< دوم تواریخ 6 >

آنگاه سلیمان گفت: «خداوند فرموده است که در تاریکی غلیظ ساکن می‌شوم. ۱ 1
ਤਦ ਸੁਲੇਮਾਨ ਨੇ ਆਖਿਆ, ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
اما من خانه‌ای برای سکونت تو و مکانی را که تا به ابدساکن شوی بنا نموده‌ام.» ۲ 2
ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
و پادشاه روی خود را برگردانیده، تمامی جماعت اسرائیل را برکت داد، و تمامی جماعت اسرائیل بایستادند. ۳ 3
ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
پس گفت: «یهوه خدای اسرائیل متبارک باد که به دهان خود به پدرم داودوعده داده، و به‌دست خود آن را به‌جا آورده، گفت: ۴ 4
ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਵੀ ਕੀਤਾ,
از روزی که قوم خود را از زمین مصربیرون آوردم شهری از جمیع اسباط اسرائیل برنگزیدم تا خانه‌ای بنا نمایم که اسم من در آن باشد، و کسی را برنگزیدم تا پیشوای قوم من اسرائیل بشود. ۵ 5
ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ਼ ਵਿੱਚੋਂ ਕੱਢ ਕੇ ਲਿਆਇਆ ਹਾਂ ਤਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ, ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ
اما اورشلیم را برگزیدم تا اسم من در آنجا باشد و داود را انتخاب نمودم تاپیشوای قوم من اسرائیل بشود. ۶ 6
ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ
و در دل پدرم داود بود که خانه‌ای برای اسم یهوه خدای اسرائیل بنا نماید. ۷ 7
ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
اما خداوند به پدرم داودگفت: چون در دل تو بود که خانه‌ای برای اسم من بنا نمایی نیکو کردی که این را در دل خود نهادی. ۸ 8
ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਇੱਛਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਮਨ ਵਿੱਚ ਸੀ
لیکن تو خانه را بنا نخواهی نمود، بلکه پسر توکه از صلب تو بیرون آید او خانه را برای اسم من بنا خواهد کرد. ۹ 9
ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜੋ ਤੇਰੀ ਵੰਸ਼ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ
پس خداوند کلامی را که گفته بود ثابت گردانید و من به‌جای پدرم داودبرخاسته، و بر وفق آنچه خداوند گفته بود برکرسی اسرائیل نشسته‌ام و خانه را به اسم یهوه خدای اسرائیل بنا نمودم. ۱۰ 10
੧੦ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ
و تابوت را که عهدخداوند که آن را با بنی‌اسرائیل بسته بود در آن می‌باشد در آنجا گذاشته‌ام.» ۱۱ 11
੧੧ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਬੰਨ੍ਹਿਆ ਸੀ।
و او پیش مذبح خداوند به حضور تمامی جماعت اسرائیل ایستاده، دستهای خود رابرافراشت. ۱۲ 12
੧੨ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ
زیرا که سلیمان منبر برنجینی را که طولش پنج ذراع، و عرضش پنج ذراع، و بلندیش سه ذراع بود ساخته، آن را در میان صحن گذاشت و بر آن ایستاده، به حضور تمامی جماعت اسرائیل زانو زد و دستهای خود را به سوی آسمان برافراشته، ۱۳ 13
੧੩ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ
گفت: «ای یهوه خدای اسرائیل! خدایی مثل تو نه در آسمان و نه در زمین می‌باشد که با بندگان خود که به حضور تو به تمامی دل خویش سلوک می‌نمایند، عهد ورحمت را نگاه می‌داری. ۱۴ 14
੧੪ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
و آن وعده‌ای را که به بنده خود پدرم داود داده‌ای نگاه داشته‌ای زیرا به دهان خود وعده دادی و به‌دست خود آن را وفانمودی چنانکه امروز شده است. ۱۵ 15
੧੫ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ ਹੈ। ਹਾਂ ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
پس الان‌ای یهوه خدای اسرائیل با بنده خود پدرم داود آن وعده را نگاه دار که به او داده و گفته‌ای که به حضور من کسی‌که بر کرسی اسرائیل بنشیندبرای تو منقطع نخواهد شد، به شرطی که پسرانت طریقهای خود را نگاه داشته، به شریعت من سلوک نمایند چنانکه تو به حضور من رفتارنمودی. ۱۶ 16
੧੬ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ
و الان‌ای یهوه خدای اسرائیل کلامی که به بنده خود داود گفته‌ای ثابت بشود. ۱۷ 17
੧੭ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੂੰ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।
«اما آیا خدا فی الحقیقه در میان آدمیان برزمین ساکن خواهد شد؟ اینک فلک و فلک الافلاک تو را گنجایش ندارد تا چه رسد به این خانه‌ای که بنا کردم. ۱۸ 18
੧੮ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
لیکن‌ای یهوه خدای من به دعا وتضرع بنده خود توجه نما و استغاثه و دعایی راکه بنده ات به حضور تو می‌کند اجابت فرما. ۱۹ 19
੧੯ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ
تاآنکه شب و روز چشمان تو بر این خانه باز شود وبر مکانی که درباره‌اش وعده داده‌ای که اسم خودرا در آنجا قرار خواهی داد تا دعایی را که بنده ات به سوی این مکان بنماید اجابت کنی. ۲۰ 20
੨੦ਤਾਂ ਜੋ ਤੇਰੀਆਂ ਅੱਖਾਂ ਇਸ ਭਵਨ ਵੱਲ ਅਰਥਾਤ ਇਸ ਥਾਂ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁੱਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਸਥਾਨ ਵੱਲ ਕਰੇ
و تضرع بنده ات و قوم خود اسرائیل را که به سوی این مکان دعا می‌نمایند استماع نما و از آسمان مکان سکونت خود بشنو و چون شنیدی عفو فرما. ۲۱ 21
੨੧ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
«اگر کسی با همسایه خود گناه ورزد و قسم بر او عرضه شود که بخورد و او آمده، پیش مذبح تو در این خانه قسم خورد، ۲۲ 22
੨੨ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
آنگاه از آسمان بشنو و عمل نموده، به جهت بندگانت داوری کن و شریران را جزا داده، طریق ایشان را بسر ایشان برسان، و عادلان را عادل شمرده، ایشان را به حسب عدالت ایشان جزا بده. ۲۳ 23
੨੩ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
«و هنگامی که قوم تو اسرائیل به‌سبب گناهانی که به تو ورزیده باشند به حضور دشمنان خود مغلوب شوند، اگر به سوی تو بازگشت نموده، به اسم تو اعتراف نمایند و نزد تو در این خانه دعا و تضرع کنند، ۲۴ 24
੨੪ਅਤੇ ਜੇਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਇਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ
آنگاه از آسمان بشنو وگناه قوم خود اسرائیل را بیامرز و ایشان را به زمینی که به ایشان و به پدران ایشان داده‌ای بازآور. ۲۵ 25
੨੫ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਦੇਸ ਵਿੱਚ ਜਿਹੜਾ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
«هنگامی که آسمان بسته شود و به‌سبب گناهانی که به تو ورزیده باشند باران نبارد، اگر به سوی این مکان دعا کنند و به اسم تو اعتراف نمایند و به‌سبب مصیبتی که به ایشان رسانیده باشی از گناه خویش بازگشت کنند، ۲۶ 26
੨੬ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਮੀਂਹ ਨਾ ਪਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
آنگاه ازآسمان بشنو و گناه بندگانت و قوم خود اسرائیل را بیامرز و راه نیکو را که در آن باید رفت به ایشان تعلیم بده، و به زمین خود که آن را به قوم خویش برای میراث بخشیده‌ای باران بفرست. ۲۷ 27
੨੭ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
«اگر در زمین قحطی باشد و اگر وبا یا بادسموم یا یرقان باشد یا اگر ملخ یا کرم باشد و اگردشمنان ایشان، ایشان را در شهرهای زمین ایشان محاصره نمایند هر بلایی یا هر مرضی که بوده باشد. ۲۸ 28
੨੮ਜੇਕਰ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹਾ ਕਸ਼ਟ ਜਾਂ ਰੋਗ ਹੋਵੇ
آنگاه هر دعا و هر استغاثه‌ای که از هرمرد یا از تمامی قوم تو اسرائیل کرده شود که هریک از ایشان بلا و غم دل خود را خواهد دانست، و دستهای خود را به سوی این خانه دراز خواهد کرد. ۲۹ 29
੨੯ਤਾਂ ਜਿਹੜੀ ਬੇਨਤੀ ਜਾਂ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਜਾਂ ਤੇਰੀ ਸਾਰੀ ਪਰਜਾ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁੱਖ ਅਤੇ ਆਪਣੀ ਨਿਰਾਸ਼ਾ ਨੂੰ ਜਾਣ ਕੇ ਆਪਣੇ ਹੱਥ ਇਸ ਭਵਨ ਵੱਲ ਅੱਡੇ
آنگاه از آسمان که مکان سکونت تو باشدبشنو و بیامرز و به هر کس که دل او را می‌دانی به حسب راههایش جزا بده، زیرا که تو به تنهایی عارف قلوب جمیع بنی آدم هستی. ۳۰ 30
੩੦ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ
تا آن که ایشان در تمامی روزهایی که بروی زمینی که به پدران ما داده‌ای زنده باشند از تو بترسند. ۳۱ 31
੩੧ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।
«و نیز غریبی که از قوم تو اسرائیل نباشد وبه‌خاطر اسم عظیم تو و دست قوی و بازوی برافراشته تو از زمین بعید آمده باشد، پس چون بیاید و به سوی این خانه دعا نماید، ۳۲ 32
੩੨ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ
آنگاه ازآسمان، مکان سکونت خود، بشنو و موافق هرآنچه آن غریب نزد تو استغاثه نماید به عمل آورتا جمیع قومهای جهان اسم تو را بشناسند و مثل قوم تو اسرائیل از تو بترسند و بدانند که اسم تو براین خانه‌ای که بنا کرده‌ام نهاده شده است. ۳۳ 33
੩੩ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈਅ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
«اگر قوم تو برای مقاتله با دشمنان خود به راهی که ایشان را فرستاده باشی، بیرون روند و به سوی شهری که برگزیده‌ای و خانه‌ای که به جهت اسم تو بنا کرده‌ام، نزد تو دعا نمایند، ۳۴ 34
੩੪ਜੇਕਰ ਤੇਰੀ ਪਰਜਾ ਕਿਸੇ ਰਾਹ ਤੋਂ ਜਿਸ ਤੇ ਤੂੰ ਉਨ੍ਹਾਂ ਨੂੰ ਭੇਜੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
آنگاه دعاو تضرع ایشان را از آسمان بشنو و حق ایشان را به‌جا آور. ۳۵ 35
੩੫ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ
«و اگر به تو گناه ورزیده باشند زیرا انسانی نیست که گناه نکند، و بر ایشان غضبناک شده، ایشان را به‌دست دشمنان تسلیم کرده باشی واسیرکنندگان ایشان، ایشان را به زمین دور یانزدیک ببرند، ۳۶ 36
੩੬ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ
پس اگر در زمینی که در آن اسیرباشند به خود آمده، بازگشت نمایند و در زمین اسیری خود نزد تو تضرع نموده، گویند که گناه کرده و عصیان ورزیده، و شریرانه رفتارنموده‌ایم، ۳۷ 37
੩੭ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
و در زمین اسیری خویش که ایشان را به آن به اسیری برده باشند، به تمامی دل وتمامی جان خود به تو بازگشت نمایند، و به سوی زمینی که به پدران ایشان داده‌ای و شهری که برگزیده‌ای و خانه‌ای که برای اسم تو بنا کرده‌ام دعا نمایند، ۳۸ 38
੩੮ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ
آنگاه از آسمان، مکان سکونت خود، دعا و تضرع ایشان را بشنو و حق ایشان رابجا آور، و قوم خود را که به تو گناه ورزیده باشندبیامرز. ۳۹ 39
੩੯ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ
پس الان‌ای خدای من چشمان تو بازشود و گوشهای تو به دعاهایی که در این مکان کرده شود شنوا باشد. ۴۰ 40
੪੦ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਇਸ ਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁੱਲੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ
و حال تو‌ای یهوه خدا، با تابوت قوت خود به سوی آرامگاه خویش برخیز. ای یهوه خدا کاهنان تو به نجات ملبس گردند و مقدسانت به نیکویی شادمان بشوند ۴۱ 41
੪੧ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ ।
‌ای یهوه خدا روی مسیح خود را برنگردان ورحمتهای بنده خود داود را بیاد آور.» ۴۲ 42
੪੨ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰੱਖੀਂ।

< دوم تواریخ 6 >