< ਸਫ਼ਨਯਾਹ 1 >

1 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ।
דְּבַר־יְהוָ֣ה ׀ אֲשֶׁ֣ר הָיָ֗ה אֶל־צְפַנְיָה֙ בֶּן־כּוּשִׁ֣י בֶן־גְּדַלְיָ֔ה בֶּן־אֲמַרְיָ֖ה בֶּן־חִזְקִיָּ֑ה בִּימֵ֛י יֹאשִׁיָּ֥הוּ בֶן־אָמ֖וֹן מֶ֥לֶךְ יְהוּדָֽה׃
2 ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।
אָסֹ֨ף אָסֵ֜ף כֹּ֗ל מֵעַ֛ל פְּנֵ֥י הָאֲדָמָ֖ה נְאֻם־יְהוָֽה׃
3 ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।
אָסֵ֨ף אָדָ֜ם וּבְהֵמָ֗ה אָסֵ֤ף עוֹף־הַשָּׁמַ֙יִם֙ וּדְגֵ֣י הַיָּ֔ם וְהַמַּכְשֵׁל֖וֹת אֶת־הָרְשָׁעִ֑ים וְהִכְרַתִּ֣י אֶת־הָאָדָ֗ם מֵעַ֛ל פְּנֵ֥י הָאֲדָמָ֖ה נְאֻם־יְהוָֽה׃
4 ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ,
וְנָטִ֤יתִי יָדִי֙ עַל־יְהוּדָ֔ה וְעַ֖ל כָּל־יוֹשְׁבֵ֣י יְרוּשָׁלִָ֑ם וְהִכְרַתִּ֞י מִן־הַמָּק֤וֹם הַזֶּה֙ אֶת־שְׁאָ֣ר הַבַּ֔עַל אֶת־שֵׁ֥ם הַכְּמָרִ֖ים עִם־הַכֹּהֲנִֽים׃
5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
וְאֶת־הַמִּשְׁתַּחֲוִ֥ים עַל־הַגַּגּ֖וֹת לִצְבָ֣א הַשָּׁמָ֑יִם וְאֶת־הַמִּֽשְׁתַּחֲוִים֙ הַנִּשְׁבָּעִ֣ים לַֽיהוָ֔ה וְהַנִּשְׁבָּעִ֖ים בְּמַלְכָּֽם׃
6 ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।
וְאֶת־הַנְּסוֹגִ֖ים מֵאַחֲרֵ֣י יְהוָ֑ה וַאֲשֶׁ֛ר לֹֽא־בִקְשׁ֥וּ אֶת־יְהוָ֖ה וְלֹ֥א דְרָשֻֽׁהוּ׃
7 ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।
הַ֕ס מִפְּנֵ֖י אֲדֹנָ֣י יְהוִ֑ה כִּ֤י קָרוֹב֙ י֣וֹם יְהוָ֔ה כִּֽי־הֵכִ֧ין יְהוָ֛ה זֶ֖בַח הִקְדִּ֥ישׁ קְרֻאָֽיו׃
8 ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ।
וְהָיָ֗ה בְּיוֹם֙ זֶ֣בַח יְהוָ֔ה וּפָקַדְתִּ֥י עַל־הַשָּׂרִ֖ים וְעַל־בְּנֵ֣י הַמֶּ֑לֶךְ וְעַ֥ל כָּל־הַלֹּבְשִׁ֖ים מַלְבּ֥וּשׁ נָכְרִֽי׃
9 ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।
וּפָקַדְתִּ֗י עַ֧ל כָּל־הַדּוֹלֵ֛ג עַל־הַמִּפְתָּ֖ן בַּיּ֣וֹם הַה֑וּא הַֽמְמַלְאִ֛ים בֵּ֥ית אֲדֹנֵיהֶ֖ם חָמָ֥ס וּמִרְמָֽה׃ ס
10 ੧੦ ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।
וְהָיָה֩ בַיּ֨וֹם הַה֜וּא נְאֻם־יְהוָ֗ה ק֤וֹל צְעָקָה֙ מִשַּׁ֣עַר הַדָּגִ֔ים וִֽילָלָ֖ה מִן־הַמִּשְׁנֶ֑ה וְשֶׁ֥בֶר גָּד֖וֹל מֵהַגְּבָעֽוֹת׃
11 ੧੧ ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ।
הֵילִ֖ילוּ יֹשְׁבֵ֣י הַמַּכְתֵּ֑שׁ כִּ֤י נִדְמָה֙ כָּל־עַ֣ם כְּנַ֔עַן נִכְרְת֖וּ כָּל־נְטִ֥ילֵי כָֽסֶף׃
12 ੧੨ ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”
וְהָיָה֙ בָּעֵ֣ת הַהִ֔יא אֲחַפֵּ֥שׂ אֶת־יְרוּשָׁלִַ֖ם בַּנֵּר֑וֹת וּפָקַדְתִּ֣י עַל־הָאֲנָשִׁ֗ים הַקֹּֽפְאִים֙ עַל־שִׁמְרֵיהֶ֔ם הָאֹֽמְרִים֙ בִּלְבָבָ֔ם לֹֽא־יֵיטִ֥יב יְהוָ֖ה וְלֹ֥א יָרֵֽעַ׃
13 ੧੩ ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।
וְהָיָ֤ה חֵילָם֙ לִמְשִׁסָּ֔ה וּבָתֵּיהֶ֖ם לִשְׁמָמָ֑ה וּבָנ֤וּ בָתִּים֙ וְלֹ֣א יֵשֵׁ֔בוּ וְנָטְע֣וּ כְרָמִ֔ים וְלֹ֥א יִשְׁתּ֖וּ אֶת־יֵינָֽם׃
14 ੧੪ ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!
קָר֤וֹב יוֹם־יְהוָה֙ הַגָּד֔וֹל קָר֖וֹב וּמַהֵ֣ר מְאֹ֑ד ק֚וֹל י֣וֹם יְהוָ֔ה מַ֥ר צֹרֵ֖חַ שָׁ֥ם גִּבּֽוֹר׃
15 ੧੫ ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!
י֥וֹם עֶבְרָ֖ה הַיּ֣וֹם הַה֑וּא י֧וֹם צָרָ֣ה וּמְצוּקָ֗ה י֤וֹם שֹׁאָה֙ וּמְשׁוֹאָ֔ה י֥וֹם חֹ֙שֶׁךְ֙ וַאֲפֵלָ֔ה י֥וֹם עָנָ֖ן וַעֲרָפֶֽל׃
16 ੧੬ ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜ਼ਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ।
י֥וֹם שׁוֹפָ֖ר וּתְרוּעָ֑ה עַ֚ל הֶעָרִ֣ים הַבְּצֻר֔וֹת וְעַ֖ל הַפִּנּ֥וֹת הַגְּבֹהֽוֹת׃
17 ੧੭ ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ।
וַהֲצֵרֹ֣תִי לָאָדָ֗ם וְהָֽלְכוּ֙ כַּֽעִוְרִ֔ים כִּ֥י לַֽיהוָ֖ה חָטָ֑אוּ וְשֻׁפַּ֤ךְ דָּמָם֙ כֶּֽעָפָ֔ר וּלְחֻמָ֖ם כַּגְּלָלִֽים׃
18 ੧੮ ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!
גַּם־כַּסְפָּ֨ם גַּם־זְהָבָ֜ם לֹֽא־יוּכַ֣ל לְהַצִּילָ֗ם בְּיוֹם֙ עֶבְרַ֣ת יְהוָ֔ה וּבְאֵשׁ֙ קִנְאָת֔וֹ תֵּאָכֵ֖ל כָּל־הָאָ֑רֶץ כִּֽי־כָלָ֤ה אַךְ־נִבְהָלָה֙ יַֽעֲשֶׂ֔ה אֵ֥ת כָּל־יֹשְׁבֵ֖י הָאָֽרֶץ׃ ס

< ਸਫ਼ਨਯਾਹ 1 >