< دوم تواریخ 12 >
و چون سلطنت رحبعام استوار گردیدو خودش تقویت یافت، او با تمامی اسرائیل شریعت خداوند را ترک نمودند. | ۱ 1 |
੧ਤਾਂ ਐਉਂ ਹੋਇਆ ਕਿ ਜਦ ਰਹਬੁਆਮ ਦਾ ਰਾਜ ਪੱਕਾ ਹੋ ਗਿਆ ਅਤੇ ਉਹ ਸ਼ਕਤੀ ਵਾਲਾ ਬਣ ਗਿਆ ਤਦ ਉਸ ਨੇ ਅਤੇ ਉਸ ਦੇ ਨਾਲ ਸਾਰੇ ਇਸਰਾਏਲ ਨੇ ਯਹੋਵਾਹ ਦੀ ਬਿਵਸਥਾ ਨੂੰ ਛੱਡ ਦਿੱਤਾ
و درسال پنجم سلطنت رحبعام، شیشق پادشاه مصربه اورشلیم برآمد زیراکه ایشان بر خداوند عاصی شده بودند. | ۲ 2 |
੨ਫੇਰ ਰਹਬੁਆਮ ਪਾਤਸ਼ਾਹ ਦੇ ਪੰਜਵੇਂ ਸਾਲ ਵਿੱਚ ਅਜਿਹਾ ਹੋਇਆ ਕਿ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਇਸ ਲਈ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਬੇਈਮਾਨੀ ਕੀਤੀ ਸੀ
با هزار و دویست ارابه و شصت هزار سوار و خلقی که از مصریان و لوبیان وسکیان و حبشیان همراهش آمدند بیشمار بودند. | ۳ 3 |
੩ਅਤੇ ਉਸ ਦੇ ਨਾਲ ਬਾਰਾਂ ਸੌ ਰਥ ਅਤੇ ਸੱਠ ਹਜ਼ਾਰ ਸਵਾਰ ਸਨ, ਲੂਬੀ, ਸੂਕੀ ਅਤੇ ਕੂਸ਼ੀ ਲੋਕ ਜੋ ਉਸ ਦੇ ਨਾਲ ਮਿਸਰ ਤੋਂ ਆਏ ਸਨ ਅਣਗਿਣਤ ਸਨ
پس شهرهای حصاردار یهودا را گرفت و به اورشلیم آمد. | ۴ 4 |
੪ਉਸ ਨੇ ਗੜ੍ਹਾਂ ਵਾਲੇ ਸ਼ਹਿਰ ਲੈ ਲਏ ਜੋ ਯਹੂਦਾਹ ਦੇ ਸਨ ਅਤੇ ਉਹ ਯਰੂਸ਼ਲਮ ਤੱਕ ਆ ਗਿਆ।
و شمعیای نبی نزد رحبعام وسروران یهودا که از ترس شیشق در اورشلیم جمع بودند آمده، به ایشان گفت: «خداوند چنین میگوید: شما مرا ترک کردید پس من نیز شما رابهدست شیشق ترک خواهم نمود.» | ۵ 5 |
੫ਤਦ ਸ਼ਮਅਯਾਹ ਨਬੀ ਰਹਬੁਆਮ ਦੇ ਅਤੇ ਯਹੂਦਾਹ ਦੇ ਸਰਦਾਰਾਂ ਦੇ ਕੋਲ ਜਿਹੜੇ ਸ਼ੀਸ਼ਕ ਦੇ ਅੱਗੋਂ ਯਰੂਸ਼ਲਮ ਵਿੱਚ ਇਕੱਠੇ ਹੋ ਗਏ ਸਨ ਐਉਂ ਫਰਮਾਉਂਦਾ ਹੈ, ਤੁਸੀਂ ਮੈਨੂੰ ਛੱਡ ਦਿੱਤਾ, ਇਸ ਲਈ ਮੈਂ ਵੀ ਤਹਾਨੂੰ ਸ਼ੀਸ਼ਕ ਦੇ ਹੱਥ ਵਿੱਚ ਛੱਡ ਦਿੱਤਾ
آنگاه سروران اسرائیل و پادشاه تواضع نموده، گفتند: «خداوند عادل است.» | ۶ 6 |
੬ਤਦ ਇਸਰਾਏਲ ਦੇ ਸਰਦਾਰਾਂ ਅਤੇ ਪਾਤਸ਼ਾਹ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਅਤੇ ਆਖਿਆ, ਯਹੋਵਾਹ ਹੀ ਧਰਮੀ ਹੈ
و چون خداوند دید که ایشان متواضع شدهاند کلام خداوند بر شمعیانازل شده، گفت: «چونکه ایشان تواضع نموده اند ایشان را هلاک نخواهم کرد بلکه ایشان را اندک زمانی خلاصی خواهم داد و غضب من بهدست شیشق بر اورشلیم ریخته نخواهد شد. | ۷ 7 |
੭ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਅਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ
لیکن ایشان بنده او خواهند شد تا بندگی من و بندگی ممالک جهان را بدانند.» | ۸ 8 |
੮ਤਾਂ ਵੀ ਉਹ ਉਸ ਦੇ ਸੇਵਕ ਹੋਣਗੇ ਤਾਂ ਜੋ ਉਹ ਮੇਰੀ ਸੇਵਾ ਅਤੇ ਦੇਸ-ਦੇਸ ਦੇ ਰਾਜਿਆਂ ਦੀ ਸੇਵਾ ਨੂੰ ਜਾਣ ਲੈਣ
پس شیشق پادشاه مصر به اورشلیم برآمده، خزانه های خانه خداوند و خزانه های خانه پادشاه را گرفت و همهچیز را برداشت و سپرهای طلا راکه سلیمان ساخته بود برد. | ۹ 9 |
੯ਸੋ ਮਿਸਰ ਦਾ ਰਾਜਾ ਸ਼ੀਸ਼ਕ ਯਰੂਸ਼ਲਮ ਉੱਤੇ ਚੜ੍ਹ ਆਇਆ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਨੂੰ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਗਿਆ ਸਗੋਂ ਉਹ ਸਭ ਕੁਝ ਲੈ ਗਿਆ ਅਤੇ ਸੋਨੇ ਦੀਆਂ ਉਹ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਗਿਆ
و رحبعام پادشاه به عوض آنها سپرهای برنجین ساخت و آنها را بهدست سرداران شاطرانی که در خانه پادشاه رانگاهبانی میکردند سپرد. | ۱۰ 10 |
੧੦ਤਾਂ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਦੇ ਬਦਲੇ ਪਿੱਤਲ ਦੀਆਂ ਢਾਲਾਂ ਬਣਵਾਈਆਂ ਅਤੇ ਉਨ੍ਹਾਂ ਨੂੰ ਸ਼ਾਹੀ ਨਿਗਾਹਬਾਨਾਂ ਦੇ ਸਰਦਾਰਾਂ ਦੇ ਜਿਹੜੇ ਸ਼ਾਹੀ ਮਹਿਲ ਦੇ ਦਰਵਾਜ਼ੇ ਦੀ ਰਾਖੀ ਕਰਦੇ ਸਨ ਹੱਥ ਵਿੱਚ ਸੌਂਪ ਦਿੱਤਾ।
و هر وقتی که پادشاه به خانه خداوند داخل میشد شاطران آمده، آنهارا برمی داشتند و آنها را به حجره شاطران بازمی آوردند. | ۱۱ 11 |
੧੧ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ
و چون او متواضع شد خشم خداوند از او برگشت تا او را بالکل هلاک نسازد، و در یهودا نیز اعمال نیکو پیدا شد. | ۱۲ 12 |
੧੨ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ।
و رحبعام پادشاه، خویشتن را در اورشلیم قوی ساخته، سلطنت نمود و رحبعام چون پادشاه شد چهل و یک ساله بود، و در شهراورشلیم که خداوند آن را از تمام اسباط اسرائیل برگزید تا اسم خود را در آن بگذارد، هفده سال پادشاهی کرد و اسم مادرش نعمه عمونیه بود. | ۱۳ 13 |
੧੩ਸੋ ਰਹਬੁਆਮ ਪਾਤਸ਼ਾਹ ਨੇ ਤਕੜਾ ਹੋ ਕੇ ਯਰੂਸ਼ਲਮ ਵਿੱਚ ਰਾਜ ਕੀਤਾ। ਰਹਬੁਆਮ ਜਿਸ ਵੇਲੇ ਰਾਜ ਕਰਨ ਲੱਗਾ ਤਾਂ ਇੱਕਤਾਲੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅਰਥਾਤ ਉਸ ਸ਼ਹਿਰ ਵਿੱਚ ਜਿਹੜਾ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਸੀ ਕਿ ਆਪਣਾ ਨਾਮ ਉੱਥੇ ਰੱਖੇ ਸਤਾਰਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਨਆਮਾਹ ਅੰਮੋਨਣ ਸੀ
و او شرارت ورزید زیرا که خداوند را به تصمیم قلب طلب ننمود. | ۱۴ 14 |
੧੪ਉਸ ਨੇ ਬੁਰਿਆਈ ਕੀਤੀ ਕਿਉਂ ਜੋ ਉਸ ਨੇ ਯਹੋਵਾਹ ਦੀ ਖੋਜ ਵਿੱਚ ਆਪਣਾ ਮਨ ਨਾ ਲਾਇਆ
و اما وقایع اول و آخر رحبعام آیا آنها درتواریخ شمعیای نبی و تواریخ انساب عدوی رایی مکتوب نیست؟ و در میان رحبعام و یربعام پیوسته جنگ میبود. | ۱۵ 15 |
੧੫ਅਤੇ ਰਹਬੁਆਮ ਦੇ ਕੰਮ ਮੁੱਢ ਤੋਂ ਅੰਤ ਤੱਕ ਕੀ ਉਹ ਸ਼ਮਅਯਾਹ ਨਬੀ ਅਤੇ ਇੱਦੋ ਗੈਬਦਾਨ ਦੇ ਇਤਿਹਾਸ ਵਿੱਚ ਕੁਲ ਪੱਤ੍ਰੀ ਦੇ ਅਨੁਸਾਰ ਲਿਖੇ ਨਹੀਂ? ਅਤੇ ਰਹਬੁਆਮ ਅਤੇ ਯਾਰਾਬੁਆਮ ਦੇ ਵਿੱਚ ਸਦਾ ਲੜਾਈ ਹੁੰਦੀ ਰਹੀ
پس رحبعام با پدران خود خوابید و در شهر داود دفن شد و پسرش ابیا بهجایش سلطنت کرد. | ۱۶ 16 |
੧੬ਤਾਂ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਬਿਯਾਹ ਉਸ ਦੇ ਥਾਂ ਰਾਜ ਕਰਨ ਲੱਗਾ।