< عاموس 1 >
آنها را در ایام عزیا، پادشاه یهودا و ایام یربعام بن یوآش، پادشاه اسرائیل در سال قبل اززلزله درباره اسرائیل دید. | ۱ 1 |
੧ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
پس گفت: خداوند ازصهیون نعره میزند و آواز خود را از اورشلیم بلند میکند و مرتع های شبانان ماتم میگیرند وقله کرمل خشک میگردد. | ۲ 2 |
੨ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”
خداوند چنین میگوید: بهسبب سه و چهارتقصیر دمشق عقوبتش را نخواهم برگردانید زیراکه جلعاد را به چومهای آهنین کوفتند. | ۳ 3 |
੩ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।
پس آتش در خاندان حزائیل خواهم فرستاد تاقصرهای بنهدد را بسوزاند. | ۴ 4 |
੪ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।
و پشت بندهای دمشق را خواهم شکست و ساکنان را از همواری آون و صاحب عصا را از بیت عدن منقطع خواهم ساخت و خداوند میگوید که قوم ارام به قیر به اسیری خواهند رفت. | ۵ 5 |
੫ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।
خداوند چنین میگوید: بهسبب سه و چهارتقصیر غزه عقوبتش را نخواهم برگردانید زیرا که تمامی (قوم را) به اسیری بردند تا ایشان را به ادوم تسلیم نمایند. | ۶ 6 |
੬ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
پس آتش به حصارهای غزه خواهم فرستاد تا قصرهایش را بسوزاند. | ۷ 7 |
੭ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।
وساکنان را از اشدود و صاحب عصا را از اشقلون منقطع ساخته، دست خود را به عقرون فرودخواهم آورد و خداوند یهوه میگوید که باقی ماندگان فلسطینیان هلاک خواهند شد. | ۸ 8 |
੮ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।
خداوند چنین میگوید: بهسبب سه و چهارتقصیر صور عقوبتش را نخواهم برگردانید زیرا که تمامی (قوم را) به اسیری برده، ایشان را به ادوم تسلیم نمودند و عهد برادران را به یاد نیاوردند. | ۹ 9 |
੯ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।
پس آتش بر حصارهای صور خواهم فرستاد تاقصرهایش را بسوزاند. | ۱۰ 10 |
੧੦ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।”
خداوند چنین میگوید: بهسبب سه وچهار تقصیر ادوم عقوبتش را نخواهم برگردانیدزیرا که برادر خود را به شمشیر تعاقب نمود ورحمهای خویش را تباه ساخت و خشم اوپیوسته میدرید و غضب خود را دایم نگاه میداشت. | ۱۱ 11 |
੧੧ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
پس آتش بر تیمان خواهم فرستادتا قصرهای بصره را بسوزاند. | ۱۲ 12 |
੧੨ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”
خداوند چنین میگوید: بهسبب سه وچهار تقصیر بنی عمون عقوبتش را نخواهم برگردانید زیرا که زنان حامله جلعاد را شکم پاره کردند تا حدود خویش را وسیع گردانند. | ۱۳ 13 |
੧੩ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।
پس آتش در حصارهای ربه مشتعل خواهم ساخت تاقصرهایش را با صدای عظیمی در روز جنگ و باتندبادی در روز طوفان بسوزاند. | ۱۴ 14 |
੧੪ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।
و خداوندمی گوید که پادشاه ایشان به اسیری خواهد رفت او و سرورانش جمیع. | ۱۵ 15 |
੧੫ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”