ ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ।
Se, paa hin Tid gør jeg Ende paa alle, som kuede dig, og jeg frelser, hvad der halter, og sanker det spredte og giver dem Ære og Ry paa hele Jorden.
20 ੨੦ ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।
Paa hin Tid bringer jeg eder hjem, og paa hin Tid samler jeg eder; thi jeg giver eder Ry og Ære blandt alle Jordens Folkeslag, naar jeg vender eders Skæbne for eders Øjne, siger HERREN.