< دوم تواریخ 27 >

و یوتام بیست و پنج ساله بود که پادشاه شد و شانزده سال در اورشلیم سلطنت نمود و اسم مادرش یروشه دختر صادوق بود. ۱ 1
ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
وآنچه در نظر خداوند پسند بود، موافق هرآنچه پدرش عزیا کرده بود، به عمل آورد، اما به هیکل خداوند داخل نشد لیکن قوم هنوز فسادمی کردند. ۲ 2
ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
و او دروازه اعلای خانه خداوند را بنانمود و بر حصار عوفل عمارت بسیار ساخت. ۳ 3
ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
وشهرها در کوهستان یهودا بنا نمود و قلعه‌ها وبرجها در جنگلها ساخت. ۴ 4
ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
و با پادشاه بنی عمون جنگ نموده، بر ایشان غالب آمد. پس بنی عمون در آن سال، صد وزنه نقره و ده هزار کر گندم و ده هزار کر جو به او دادند، و بنی عمون در سال دوم وسوم به همان مقدار به او دادند. ۵ 5
ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
پس یوتام زورآور گردید زیرا رفتار خود را به حضور یهوه خدای خویش راست ساخت. ۶ 6
ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
و بقیه وقایع یوتام و همه جنگهایش و رفتارش، اینک درتواریخ پادشاهان اسرائیل و یهودا مکتوب است. ۷ 7
ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ
و او بیست و پنج ساله بود که پادشاه شد وشانزده سال در اورشلیم سلطنت کرد. ۸ 8
ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
پس یوتام با پدران خود خوابید و او را در شهر داود دفن کردند، و پسرش آحاز در جایش سلطنت نمود. ۹ 9
ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।

< دوم تواریخ 27 >