< ਸਫ਼ਨਯਾਹ 3 >

1 ਹਾਏ ਉਸ ਨਗਰੀ ਨੂੰ ਜੋ ਵਿਦਰੋਹੀ ਅਤੇ ਪਲੀਤ ਹੈ, ਅਤੇ ਅਨ੍ਹੇਰ ਨਾਲ ਭਰੀ ਹੋਈ ਹੈ!
הוי מראה ונגאלה העיר היונה׃
2 ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ।
לא שמעה בקול לא לקחה מוסר ביהוה לא בטחה אל אלהיה לא קרבה׃
3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬੱਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈਂ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ!
שריה בקרבה אריות שאגים שפטיה זאבי ערב לא גרמו לבקר׃
4 ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,
נביאיה פחזים אנשי בגדות כהניה חללו קדש חמסו תורה׃
5 ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ।
יהוה צדיק בקרבה לא יעשה עולה בבקר בבקר משפטו יתן לאור לא נעדר ולא יודע עול בשת׃
6 ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ।
הכרתי גוים נשמו פנותם החרבתי חוצותם מבלי עובר נצדו עריהם מבלי איש מאין יושב׃
7 ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।”
אמרתי אך תיראי אותי תקחי מוסר ולא יכרת מעונה כל אשר פקדתי עליה אכן השכימו השחיתו כל עלילותם׃
8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।”
לכן חכו לי נאם יהוה ליום קומי לעד כי משפטי לאסף גוים לקבצי ממלכות לשפך עליהם זעמי כל חרון אפי כי באש קנאתי תאכל כל הארץ׃
9 ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।
כי אז אהפך אל עמים שפה ברורה לקרא כלם בשם יהוה לעבדו שכם אחד׃
10 ੧੦ ਕੂਸ਼ ਦੀਆਂ ਨਦੀਆਂ ਤੋਂ ਪਾਰ ਮੇਰੇ ਉਪਾਸਕ, ਸਗੋਂ ਮੇਰੇ ਖਿੱਲਰੇ ਹੋਏ ਲੋਕਾਂ ਦੀਆਂ ਧੀਆਂ, ਮੇਰੇ ਲਈ ਭੇਟ ਲਿਆਉਣਗੀਆਂ।
מעבר לנהרי כוש עתרי בת פוצי יובלון מנחתי׃
11 ੧੧ ਉਸ ਦਿਨ ਤੂੰ ਆਪਣੇ ਸਾਰੇ ਕੰਮਾਂ ਦੇ ਕਾਰਨ ਸ਼ਰਮਿੰਦਾ ਨਾ ਹੋਵੇਂਗੀ, ਜਿਨ੍ਹਾਂ ਦੇ ਨਾਲ ਤੂੰ ਮੇਰੇ ਵਿਰੁੱਧ ਅਪਰਾਧ ਕੀਤਾ, ਕਿਉਂ ਜੋ ਮੈਂ ਉਸ ਵੇਲੇ ਤੇਰੇ ਵਿੱਚੋਂ ਹਰੇਕ ਹੰਕਾਰੀ ਅਭਿਮਾਨੀਆਂ ਨੂੰ ਕੱਢ ਦਿਆਂਗਾ, ਤਾਂ ਜੋ ਤੂੰ ਮੇਰੇ ਪਵਿੱਤਰ ਪਰਬਤ ਵਿੱਚ ਫੇਰ ਘਮੰਡ ਨਾ ਕਰੇਂ।
ביום ההוא לא תבושי מכל עלילתיך אשר פשעת בי כי אז אסיר מקרבך עליזי גאותך ולא תוספי לגבהה עוד בהר קדשי׃
12 ੧੨ ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ।
והשארתי בקרבך עם עני ודל וחסו בשם יהוה׃
13 ੧੩ ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।
שארית ישראל לא יעשו עולה ולא ידברו כזב ולא ימצא בפיהם לשון תרמית כי המה ירעו ורבצו ואין מחריד׃
14 ੧੪ ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ!
רני בת ציון הריעו ישראל שמחי ועלזי בכל לב בת ירושלם׃
15 ੧੫ ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।
הסיר יהוה משפטיך פנה איבך מלך ישראל יהוה בקרבך לא תיראי רע עוד׃
16 ੧੬ ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!”
ביום ההוא יאמר לירושלם אל תיראי ציון אל ירפו ידיך׃
17 ੧੭ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
יהוה אלהיך בקרבך גבור יושיע ישיש עליך בשמחה יחריש באהבתו יגיל עליך ברנה׃
18 ੧੮ ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।
נוגי ממועד אספתי ממך היו משאת עליה חרפה׃
19 ੧੯ ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ।
הנני עשה את כל מעניך בעת ההיא והושעתי את הצלעה והנדחה אקבץ ושמתים לתהלה ולשם בכל הארץ בשתם׃
20 ੨੦ ਉਸ ਸਮੇਂ ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਾ ਕਰਾਂਗਾ, ਜਦ ਮੈਂ ਤੁਹਾਡੇ ਗੁਲਾਮਾਂ ਨੂੰ ਤੁਹਾਡੀਆਂ ਅੱਖਾਂ ਦੇ ਸਾਹਮਣੇ ਮੋੜ ਲਿਆਵਾਂਗਾ, ਤਦ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਵਡਿਆਈ ਅਤੇ ਆਦਰ ਮਾਣ ਦੇਵਾਂਗਾ, ਯਹੋਵਾਹ ਦਾ ਵਾਕ ਹੈ।
בעת ההיא אביא אתכם ובעת קבצי אתכם כי אתן אתכם לשם ולתהלה בכל עמי הארץ בשובי את שבותיכם לעיניכם אמר יהוה׃

< ਸਫ਼ਨਯਾਹ 3 >